
-ਪੁਲਿਸ ਨੇ ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ 25 ਸਾਲਾ ਕਿਸਾਨ ਦੇ ਸਰੀਰ 'ਤੇ ਗੋਲੀ ਦੇ ਜ਼ਖਮ ਕਿਤੇ ਵੀ ਨਹੀਂ ਮਿਲੇ ਹਨ ।
ਨਵੀਂ ਦਿੱਲੀ: ਕਿਸਾਨ ਅੰਦੋਲਨ ਤਹਿਤ ਗਣਤੰਤਰ ਦਿਵਸ (26 ਜਨਵਰੀ) ਨੂੰ ਟਰੈਕਟਰ ਪਰੇਡ ਦੌਰਾਨ ਹੋਈ ਗੋਲੀ ਕਾਰਨ ਕਿਸਾਨ ਨਵਰੀਤ ਸਿੰਘ ਦੀ ਮੌਤ ਨਹੀਂ ਹੋਈ ਹੈ। ਦਿੱਲੀ ਅਤੇ ਉੱਤਰ ਪ੍ਰਦੇਸ਼ ਦੀ ਪੁਲਿਸ ਨੇ ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ 25 ਸਾਲਾ ਕਿਸਾਨ ਦੇ ਸਰੀਰ 'ਤੇ ਗੋਲੀਆਂ ਦੇ ਜ਼ਖਮ ਕਿਤੇ ਵੀ ਨਹੀਂ ਮਿਲੇ ਹਨ । ਦੋਵਾਂ ਰਾਜਾਂ ਦੀ ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਰਾਮਪੁਰ ਦੇ ਜ਼ਿਲ੍ਹਾ ਹਸਪਤਾਲ ਵੱਲੋਂ ਦਿੱਤੀ ਪੋਸਟਮਾਰਟਮ ਅਤੇ ਐਕਸਰੇ ਰਿਪੋਰਟ ਦੇ ਅਧਾਰ ‘ਤੇ ਇਹ ਗੱਲ ਕਹੀ ਹੈ । ਰਿਪੋਰਟ ਵਿਚ ਕਿਹਾ ਗਿਆ ਹੈ ਕਿ 'ਮ੍ਰਿਤਕ ਦੇ ਸਰੀਰ 'ਤੇ ਗੋਲੀਆਂ ਚਲਾਉਣ ਦੇ ਕੋਈ ਨਿਸ਼ਾਨ ਨਹੀਂ ਸਨ ।
Delhi Policeਪੁਲਿਸ ਨੇ ਕਿਹਾ ਕਿ ਪੋਸਟ ਮਾਰਟਮ ਰਿਪੋਰਟ ਅਤੇ ਐਕਸਰੇ ਮੈਡੀਕਲ ਰਿਪੋਰਟ ਆਦਿ ਸ਼ਿਕਾਇਤਕਰਤਾ ਨੂੰ ਨਹੀਂ ਦਿੱਤੇ ਜਾ ਸਕਦੇ ਕਿਉਂਕਿ ਕਾਨੂੰਨ ਵਿਚ ਅਜਿਹੀ ਕੋਈ ਵਿਵਸਥਾ ਨਹੀਂ ਹੈ । ਪੁਲਿਸ ਨੇ ਇਹ ਵੀ ਕਿਹਾ ਹੈ ਕਿ ਨਵਰੀਤ ਦੇ ਰਿਸ਼ਤੇਦਾਰ ਪੋਸਟ ਮਾਰਟਮ ਰਿਪੋਰਟ ਨੂੰ ਸਹੀ ਤਰ੍ਹਾਂ ਨਹੀਂ ਸਮਝ ਸਕੇ ਹਨ । ਪੁਲਿਸ ਦਾ ਦਾਅਵਾ ਹੈ ਕਿ ਕਾਨੂੰਨ ਦੇ ਅਨੁਸਾਰ ਇਸ ਕੇਸ ਵਿੱਚ ਪੂਰੀ ਤਰ੍ਹਾਂ ਅਮਲ ਕੀਤਾ ਗਿਆ ਹੈ ।
Farmers Protestਦਿੱਲੀ ਹਾਈ ਕੋਰਟ ਅਗਲੀ ਸੁਣਵਾਈ 4 ਮਾਰਚ ਨੂੰ ਕਰੇਗੀ । ਇਹ ਬਿਆਨ ਮ੍ਰਿਤਕ ਨਵਰੀਤ ਦੇ ਦਾਦਾ ਹਰਦੀਪ ਸਿੰਘ ਵੱਲੋਂ ਦਾਇਰ ਪਟੀਸ਼ਨ ਦੇ ਜਵਾਬ ਵਿੱਚ ਦਿੱਤਾ ਗਿਆ ਹੈ । ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਮ੍ਰਿਤਕ ਦੇ ਸਿਰ ਵਿੱਚ ਗੋਲੀ ਲੱਗੀ ਸੀ। ਪਿਛਲੀ ਸੁਣਵਾਈ ਵਿੱਚ ਦਿੱਲੀ ਹਾਈ ਕੋਰਟ ਵਿੱਚ ਜਸਟਿਸ ਯੋਗੇਸ਼ ਖੰਨਾ ਦੇ ਬੈਂਚ ਨੇ ਐਸਆਈਟੀ ਜਾਂਚ ਦੀ ਮੰਗ ਨੂੰ ਵਿਚਾਰਦਿਆਂ ਦਿੱਲੀ ਪੁਲਿਸ ਤੋਂ ਸਥਿਤੀ ਰਿਪੋਰਟ ਵੀ ਮੰਗੀ ਸੀ।