ਦਿੱਲੀ ਹਿੰਸਾ: ਵਿਦਿਆਰਥੀਆਂ ਨੇ ਕੇਜਰੀਵਾਲ ਦੇ ਘਰ ਦਾ ਕੀਤਾ ਘਿਰਾਓ
Published : Feb 26, 2020, 12:34 pm IST
Updated : Feb 26, 2020, 12:50 pm IST
SHARE ARTICLE
Arvind Kejriwal
Arvind Kejriwal

ਉੱਤਰੀ-ਪੂਰਬੀ ਦਿੱਲੀ 'ਚ ਹੋਈ 'ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਨਵੀਂ ਦਿੱਲੀ: ਸੋਮਵਾਰ ਤੋਂ ਸ਼ੁਰੂ ਹੋਈ ਹਿੰਸਾ ਬੁੱਧਵਾਰ ਨੂੰ ਵੀ ਜਾਰੀ ਰਹੀ। ਉੱਤਰ ਪੂਰਬੀ ਦਿੱਲੀ ਦੇ ਗੋਕਲਪੁਰ ਟਾਇਰ ਮਾਰਕਿਟ ਵਿਚ ਗੁੰਡਿਆਂ ਨੇ ਅੱਗ ਲਗਾ ਦਿੱਤੀ। ਉੱਥੇ ਹੀ ਦਿੱਲੀ ਹਿੰਸਾ ਵਿਚ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਦਿੱਲੀ ਦੇ ਜੀਟੀਬੀ ਹਸਪਤਾਲ ਵਿਚ ਬੁੱਧਵਾਰ ਨੂੰ 5 ਹੋਰ ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਹੈ। ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਦਿੱਲੀ ਦੀ ਮੌਜੂਦਾ ਸਥਿਤੀ 'ਤੇ ਕਾਬੂ ਪਾਉਣ ਦੀ ਆਜ਼ਾਦੀ ਦਿੱਤੀ ਗਈ ਹੈ।

PhotoPhoto

ਉੱਤਰੀ-ਪੂਰਬੀ ਦਿੱਲੀ 'ਚ ਹੋਈ ਹਿੰਸਾ 'ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਕੋਈ ਠੋਸ ਪ੍ਰਤੀਕਿਰਿਆ ਨਾ ਆਉਣ ਵਿਰੁੱਧ ਜਾਮੀਆ ਮਾਲੀਆ ਇਸਲਾਮੀਆ ਦੇ ਵਿਦਿਆਰਥੀਆਂ ਅਤੇ ਸਾਬਕਾ ਵਿਦਿਆਰਥੀਆਂ ਨੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕੀਤਾ। ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਪੁਲਸ ਨੇ ਪਾਣੀ ਦੀਆਂ ਬੌਛਾਰਾਂ ਕੀਤੀਆਂ ਅਤੇ ਕੁਝ ਵਿਦਿਆਰਥੀਆਂ ਨੂੰ ਹਿਰਾਸਤ 'ਚ ਲਿਆ।

National delhi National delhi

ਜਾਮੀਆ ਕਾਰਡੀਨੇਸ਼ਨ ਕਮੇਟੀ ਅਤੇ ਏਲੁਮਨੀ ਐਸੋਸੀਏਸ਼ਨ ਆਫ ਜਾਮੀਆ ਮਿਲੀਆ ਇਸਲਾਮੀਆ ਦੇ ਵਿਦਿਆਰਥੀ ਮੰਗਲਵਾਰ ਦੇਰ ਰਾਤ ਸਾਢੇ 12 ਵਜੇ ਕੇਜਰੀਵਾਲ ਦੇ ਘਰ ਦਾ ਘਿਰਾਓ ਕਰਨ ਦੀ ਅਪੀਲ ਕੀਤੀ ਅਤੇ ਦੋਸ਼ ਲਾਇਆ ਕਿ ਪਿਛਲੇ 3 ਦਿਨਾਂ ਤੋਂ ਰਾਜਧਾਨੀ 'ਚ ਖੁੱਲ੍ਹੇਆਮ ਹਿੰਸਾ ਹੋ ਰਹੀ ਹੈ ਪਰ ਮੁੱਖ ਮੰਤਰੀ ਵਲੋਂ ਕੋਈ ਜ਼ਿੰਮੇਵਾਰੀ ਵਾਲਾ ਬਿਆਨ ਨਹੀਂ ਦਿੱਤਾ ਹੈ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਹੈ ਕਿ ਹਿੰਸਾ 'ਚ ਸ਼ਾਮਲ ਬਦਮਾਸ਼ਾਂ ਵਿਰੁੱਧ ਕੇਜਰੀਵਾਲ ਨੂੰ ਸਖਤ ਪ੍ਰਤੀਕਿਰਿਆ ਦੇਣੀ ਚਾਹੀਦੀ ਹੈ।

PhotoPhoto

ਹਿਰਾਸਤ 'ਚ ਲਏ ਗਏ ਲੋਕਾਂ ਨੂੰ ਸਿਵਿਲ ਲਾਈਨ ਥਾਣੇ ਲਿਜਾਇਆ ਗਿਆ ਸੀ। ਕਾਰਡੀਨੇਸ਼ਨ ਕਮੇਟੀ ਨੇ ਹਿੰਸਾ ਵਿਰੁੱਧ ਅੱਜ ਜੰਤਰ-ਮੰਤਰ 'ਤੇ ਪ੍ਰਦਰਸ਼ਨ ਲਈ ਲੋਕਾਂ ਨੂੰ ਵੱਡੀ ਗਿਣਤੀ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉੱਥੇ ਹੀ ਤਣਾਅਪੂਰਨ ਹਾਲਾਤ ਦਰਮਿਆਨ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਕੱਲ ਦੇਰ ਰਾਤ ਉੱਤਰੀ-ਪੂਰਬੀ ਦਿੱਲੀ ਦੇ ਪੁਲਸ ਡਿਪਟੀ ਕਮਿਸ਼ਨਰ ਦਫਤਰ ਪਹੁੰਚ ਕੇ ਹਿੰਸਾ ਦੇ ਮੌਜੂਦਾ ਹਾਲਾਤ ਦਾ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਲਈ ਅਤੇ ਹਿੰਸਾਗ੍ਰਸਤ ਇਲਾਕਿਆਂ ਦਾ ਦੌਰਾ ਕੀਤਾ।

PhotoPhoto

ਜ਼ਿਕਰਯੋਗ ਹੈ ਕਿ ਉੱਤਰੀ-ਪੂਰਬੀ ਦਿੱਲੀ ਵਿਚ ਹੋਈ ਹਿੰਸਾ 'ਚ ਹੁਣ ਤਕ 20 ਲੋਕਾਂ ਦੀ ਮੌਤ ਹੋ ਗਈ ਹੈ ਅਤੇ 200 ਤੋਂ ਵਧੇਰੇ ਲੋਕ ਜ਼ਖਮੀ ਹੋਏ ਹਨ। ਕੱਲ ਰਾਤ ਤੋਂ ਕਿਸੇ ਵੱਡੀ ਹਿੰਸਾ ਦੀ ਸੂਚਨਾ ਨਹੀਂ ਹੈ ਪਰ ਹਾਲਾਤ ਬੇਹੱਦ ਤਣਾਅਪੂਰਨ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement