
ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਏ ਕਰੋਨਾ ਵਾਇਰਸ ਦੇ ਕਹਿਰ ਨੇ ਹੁਣ ਪੂਰੀ ਦੁਨੀਆਂ ਵਿਚ ਆਪਣੇ ਪੈਰ ਪਸਾਰ ਲਏ ਹਨ
ਨਵੀਂ ਦਿੱਲੀ : ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਏ ਕਰੋਨਾ ਵਾਇਰਸ ਦੇ ਕਹਿਰ ਨੇ ਹੁਣ ਪੂਰੀ ਦੁਨੀਆਂ ਵਿਚ ਆਪਣੇ ਪੈਰ ਪਸਾਰ ਲਏ ਹਨ। ਪੂਰੀ ਦੁਨੀਆਂ ਵਿਚ ਕਰੋਨਾ ਵਾਇਰਸ ਦੇ ਨਾਲ 21,297 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਨਾਲ ਹੀ ਇਸ ਵਾਇਰਸ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਗਿਣਤੀ ਦਾ ਅੰਕੜਾ ਵੀ 4,71821 ਤੋਂ ਪਾਰ ਹੋ ਚੁੱਕਾ ਹੈ।
coronavirus
ਭਾਰਤ ਵਿਚ ਵੀ ਇਸ ਵਾਇਰਸ ਦੇ ਹੁਣ ਤੱਕ 643 ਮਾਮਲੇ ਸਾਹਮਣੇ ਆ ਚੁੱਕੇ ਹਨ। ਭਾਂਵੇ ਕਿ ਭਾਰਤ ਸਰਕਾਰ ਤੋਂ ਇਲਾਵਾ ਹੋਰ ਵੱਖ-ਵੱਖ ਦੇਸ਼ਾਂ ਨੇ ਇਸ ਵਾਇਰਸ ਦੀ ਗੰਭੀਰਤਾ ਨੂੰ ਦੇਖਦਿਆਂ ਦੇਸ਼ ਵਿਚ ਲੌਕਡਾਊਨ ਕਰ ਦਿੱਤਾ ਹੈ ਅਤੇ ਜਿਸ ਕਾਰਨ ਲੋਕ ਆਪਣੇ ਘਰਾਂ ਵਿਚ ਬੈਠੇ ਹਨ। ਇਸ ਸਭ ਦੇ ਬਾਵਜੂਦ ਵੀ ਇਹ ਵਾਇਰਸ ਪਹਿਲਾਂ ਨਾਲੋਂ ਕਾਫੀ ਤੇਜ਼ੀ ਨਾਲ ਫੈਲਦਾ ਜਾ ਰਿਹਾ ਹੈ।
coronavirus
ਦੱਸ ਦੱਈਏ ਕਿ ਪਰ ਚੀਨ ਦੇ ਵੁਹਾਨ ਸ਼ਹਿਰ ਵਿਚੋਂ ਹੁਣ ਇਹ ਸਥਿਤੀ ਨਹੀਂ ਹੈ ਜਿਥੋਂ ਇਸ ਵਾਇਰਸ ਦੀ ਸ਼ੁਰੂਆਤ ਹੋਣ ਬਾਰੇ ਕਿਹਾ ਜਾ ਰਿਹਾ ਹੈ । ਕਿਉਂਕਿ ਹੁਣ ਉਥੇ ਕਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ ਨਾਂ ਦੇ ਬਰਾਬਰ ਹੈ। ਤਾਂ ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਅਜਿਹਾ ਕੀ ਕੀਤਾ ਹੈ ਚੀਨ ਨੇ?
photo
ਕਿ ਸਭ ਤੋਂ ਪਹਲਾਂ ਜਿਸ ਦੇਸ਼ ਵਿਚ ਕਰੋਨਾ ਦੇ ਸਭ ਤੋਂ ਵੱਧ ਮਰੀਜ਼ ਪਾਏ ਗਏ ਸਨ ਹੁਣ ਉਥੇ ਨਵੇਂ ਮਰੀਜ਼ਾਂ ਦੀ ਗਿਣਤੀ ਨਾਂ ਦੇ ਬਰਾਬਰ ਕਿਵੇਂ ਰਹਿ ਗਈ। ਕੀ ਚੀਨ ਨੇ ਇਸ ਲਈ ਜੋ ਰਸਤਾ ਅਪਣਾਇਆ ਉਸ ਤੇ ਚਲਦਿਆਂ ਇਸ ਵਾਇਰਸ ਨੂੰ ਰੋਕਿਆ ਜਾ ਸਕਦਾ ਹੈ? ਕੀ ਹੈ ਕਰੋਨਾ ‘ਤੇ ਚੀਨ ਦੀ ਜਿੱਤ ਦਾ ਫਾਮੂਲਾ?
photo
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।