
22 ਫਰਵਰੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੱਤਵਾਂ ਸੰਮਨ ਜਾਰੀ ਕਰਕੇ ਸੋਮਵਾਰ 26 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਸੀ।
Delhi Liquor Scam: ਨਵੀਂ ਦਿੱਲੀ - ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਵੀ ਇਨਫੋਰਸਮੈਂਟ ਡਾਇਰੈਕਟੋਰੇਟ ਅੱਗੇ ਪੇਸ਼ ਨਹੀਂ ਹੋਣਗੇ। ਈਡੀ ਦੇ ਸੱਤਵੇਂ ਸੰਮਨ 'ਤੇ ਆਮ ਆਦਮੀ ਪਾਰਟੀ ਨੇ ਕਿਹਾ ਕਿ ਮੁੱਖ ਮੰਤਰੀ ਕੇਜਰੀਵਾਲ ਸੋਮਵਾਰ ਨੂੰ ਈਡੀ ਦਫ਼ਤਰ ਨਹੀਂ ਜਾਣਗੇ ਕਿਉਂਕਿ ਮਾਮਲਾ ਅਜੇ ਅਦਾਲਤ ਵਿਚ ਵਿਚਾਰ ਅਧੀਨ ਹੈ। ਜਿਸ ਦੀ ਸੁਣਵਾਈ 16 ਮਾਰਚ ਨੂੰ ਹੋਵੇਗੀ।
'ਆਪ' ਨੇ ਅੱਗੇ ਕਿਹਾ ਕਿ ਹਰ ਰੋਜ਼ ਸੰਮਨ ਭੇਜਣ ਦੀ ਬਜਾਏ ਅਦਾਲਤ ਦੇ ਫ਼ੈਸਲੇ ਦੀ ਉਡੀਕ ਕਰੋ। ਅਸੀਂ ਇੰਡੀਆ ਗਠਜੋੜ ਨੂੰ ਨਹੀਂ ਛੱਡਾਂਗੇ। ਮੋਦੀ ਸਰਕਾਰ ਨੂੰ ਸਾਡੇ 'ਤੇ ਇਸ ਤਰ੍ਹਾਂ ਦਬਾਅ ਨਹੀਂ ਪਾਉਣਾ ਚਾਹੀਦਾ। 22 ਫਰਵਰੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੱਤਵਾਂ ਸੰਮਨ ਜਾਰੀ ਕਰਕੇ ਸੋਮਵਾਰ 26 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਸੀ।
ਇਹ ਵੀ ਪੜ੍ਹੋ: Punjab News: ਸੰਸਦ ਮੈਂਬਰ ਵਿਕਰਮ ਸਾਹਨੀ ਨੇ ਦਰਬਾਰ ਸਾਹਿਬ ਤੱਕ ਹੈਰੀਟੇਜ ਸਟਰੀਟ ਦਾ ਵਿਆਪਕ ਜਾਇਜ਼ਾ ਲਿਆ
ਮੁੱਖ ਮੰਤਰੀ ਨੂੰ ਹੁਣ ਤੱਕ ਸੱਤ ਸੰਮਨ ਜਾਰੀ ਕੀਤੇ ਜਾ ਚੁੱਕੇ ਹਨ। ਪਰ ਹੁਣ ਤੱਕ ਉਹ ਦਿੱਲੀ ਸ਼ਰਾਬ ਘੁਟਾਲੇ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਹਮਣੇ ਪੇਸ਼ ਨਹੀਂ ਹੋਏ ਹਨ। ਇਸ ਤੋਂ ਪਹਿਲਾਂ 14 ਫਰਵਰੀ ਨੂੰ ਛੇਵਾਂ ਸੰਮਨ ਜਾਰੀ ਕਰਕੇ ਉਹਨਾਂ ਨੂੰ 19 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਕੇਜਰੀਵਾਲ ਉਸ ਸੰਮਨ 'ਤੇ ਪੇਸ਼ ਨਹੀਂ ਹੋਏ। ਉਨ੍ਹਾਂ ਕਿਹਾ ਸੀ ਕਿ ਇਹ ਮਾਮਲਾ ਅਜੇ ਅਦਾਲਤ ਵਿਚ ਚੱਲ ਰਿਹਾ ਹੈ। ਇਸ ਲਈ ਈਡੀ ਨੂੰ ਅਦਾਲਤ ਦੇ ਫੈਸਲੇ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।