
ਕਿਹਾ ਕਿ ਹੁਣ ਉਮੀਦ ਕੀਤੀ ਜਾਂਦੀ ਹੈ ਕਿ ਮਜ਼ਦੂਰ ਕਾਰਕੁਨ ਨੂੰ ਜਲਦ ਹੀ ਇਨਸਾਫ਼ ਮਿਲੇਗਾ ।
ਚੰਡੀਗੜ੍ਹ:ਨੌਦੀਪ ਦੀ ਹਾਲ ਹੀ ਵਿਚ ਹੋਈ ਜ਼ਮਾਨਤ ਤੋਂ ਬਾਅਦ ਕਈ ਰਾਜਨੀਤਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਇਸ ਇਸੇ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਰਸਿਮਰਤ ਕੌਰ ਬਾਦਲ ਨੇ ਆਪਣੇ ਟਵੀਟ ‘ਤੇ ਮਜ਼ਦੂਰ ਕਾਰਕੁਨ ਨੌਦੀਪ ਦੀ ਰਿਹਾਈ ਵਧੀਆ ਦੱਸਿਆ ਹੈ । ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ 45 ਦਿਨਾਂ ਬਾਅਦ ਦਲਿਤ ਕਾਰਕੁਨ ਨੌਦੀਪ ਦੀ ਰਿਹਾਈ ਸੰਭਵ ਹੋਈ ਹੈ ਅਤੇ ਜਲਦੀ ਹੀ ਉਹ ਜੇਲ੍ਹ ਵਿੱਚੋਂ ਬਾਹਰ ਆ ਜਾਵੇਗੀ ।
photoਉਨ੍ਹਾਂ ਆਪਣੇ ਟਵੀਟ ਵਿਚ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਲੀਗਲ ਸੈੱਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੀਗਲ ਸੈੱਲ ਦੇ ਗੰਭੀਰ ਯਤਨਾਂ ਕਰਕੇ ਮਜ਼ਦੂਰ ਕਾਰਕੁਨ ਦੀ ਜ਼ਮਾਨਤ ‘ਚ ਸਫ਼ਲ ਹੋਈ ਹੈ । ਉਨ੍ਹਾਂ ਕਿਹਾ ਕਿ ਹੁਣ ਉਮੀਦ ਕੀਤੀ ਜਾਂਦੀ ਹੈ ਕਿ ਮਜ਼ਦੂਰ ਕਾਰਕੁਨ ਨੂੰ ਜਲਦ ਹੀ ਇਨਸਾਫ਼ ਮਿਲੇਗਾ
harsimrat kaur Badalਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਈ ਮਹੀਨਿਆਂ ਤੋਂ ਚੱਲ ਰਿਹਾਕਿਸਾਨ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਦੌਰਾਨ ਮਜ਼ਦੂਰ ਅਧਿਕਾਰ ਕਾਰਕੁੰਨ 23 ਸਾਲਾ ਲੜਕੀ ਨੌਦੀਪ ਕੌਰ ਕਿਸਾਨਾਂ-ਮਜ਼ਦੂਰਾਂ ਦੇ ਹੱਕਾਂ ਲਈ ਅੱਗੇ ਆਈ ਸੀ। ਨੌਦੀਪ ਕੌਰ ਪਿਛਲੇ ਡੇਢ ਮਹੀਨੇ ਤੋਂ ਪੁਲਿਸ ਹਿਰਾਸਤ 'ਚ ਸੀ। ਇਸ ਵਿਚਕਾਰ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਨੌਦੀਪ ਕੌਰ ਦੇ ਵਿਰੁੱਧ ਦਰਜ ਤੀਜੀ ਐਫ. ਆਈ. ਆਰ ਤਹਿਤ ਜ਼ਮਾਨਤ ਮਿਲ ਗਈ ਹੈ