
ਭਾਰਤ ਬੰਦ ਦੌਰਾਨ ਕੀਤਾ ਜਾਵੇਗਾ ਚੱਕਾ ਜਾਮ
ਨਵੀਂ ਦਿੱਲੀ: ਵਪਾਰੀਆਂ ਦੀ ਸਰਵੋਤਮ ਸੰਸਥਾ ਕਨਫ਼ੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਕੈਟ) ਨੇ ਜੀਐਸਟੀ ਪ੍ਰਣਾਲੀ ਨੂੰ ਸਰਲ ਬਣਾਉਣ ਦੀ ਮੰਗ ਅਤੇ ਪੈਟਰੋਲ-ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਅੱਜ 26 ਫ਼ਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਦੇਸ਼ ਭਰ ਦੇ 8 ਕਰੋੜ ਵਪਾਰੀ 26 ਫ਼ਰਵਰੀ ਨੂੰ ਹੋਣ ਵਾਲੇ ਭਾਰਤ ਬੰਦ ਵਿਚ ਸ਼ਾਮਲ ਹੋਣਗੇ।
Bharat Bandh
ਇਸ ਦੇ ਨਾਲ ਹੀ ਆਲ ਇੰਡੀਆ ਟਰਾਂਸਪੋਰਟਰਜ਼ ਵੈਲਫ਼ੇਅਰ ਐਸੋਸੀਏਸ਼ਨ ਨੇ ਵਪਾਰੀਆਂ ਦੀ ਸੰਸਥਾ ਕੈਟ ਦੇ ਸਮਰਥਨ ਵਿਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ ਯਾਨੀ ਕੈਟ ਵੱਲੋਂ ਸ਼ੁਕਰਵਾਰ ਨੂੰ ਦੇਸ਼ ਵਿਚ 1500 ਥਾਵਾਂ ਉਤੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਕੈਟ ਦੇ ਭਾਰਤ ਬੰਦ ਦਾ ਸਮਰਥਨ ਆਲ ਇੰਡੀਆ ਟ੍ਰਾਂਸਪੋਟਰਜ਼ ਵੈਲਫੇਅਰ ਐਸੋਸੀਏਸ਼ਨ ਵੀ ਕਰ ਰਹੇ ਹਨ। 26 ਫਰਵਰੀ ਨੂੰ ਭਾਰਤ ਬੰਦ ਦੇ ਦੌਰਾਨ ਚੱਕਾ ਜਾਮ ਵੀ ਕੀਤਾ ਜਾਵੇਗਾ।
Bharat Bandh
ਇਸ ਦੌਰਾਨ ਸਾਰੇ ਵਪਾਰਕ ਬਾਜ਼ਾਰ 26 ਫ਼ਰਵਰੀ ਨੂੰ ਬੰਦ ਰਹਿਣਗੇ। ਕੈਟ ਨੇ ਸਰਕਾਰ ਸਾਹਮਣੇ ਜੀਐਸਟੀ ਪ੍ਰਣਾਲੀ ਨੂੰ ਸੌਖਾ ਬਣਾਉਣ ਲਈ ਮੰਗ ਕੀਤੀ ਹੈ। ਉਥੇ ਹੀ ਟੈਕਸ ਸਲੈਬ ਦੀ ਸਮੀਖਿਆ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
GST
ਕੈਟ ਨੇ ਇਸ ਬਾਰੇ ਸਰਕਾਰ ਨਾਲ ਗੱਲਬਾਤ ਕੀਤੀ ਹੈ। ਇਸ ਤੋਂ ਬਾਅਦ ਹੁਣ ਕੈਟ ਨੇ 26 ਫਰਵਰੀ ਨੂੰ ਪੂਰੇ ਦੇਸ਼ ਵਿਚ ਵਿਰੋਧ ਪ੍ਰਦਰਸ਼ਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦੌਰਾਨ ਸਾਰੇ ਬਾਜ਼ਾਰ ਬੰਦ ਰਹਿਣਗੇ ਅਤੇ ਸਾਰੇ ਰਾਜਾਂ ਦੇ ਵੱਖ-ਵੱਖ ਸ਼ਹਿਰਾਂ ਵਿਚ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।