20 ਕਰੋੜ ਔਰਤਾਂ ਦੇ ਖਾਤੇ ਵਿੱਚ ਹਰ ਮਹੀਨੇ 500 ਰੁਪਏ ਆਉਣਗੇ,-ਮੋਦੀ ਸਰਕਾਰ 
Published : Mar 26, 2020, 3:53 pm IST
Updated : Mar 26, 2020, 3:55 pm IST
SHARE ARTICLE
file photo
file photo

ਕੋਰੋਨਾ ਵਾਇਰਸ ਦੇ ਸੰਕਟ ਦੇ ਵਿਚਕਾਰ ਨਰਿੰਦਰ ਮੋਦੀ ਸਰਕਾਰ ਨੇ ਇੱਕ ਵੱਡਾ ਰਾਹਤ ਪੈਕੇਜ ਦੇਣ ਦਾ ਐਲਾਨ ਕੀਤਾ ਹੈ।

ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਸੰਕਟ ਦੇ ਵਿਚਕਾਰ ਨਰਿੰਦਰ ਮੋਦੀ ਸਰਕਾਰ ਨੇ ਇੱਕ ਵੱਡਾ ਰਾਹਤ ਪੈਕੇਜ ਦੇਣ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ ਦੁਪਹਿਰ ਨੂੰ ਇਕ ਲੱਖ 70 ਹਜ਼ਾਰ ਕਰੋੜ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ, ਜਿਸ ਰਾਹੀਂ ਆਮ ਲੋਕਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।

Corona Virusfile photo

ਸਰਕਾਰ ਅਗਲੇ ਤਿੰਨ ਮਹੀਨਿਆਂ ਵਿੱਚ ਦੇਸ਼ ਦੀਆਂ ਤਕਰੀਬਨ 20 ਕਰੋੜ ਔਰਤਾਂ ਦੇ ਖਾਤੇ ਵਿੱਚ 500 ਰੁਪਏ ਪ੍ਰਤੀ ਮਹੀਨਾ ਸਹਾਇਤਾ ਪ੍ਰਦਾਨ ਕਰੇਗੀ।
1. ਪੈਸਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਲਾਨ ਕੀਤਾ ਕਿ ਤਕਰੀਬਨ 20.5 ਕਰੋੜ ਔਰਤਾਂ, ਜਿਨ੍ਹਾਂ ਦੇ ਪ੍ਰਧਾਨ ਮੰਤਰੀ ਜਨ ਧਨ ਖਾਤੇ ਹੇਠ ਬੈਂਕ ਖਾਤਾ ਹੈ, ਨੂੰ ਅਗਲੇ ਤਿੰਨ ਮਹੀਨਿਆਂ ਲਈ 500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ। ਇਹ ਰਕਮ ਹਰ ਮਹੀਨੇ ਇਨ੍ਹਾਂ ਔਰਤਾਂ ਦੇ ਬੈਂਕ ਖਾਤੇ ਵਿੱਚ ਸਿੱਧੀ ਜਮ੍ਹਾ ਕੀਤੀ ਜਾਵੇਗੀ।

Moneyfile photo

2. ਗੈਸ ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਤਹਿਤ ਦੇਸ਼ ਦੇ 8 ਕਰੋੜ ਬੀਪੀਐਲ ਪਰਿਵਾਰਾਂ ਨੂੰ ਅਗਲੇ ਤਿੰਨ ਮਹੀਨਿਆਂ ਲਈ ਮੁਫਤ ਸਿਲੰਡਰ ਮੁਹੱਈਆ ਕਰਵਾਏ ਜਾਣਗੇ। ਦੱਸ ਦੇਈਏ ਕਿ ਉਜਵਲਾ ਯੋਜਨਾ ਦੇ ਤਹਿਤ 8.5 ਕਰੋੜ ਔਰਤਾਂ ਦੇ ਨਾਮ 'ਤੇ ਗੈਸ ਕੁਨੈਕਸ਼ਨ ਖੋਲ੍ਹੇ ਗਏ ਸਨ, ਹੁਣ ਉਨ੍ਹਾਂ ਨੂੰ ਅਗਲੇ ਤਿੰਨ ਮਹੀਨਿਆਂ ਲਈ ਮੁਫਤ ਸਿਲੰਡਰ ਦਿੱਤੇ ਜਾਣਗੇ।

File PhotoFile Photo

3. ਅਨਾਜ ਕੋਰੋਨਾ ਵਾਇਰਸ  ਨੂੰ ਲੈ ਕੇ ਐਲਾਨ ਗਿਆ ਹੈ ਕਿ  ਦੇਸ਼ ਦੇ ਸਾਰੇ ਲੋਕਾਂ ਲਈ ਅਨਾਜ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਅੰਨਾ ਯੋਜਨਾ ਦੇ ਤਹਿਤ ਅਗਲੇ ਤਿੰਨ ਮਹੀਨਿਆਂ ਲਈ 5 ਕਿਲੋ ਵਾਧੂ ਕਣਕ ਜਾਂ ਚੌਲ ਉਪਲਬਧ ਹੋਣਗੇ । 80 ਕਰੋੜ ਲਾਭਪਾਤਰੀਆਂ ਨੂੰ ਇਸਦਾ ਲਾਭ ਮਿਲੇਗਾ।  ਇਸ ਤੋਂ ਇਲਾਵਾ 1 ਕਿਲੋ ਦਾਲ ਦੀ ਵਿਵਸਥਾ ਕੀਤੀ ਗਈ ਹੈ, ਇਹ ਸਾਰੇ ਮੁਫਤ ਉਪਲੱਬਧ ਹੋਣਗੇ।

File PhotoFile Photo

ਇਸ ਦੇ ਨਾਲ, ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦੇ ਤਹਿਤ ਮਹਿਲਾ ਸਵੈ ਸਹਾਇਤਾ ਸਮੂਹ ਦੇ ਤਹਿਤ 7 ਕਰੋੜ ਪਰਿਵਾਰਾਂ ਨੂੰ ਦੀਨ ਦਿਆਲ ਰਾਸ਼ਟਰੀ ਪੇਂਡੂ ਰੋਜ਼ੀ ਰੋਟੀ ਸਕੀਮ ਤਹਿਤ ਲਾਭ ਪਹੁੰਚਾਇਆ ਗਿਆ ਹੈ, ਉਨ੍ਹਾਂ ਨੂੰ ਦੁੱਗਣਾ ਕਰਕੇ 20 ਲੱਖ ਰੁਪਏ ਕਰ ਦਿੱਤਾ ਜਾਵੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement