ਮਾਮਲਾ ਭੜਕਣ ਤੋਂ ਬਾਅਦ ਸਿੱਖ ਜਥੇਬੰਦੀਆਂ ਅਤੇ DSGMC ਦੇ ਅਧਿਕਾਰੀ ਮੌਕੇ ’ਤੇ ਪਹੁੰਚੇ
ਦਿੱਲੀ: ਦਿੱਲੀ ਕੈਂਟ ਦੇ ਇੱਕ ਸਕੂਲ ਵਿੱਚ ਪ੍ਰੀਖਿਆ ਦੇਣ ਆਏ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਉਸ ਦੇ ਕਕਾਰ - ਕ੍ਰਿਪਾਨ ਉਤਾਰਨ ਲਈ ਕਿਹਾ ਗਿਆ। ਇਸ ਘਟਨਾ ਨਾਲ ਸਿੱਖ ਜਥੇਬੰਦੀਆਂ ਵਿੱਚ ਰੋਸ ਪੈਦਾ ਹੋ ਗਿਆ। ਜਦੋਂ ਮਾਮਲਾ ਭੜਕਿਆ, ਤਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਅਧਿਕਾਰੀ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਮੈਂਬਰ ਤੁਰੰਤ ਮੌਕੇ ’ਤੇ ਪਹੁੰਚੇ।
ਉਨ੍ਹਾਂ ਨੇ ਸਕੂਲ ਪ੍ਰਬੰਧਨ ਅਤੇ ਕਰਮਚਾਰੀਆਂ ਨੂੰ ਫਟਕਾਰ ਲਗਾਈ ਅਤੇ ਵਿਦਿਆਰਥੀ ਨੂੰ ਉਸ ਦੀ ਕ੍ਰਿਪਾਨ ਵਾਪਸ ਕਰਵਾਈ। ਇਸ ਘਟਨਾ ਨੇ ਸਿੱਖ ਧਾਰਮਕ ਅਧਿਕਾਰਾਂ ਅਤੇ ਸੰਵਿਧਾਨਕ ਆਜ਼ਾਦੀਆਂ ਬਾਰੇ ਚਰਚਾ ਨੂੰ ਮੁੜ ਜਗਾਇਆ ਹੈ। ਸਿੱਖ ਜਥੇਬੰਦੀਆਂ ਨੇ ਸਪਸ਼ਟ ਕੀਤਾ ਹੈ ਕਿ ਕਕਾਰ ਸਿੱਖ ਧਰਮ ਦਾ ਅਟੁੱਟ ਹਿੱਸਾ ਹੈ ਅਤੇ ਇਸ ਨੂੰ ਉਤਾਰਨ ਲਈ ਮਜਬੂਰ ਕਰਨਾ ਧਾਰਮਿਕ ਅਧਿਕਾਰਾਂ ਦੀ ਉਲੰਘਣਾ ਹੈ।
