ਕੇਜਰੀਵਾਲ ਸਰਕਾਰ ਵੱਲੋਂ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਨ ਦੀ ਤਿਆਰੀ
Published : Feb 26, 2019, 9:53 am IST
Updated : Feb 26, 2019, 9:53 am IST
SHARE ARTICLE
Wheat
Wheat

ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਦੀ ਕੇਜਰੀਵਾਲ ਸਰਕਾਰ ਇੱਕ ਹੋਰ ਧਮਾਕਾ ਕਰਨ ਜਾ ਰਹੀ

ਨਵੀਂ ਦਿੱਲੀ: ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਦੀ ਕੇਜਰੀਵਾਲ ਸਰਕਾਰ ਇੱਕ ਹੋਰ ਧਮਾਕਾ ਕਰਨ ਜਾ ਰਹੀ ਹੈ। ਇਸ ਨਾਲ ਕੇਂਦਰ ਵਿਚਲੀ ਮੋਦੀ ਸਰਕਾਰ ਦੇ ਨਾਲ-ਨਾਲ ਸੂਬਾ ਸਰਕਾਰਾਂ 'ਤੇ ਵੀ ਸਵਾਲ ਉੱਠ ਸਕਦੇ ਹਨ। ਚਰਚਾ ਹੈ ਕਿ ਕੇਜਰੀਵਾਲ ਸਰਕਾਰ ਵੱਲੋਂ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਨ ਦੀ ਤਿਆਰੀ ਕੀਤੀ ਗਈ ਹੈ। ਇਸ ਨਾਲ ਕਿਸਾਨਾਂ ਨੂੰ ਫਸਲਾਂ ਦੀ ਲਾਗਤ ਕੀਮਤ ਤੋਂ 50 ਫ਼ੀਸਦੀ ਵੱਧ ਭਾਅ ਮਿਲ ਸਕਣਗੇ।
 

wheatwheat

ਸਰਕਾਰੀ ਅਧਿਕਾਰੀਆਂ ਮੁਤਾਬਕ ‘ਮੁੱਖ ਮੰਤਰੀ ਕਿਸਾਨ ਮਿੱਤਰ ਯੋਜਨਾ’ ਤਹਿਤ ਕਿਸਾਨਾਂ ਨੂੰ ਫਸਲਾਂ ਦੇ ਲਾਗਤ ਤੋਂ 50 ਫ਼ੀਸਦੀ ਜ਼ਿਆਦਾ ਘੱਟੋ-ਘੱਟ ਕੀਮਤ ਦਿੱਤੀ ਜਾਵੇਗੀ। ਇਸ ਨਾਲ ਕਣਕ ਦਾ ਮੁੱਲ ਕਰੀਬ 2616 ਰੁਪਏ ਤੇ ਝੋਨੇ ਦਾ 2667 ਰੁਪਏ ਪ੍ਰ੍ਤੀ ਕੁਵਿੰਟਲ ਹੋ ਜਾਵੇਗਾ। ਉਹਨਾਂ ਕਿਹਾ ਕਿ ਕਣਕ ਦਾ ਪ੍ਰ੍ਸਤਾਵਿਤ ਘੱਟੋ-ਘੱਟ ਮੁੱਲ ਕੇਂਦਰ ਵੱਲੋਂ ਐਲਾਨੇ ਮੁੱਲ ਤੋਂ 776 ਰੁਪਏ ਤੋਂ ਵਧ ਤੇ ਝੋਨੇ ਦੇ 897 ਰੁਪਏ ਤੋਂ ਜ਼ਿਆਦਾ ਹੈ।

ਸਰਕਾਰ ਵੱਲੋਂ ਐਤਵਾਰ ਨੂੰ ਦੱਸਿਆ ਗਿਆ ਕਿ ਸਾਰੀਆਂ ਧਿਰਾਂ ਤੇ ਤੱਥਾਂ ਦੇ ਵਿਚਾਰਾਂ ਦੇ ਆਧਾਰਤ ਕਣਕ ਤੇ ਝੋਨੇ ਦੀ ਘੱਟੋ-ਘੱਟ ਕੀਮਤ ਤੈਅ ਕੀਤੀ ਗਈ ਹੈ ਕਿਉਂਕਿ ਹੋਰ ਰਾਜਾਂ ਦੇ ਮੁਕਾਬਲੇ ਦਿੱਲੀ ਵਿਚ ਉਤਪਾਦਨ ਲਾਗਤ ਜ਼ਿਆਦਾ ਹੈ। ਦਿੱਲੀ ਦੇ ਕਿਰਤ ਮੰਤਰੀ ਗੋਪਾਲ ਰਾਏ ਨੇ ਵਿਕਾਸ ਮਹਿਕਮੇ ਅਧਿਕਾਰੀਆਂ ਨੂੰ ਨੋਟ ਤਿਆਰ ਕਰਨ ਦੇ ਹੁਕਮ ਦਿੱਤੇ ਹਨ ਜੋ ਕੈਬਨਿਟ ਮੀਟਿੰਗ ਵਿੱਚ ਰੱਖੇ ਜਾਣਗੇ।
 

wheatRise

ਸੂਤਰਾਂ ਮੁਤਾਬਕ ਇਸ ਫ਼ੈਸਲੇ ਨੂੰ ਜੇਕਰ ਲਾਗੂ ਕੀਤਾ ਜਾਂਦਾ ਹੈ ਤਾਂ 96.38 ਕਰੋੜ ਦਾ ਵਾਧੂ ਬੋਝ ਸਰਕਾਰੀ ਖ਼ਜ਼ਾਨੇ ’ਤੇ ਪਵੇਗਾ ਤੇ 20 ਹਜ਼ਾਰ ਕਿਸਾਨਾਂ ਨੂੰ ਲਾਭ ਹੋਵੇਗਾ। ਸਰਕਾਰ ਵੱਲੋਂ ਲੋਕਾਂ ਤੋਂ ਸੁਝਾਅ ਵੀ ਮੰਗੇ ਹਨ। ਰਾਏ ਦੀ ਅਗਵਾਈ ਹੇਠ ਨਰੇਲਾ ਤੇ ਨਜ਼ਫ਼ਗੜ੍ਹ੍ ਦੀਆਂ ਅਨਾਜ ਮੰਡੀਆਂ ਵਿਚ 5 ਤੇ 7 ਫਰਵਰੀ ਨੂੰ ਹੋਈਆਂ ‘ਕਿਸਾਨ ਜਨ ਸੁਣਵਾਈਆਂ’ ਦੌਰਾਨ ਵੱਖ-ਵੱਖ ਧਿਰਾਂ ਨਾਲ ਚਰਚਾ ਦਾ ਦੌਰ ਵੀ ਚੱਲਿਆ ਸੀ।

ਅਧਿਕਾਰੀਆਂ ਨੇ ਦੱਸਿਆ ਕਿ ਸਵਾਮੀਨਾਥਨ ਰਿਪੋਰਟ ਦੀਆਂ ਸਿਫਾਰਸ਼ਾਂ ’ਤੇ ਚਰਚਾ ਕਰਨ ਲਈ ਗੋਪਾਲ ਰਾਏ ਦੀ ਅਗਵਾਈ ਹੇਠ 29 ਜਨਵਰੀ ਨੂੰ ਦਿੱਲੀ ਵਿਚ ਖੇਤੀ ਕਾਨਫਰੰਸ ਕੀਤੀ ਗਈ, ਜਿਸ ਵਿਚ ਕਿਸਾਨਾਂ ਦੀਆਂ ਸਮੱਸਿਆਵਾਂ ਨਾਲ ਸਬੰਧਤ ਪਹਿਲੂਆਂ ’ਤੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਇਸ ਦੌਰਾਨ ਕਿਸਾਨੀ ਪਹਿਲੂਆਂ ਦੇ ਮੱਦੇਨਜ਼ਰ ਕਈ ਅਹਿਮ ਫੈਸਲੇ ਵੀ ਲਏ ਗਏ ਸਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement