
ਅੱਜ ਸ਼ਾਮ 4.30 ਵਜੇ ਹੋਵੇਗੀ ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ
ਨਵੀਂ ਦਿੱਲੀ: ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਸ਼ਾਮੀਂ 4.30 ਵਜੇ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਇਸ ਦੌਰਾਨ ਪੰਜ ਸੂਬਿਆਂ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲ਼ਾਨ ਹੋ ਸਕਦਾ ਹੈ। ਕਮਿਸ਼ਨ ਵੱਲੋਂ ਅੱਜ ਸ਼ਾਮ ਨੂੰ ਤਾਮਿਲਨਾਡੂ, ਕੇਰਲ, ਪੱਛਮੀ ਬੰਗਾਲ, ਅਸਮ ਅਤੇ ਪੁਡੂਚੇਰੀ ਲਈ ਚੋਣ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ।