
ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ।
ਰਾਜਸਥਾਨ : ਰਾਜਸਥਾਨ ਤੋਂ ਫਿਰ ਇਕ ਵਾਰ ਸ਼ਰਮਨਾਕ ਤੇ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ।ਇਕ 72 ਸਾਲਾ ਵਿਅਕਤੀ ਨੇ ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ ਕਰਦਿਆਂ 12 ਸਾਲ ਦੀ ਮਾਸੂਮ ਨਾਲ ਜਬਰ-ਜ਼ਨਾਹ ਕੀਤਾ।
ਘਟਨਾ ਦਾ ਪਤਾ ਲੱਗਣ 'ਤੇ ਗੁੱਸੇ 'ਚ ਆਏ ਲੋਕਾਂ ਨੇ ਬਜ਼ੁਰਗ ਨੂੰ ਫੜ ਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਫਿਰ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਐਤਵਾਰ ਨੂੰ ਪੀੜਤਾ ਦੀ ਮੈਡੀਕਲ ਜਾਂਚ ਕੀਤੀ ਜਾਵੇਗੀ।
ਕਾਨੋੜ ਦੇ ਥਾਣਾ ਮੁਖੀ ਨੇ ਦੱਸਿਆ ਕਿ ਪੀੜਤਾ ਦੇ ਪਿਤਾ ਨੇ ਇਸ ਸਬੰਧੀ ਰਿਪੋਰਟ ਦੇ ਦਿੱਤੀ ਹੈ। ਪੀੜਤਾ ਦੇ ਪਿਤਾ ਵੱਲੋਂ ਦਰਜ ਕਰਵਾਈ ਰਿਪੋਰਟ ਅਨੁਸਾਰ 72 ਸਾਲਾ ਮੋਹਨ ਲਾਲ ਰੇਗਰ ਨੇ ਉਸ ਦੀ 12 ਸਾਲਾ ਧੀ ਨੂੰ ਇਕ ਸਕੂਲ ਦੇ ਟਾਇਲਟ ਵਿੱਚ ਲੈ ਗਿਆ। ਉਥੇ ਮੌਕਾ ਦੇਖ ਕੇ ਉਸ ਨਾਲ ਬਲਾਤਕਾਰ ਕੀਤਾ। ਇਸ ਤੋਂ ਬਾਅਦ ਉਹ ਉਥੋਂ ਫਰਾਰ ਹੋ ਗਿਆ। ਇਸ ਦੌਰਾਨ ਉਸ ਦੀ ਲੜਕੀ ਰੋਂਦੀ ਹੋਈ ਘਰ ਪਹੁੰਚੀ ਅਤੇ ਘਟਨਾ ਸਬੰਧੀ ਪਰਿਵਾਰ ਨੂੰ ਦੱਸਿਆ।
ਇਸ ਤੋਂ ਬਾਅਦ ਪੀੜਤ ਪਰਿਵਾਰ ਸਮੇਤ ਇਲਾਕਾ ਵਾਸੀ ਭੜਕ ਗਏ ਅਤੇ ਮੁਲਜ਼ਮ ਨੂੰ ਫੜ ਕੇ ਉਸ ਦੀ ਕੁੱਟਮਾਰ ਕੀਤੀ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ।
ਘਟਨਾ ਦੇ ਖਿਲਾਫ ਸ਼ਨੀਵਾਰ ਦੇਰ ਤੱਕ ਲੋਕਾਂ ਨੇ ਪ੍ਰਦਰਸ਼ਨ ਕਰਦੇ ਹੋਏ ਦੋਸ਼ੀ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਸਦਰ ਪੁਲਿਸ ਨੇ ਤੁਰੰਤ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ। ਪੀੜਤਾ ਦੇ ਬਿਆਨ ਲੈ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਸਵੇਰੇ ਪੀੜਤਾ ਦਾ ਮੈਡੀਕਲ ਕਰਵਾਇਆ ਗਿਆ।