
ਜਾਣਕਾਰੀ ਮੁਤਾਬਕ ਉਹਨਾਂ ਦਾ ਸੋਮਵਾਰ ਸ਼ਾਮ ਤੋਂ ਕੋਈ...
ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਦੇ ਉਤਰ-ਪੂਰਬੀ ਜ਼ਿਲ੍ਹੇ ਦੇ ਕਈ ਇਲਾਕੇ ਪਿਛਲੇ ਤਿੰਨ ਦਿਨਾਂ ਤੋਂ ਹਿੰਸਾ ਦੀ ਚਪੇਟ ਵਿਚ ਹਨ। ਇਸ ਨੂੰ ਦੇਖਦੇ ਹੋਏ ਇਲਾਕੇ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੁਰੱਖਿਆ ਬਲਾਂ ਦੀ ਤੈਨਾਤੀ ਕੀਤੀ ਗਈ ਹੈ। ਇਸ ਦੌਰਾਨ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਹਿੰਸਾ ਵਾਲੀ ਥਾਂ ਚਾਂਦਬਾਗ ਇਲਾਕੇ ਤੋਂ ਇੰਟੇਲਿਜੈਂਸ ਬਿਊਰੋ ਦੇ ਅਧਿਕਾਰੀ ਅੰਕਿਤ ਸ਼ਰਮਾ ਦੀ ਲਾਸ਼ ਬਰਾਮਦ ਕੀਤੀ ਗਈ ਹੈ।
Photo
ਜਾਣਕਾਰੀ ਮੁਤਾਬਕ ਉਹਨਾਂ ਦਾ ਸੋਮਵਾਰ ਸ਼ਾਮ ਤੋਂ ਕੋਈ ਅਤਾ-ਪਤਾ ਨਹੀਂ ਸੀ। ਸੂਤਰਾਂ ਮੁਤਾਬਕ ਖੂਫੀਆ ਵਿਭਾਗ ਵਿਚ ਡ੍ਰਾਈਵਰ ਦੇ ਤੌਰ ਤੇ ਮ੍ਰਿਤਕ ਅੰਕਿਤ ਸ਼ਰਮਾ ਕੰਮ ਕਰਦੇ ਸਨ। ਜਾਣਕਾਰੀ ਮੁਤਾਬਕ ਇਸ ਦੀ ਹੱਤਿਆ ਤੈਨਾਤੀ ਦੌਰਾਨ ਨਹੀਂ ਹੋਈ। ਮ੍ਰਿਤਕ ਚਾਂਦ ਬਾਘ ਇਲਾਕੇ ਵਿਚ ਹੀ ਰਹਿੰਦਾ ਸੀ। ਦਸਿਆ ਜਾ ਰਿਹਾ ਹੈ ਕਿ ਸਾਲ 2017 ਵਿਚ ਉਸ ਨੇ ਆਈਬੀ ਵਿਚ ਨੌਕਰੀ ਕਰਨੀ ਸ਼ੁਰੂ ਕਰ ਦਿੱਤੀ ਸੀ।
Photo
ਇਸ ਤੋਂ ਪਹਿਲਾਂ ਦਿੱਲੀ ਪੁਲਿਸ ਦੇ ਹੈਡ ਕਾਂਸਟੇਬਲ ਰਤਨ ਲਾਲ ਵੀ ਹਿੰਸਾ ਦਾ ਸ਼ਿਕਾਰ ਹੋਏ ਸਨ। ਹੁਣ ਤਕ ਹਿੰਸਾ ਵਿਚ 20 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਲਗਭਗ 150 ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਗੋਕਲਪੁਰੀ ਵਿਚ ਐਸਪੀ ਆਫਿਸ ਵਿਚ ਹੈਡ ਕਾਂਸਟੇਬਲ ਰਤਨ ਲਾਲ ਨੂੰ ਅਪਣੀ ਜਾਨ ਗਵਾਉਣੀ ਪਈ ਸੀ। ਦਿੱਲੀ ਦੇ ਗੋਕੁਲਪੁਰੀ ਥਾਣੇ ਖੇਤਰ ਦੇ ਮੌਜਪੁਰ ਵਿਚ ਉਹ ਪੱਥਰਬਾਜ਼ੀ ਦੌਰਾਨ ਜ਼ਖ਼ਮੀ ਹੋ ਗਏ ਸਨ।
Delhi Violance
ਰਾਜਸਥਾਨ ਦੇ ਸੀਕਰ ਦੇ ਰਹਿਣ ਵਾਲੇ ਰਤਨ ਲਾਲ 1998 ਵਿਚ ਦਿੱਲੀ ਪੁਲਿਸ ਵਿਚ ਕਾਂਸਟੇਬਲ ਵਜੋਂ ਨੌਕਰੀ ਕਰ ਰਹੇ ਸਨ। ਘਟਨਾ ਦੌਰਾਨ ਉਹ ਗੋਕੁਲਪੁਰੀ ਐਸਪੀ ਦੇ ਆਫਿਸ ਵਿਚ ਨਿਯੁਕਤ ਸਨ। ਜਾਣਕਾਰੀ ਅਨੁਸਾਰ ਉਹ ਇੱਥੇ ਅਪਣੀ ਪਤਨੀ ਅਤੇ 3 ਬੱਚਿਆਂ ਨਾਲ ਰਹਿੰਦੇ ਸਨ। ਕੇਂਦਰ ਸਰਕਾਰ ਨੇ ਉੱਤਰ-ਪੂਰਬੀ ਦਿੱਲੀ ਵਿਚ ਹਿੰਸਾ ਅਤੇ ਗੜਬੜੀ ਵਿਚ ਆਪਣੀ ਜਾਨ ਗੁਆਉਣ ਵਾਲੇ ਪੁਲਿਸ ਮੁਲਾਜ਼ਮ ਰਤਨ ਲਾਲ ਨੂੰ ਸ਼ਹੀਦ ਦਾ ਦਰਜਾ ਦਿੱਤਾ ਹੈ।
National delhi
ਰਾਜਸਥਾਨ ਦੇ ਸੀਕਰ ਤੋਂ ਭਾਜਪਾ ਸੰਸਦ ਮੈਂਬਰ ਸੁਮੇਧਾਨੰਦ ਨੇ ਇਸ ਮਾਮਲੇ ਵਿਚ ਕੇਂਦਰੀ ਮੰਤਰੀ ਅਤੇ ਚੋਟੀ ਦੇ ਭਾਜਪਾ ਨੇਤਾਵਾਂ ਨਾਲ ਗੱਲਬਾਤ ਕੀਤੀ। ਸੁਮੇਦਾਨੰਦ ਨੇ ਕੇਂਦਰੀ ਗ੍ਰਹਿ ਰਾਜ ਰਾਜ ਮੰਤਰੀ ਨਾਲ ਗੱਲਬਾਤ ਕਰਨ ਤੋਂ ਬਾਅਦ ਮੀਡੀਆ ਨੂੰ ਇਸ ਦੀ ਜਾਣਕਾਰੀ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਪੁਲਿਸ ਦੇ ਹੈੱਡ ਕਾਂਸਟੇਬਲ ਰਤਨ ਲਾਲ ਨੂੰ ਸ਼ਹੀਦ ਦਾ ਦਰਜਾ ਮਿਲਿਆ ਹੈ।
ਇਸ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮਿਲੇਗੀ ਅਤੇ ਇਕ ਆਸ਼ਰਿਤ ਨੂੰ ਸਰਕਾਰੀ ਨੌਕਰੀ ਮਿਲੇਗੀ। ਇਸ ਐਲਾਨ ਤੋਂ ਬਾਅਦ ਸ਼ਹੀਦ ਰਤਨ ਲਾਲ ਦੇ ਅੰਤਮ ਸੰਸਕਾਰ ਦਾ ਰਸਤਾ ਸਾਫ਼ ਹੋ ਗਿਆ ਹੈ।
ਉੱਤਰ-ਪੂਰਬੀ ਦਿੱਲੀ ਦੇ ਸਭ ਤੋਂ ਪ੍ਰਭਾਵਤ ਇਲਾਕਿਆਂ ਵਿੱਚ ਅਰਧ ਸੈਨਿਕ ਬਲ ਤੋਂ ਇਲਾਵਾ, ਦਿੱਲੀ ਪੁਲਿਸ ਦੀ ਟੀਮ ਦਾ ਫਲੈਗ ਮਾਰਚ ਚੱਲ ਰਿਹਾ ਹੈ। ਇਲਾਕੇ ਦੇ ਲੋਕਾਂ ਨੂੰ ਇਕੱਠਾ ਕਰਨ ਤੋਂ ਵਰਜਿਆ ਜਾ ਰਿਹਾ ਹੈ। ਜਿਸ ਕਾਰਨ ਭੀੜ ਇਕੱਠੀ ਨਹੀਂ ਹੋ ਸਕੀ। ਆਓ ਅਸੀਂ ਤੁਹਾਨੂੰ ਦੱਸਦੇ ਹਾਂ, ਜੁਆਇੰਟ ਕਮਿਸ਼ਨਰ EOW ਇਸ ਕੰਪਨੀ ਦੀ ਅਗਵਾਈ ਕਰ ਰਹੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।