
ਕਿਸਾਨੀ ਮੋਰਚੇ ਦੌਰਾਨ ਅਚਾਨਕ ਵਿਗੜੀ ਨੌਜਵਾਨ ਦੀ ਸਿਹਤ
ਨਵੀਂ ਦਿੱਲੀ: ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਦੇ ਕਿਸਾਨ ਤਿੰਨ ਮਹੀਨਿਆਂ ਤੋਂ ਦਿੱਲੀ ਬਾਰਡਰ ’ਤੇ ਡਟੇ ਹੋਏ ਹਨ। ਇਸ ਦੌਰਾਨ ਸਿੰਘੂ ਬਾਰਡਰ ’ਤੇ ਜਾਰੀ ਸੰਘਰਸ਼ ਦਾ ਹਿੱਸਾ ਬਣੇ ਇਕ 18 ਸਾਲ ਦੇ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਨਵਜੋਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਜੋਂ ਹੋਈ ਹੈ।
Navjot Singh
ਨਵਜੋਤ ਸਿੰਘ ਥਾਣਾ ਭਾਦਸੋਂ ਦੇ ਪੈਂਦੇ ਪਿੰਡ ਖੇੜੀ ਜੱਟਾਂ ਦਾ ਰਹਿਣ ਵਾਲਾ ਹੈ। ਮਿਲੀ ਜਾਣਕਾਰੀ ਮੁਤਾਬਕ 18 ਸਾਲਾ ਨੌਜਵਾਨ ਬੀਤੇ ਕਈ ਦਿਨਾਂ ਤੋਂ ਦਿੱਲੀ ਵਿਚ ਜਾਰੀ ਕਿਸਾਨੀ ਧਰਨੇ 'ਚ ਸ਼ਾਮਲ ਸੀ ਅਤੇ ਬੀਤੀ ਰਾਤ ਅਚਾਨਕ ਉਸ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਅੱਜ ਸਵੇਰੇ ਉਸ ਦੀ ਮੌਤ ਹੋ ਗਈ ਹੈ। ਇਸ ਦੁਖਦਾਈ ਖ਼ਬਰ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ।