
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਦੇਸ਼ ਵਿਚ ਬੇਰੁਜ਼ਗਾਰੀ ਅਤੇ ਭੁੱਖਮਰੀ ਲਗਾਤਾਰ ਵਧ ਰਹੀ ਹੈ ।
ਚੰਡੀਗੜ੍ਹ: ਕਾਂਗਰਸੀ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਅਕਸਰ ਹੀ ਭਾਰਤੀ ਜਨਤਾ ਪਾਰਟੀ ‘ਤੇ ਆਪਣੀ ਤਿੱਖੇ ਪ੍ਰਤੀਕਰਮ ਦਿੰਦੇ ਰਹਿੰਦੇ ਹਨ ਹੁਣ ਇਕ ਵਾਰੀ ਫੇਰ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਨੇ ਭਾਰਤੀ ਜਨਤਾ ਪਾਰਟੀ ‘ਤੇ ਸ਼ਾਇਰਾਨਾ ਅੰਦਾਜ਼ ਵਿੱਚ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਦੋਂ ਪਰਜਾ ਬੇਰੁਜ਼ਗਾਰ ਹੋਵੇ ਤਾਂ ਸਰਕਾਰ ਨੂੰ ਮੰਦਿਰ ਦੀ ਗੱਲ ਹੋਵੇ ਨਾ ਮਸਜਿਦ ਦੀ ਗੱਲ ਹੋਵੇ ਜੇਕਰ ਗੱਲ ਕਰਨੀ ਹੋਵੇ ਤਾਂ ਰੋਟੀ ਦੀ ਗੱਲ ਹੋਵੇ, ਕਿਸਾਨਾਂ ਦੀ ਪਗੜੀ ਦੀ ਗੱਲ ਹੋਵੇਗੀ ।
Navjot Sidhuਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਜਦੋਂ ਅੱਜ ਦੇਸ਼ ਵਿਚ ਬੇਰੁਜ਼ਗਾਰੀ ਭੁੱਖਮਰੀ ਲਗਾਤਾਰ ਵਧ ਰਹੀ ਹੈ ਤਾਂ ਕੇਂਦਰ ਸਰਕਾਰ ਮੰਦਿਰ ਬਣਾਉਣ ਦੀ ਗੱਲ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਦੇਸ਼ ਦੇ ਹਜ਼ਾਰਾਂ ਕਿਸਾਨ ਦਿੱਲੀ ਬਾਰਡਰ ਦੀਆਂ ਸੜਕਾਂ ‘ਤੇ ਬੈਠੇ ਹਨ, ਉਨ੍ਹਾਂ ਦੀ ਗੱਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਦੇਸ਼ ਦੇ ਕਿਸਾਨਾਂ ਲਈ ਮੌਤ ਦੇ ਵਰੰਟ ਹਨ । ਸਰਕਾਰ ਨੂੰ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਤਰੰਤ ਵਾਪਸ ਲੈਣਾ ਚਾਹੀਦਾ ਹੈ ।
Navjot singh sidhu and modiਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਪਿਛਲੇ ਕਈ ਦਿਨਾਂ ਤੋਂ ਕੇਂਦਰ ਸਰਕਾਰ ਦੀ ਖ਼ਿਲਾਫ਼ ਨੇ ਟਵਿੱਟਰ ‘ਤੇ ਵੀ ਲਗਾਤਾਰ ਸਰਗਰਮ ਹਨ, ਨਵਜੋਤ ਸਿੰਘ ਸਿੱਧੂ ਸੋਸ਼ਲ ਮੀਡੀਆ ਤੇ ਆਪਣੀ ਸਰਗਰਮੀ ਨਾਲ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਨਿਸਾਨਾ ਬਣਾਇਆ ਜਾ ਰਿਹਾ ਹੈ । ਉਨ੍ਹਾਂ ਵੱਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਜਾ ਰਹੀ ਹੈ ।