
ਬਾਜ਼ਾਰ ਜਾਂਦੇ ਸਮੇਂ ਸੰਜੇ ਸ਼ਰਮਾ ਨੂੰ ਬਣਾਇਆ ਨਿਸ਼ਾਨਾ
ਪੁਲਵਾਮਾ: ਕਸ਼ਮੀਰ ਘਾਟੀ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਇਕ ਵਾਰ ਫਿਰ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ ਹੈ। ਐਤਵਾਰ ਨੂੰ ਅੱਤਵਾਦੀਆਂ ਨੇ ਕਸ਼ਮੀਰੀ ਪੰਡਿਤ ਸੰਜੇ ਸ਼ਰਮਾ 'ਤੇ ਗੋਲੀਬਾਰੀ ਕੀਤੀ ਅਤੇ ਹਮਲਾ ਕਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਸੰਜੇ ਸ਼ਰਮਾ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਹੋਇਆ ਸੰਜੇ ਸ਼ਰਮਾ ਨੇ ਦਮ ਤੋੜ ਗਿਆ।
ਇਹ ਵੀ ਪੜ੍ਹੋ : ਲੁਧਿਆਣਾ ਦੇ ਪਿੰਡ ਬੁਲਾਰਾ 'ਚ ਵੱਡੀ ਵਾਰਦਾਤ, ਡੇਅਰੀ ਸੰਚਾਲਕ ਜੋਤਰਾਮ ਤੇ ਨੌਕਰ ਭਗਵੰਤ ਸਿੰਘ ਦਾ ਕਤਲ
ਪ੍ਰਾਪਤ ਵੇਰਵਿਆਂ ਅਨੁਸਾਰ ਪੁਲਵਾਮਾ ਦੇ ਅਚਨ ਇਲਾਕੇ ਦਾ ਰਹਿਣ ਵਾਲਾ ਸੰਜੇ ਸ਼ਰਮਾ ਪੁੱਤਰ ਕਾਸ਼ੀਨਾਥ ਸ਼ਰਮਾ (ਉਮਰ ਕਰੀਬ 40 ਸਾਲ) ਐਤਵਾਰ ਨੂੰ ਕਿਸੇ ਕੰਮ ਲਈ ਬਾਜ਼ਾਰ ਜਾ ਰਿਹਾ ਸੀ। ਇਸ ਦੌਰਾਨ ਅੱਤਵਾਦੀਆਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਇਸ ਹਮਲੇ 'ਚ ਉਹ ਜ਼ਖਮੀ ਹੋ ਗਿਆ।
ਸਥਾਨਕ ਲੋਕਾਂ ਨੇ ਪੁਲਿਸ ਦੀ ਮਦਦ ਨਾਲ ਉਸ ਨੂੰ ਹਸਪਤਾਲ ਪਹੁੰਚਾਇਆ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਪੁਲਿਸ ਅਤੇ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ। ਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ। ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਸੁਰੱਖਿਆ ਬਲਾਂ ਵਲੋਂ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ।