PM ਮੋਦੀ ਨੇ ਰਾਮਨਾਥ ਕੋਵਿੰਦ ਦੇ ਪੁੱਤਰ ਨੂੰ ਫ਼ੋਨ ਕਰ ਉਨ੍ਹਾਂ ਦੀ ਸਿਹਤ ਬਾਰੇ ਲਈ ਜਾਣਕਾਰੀ  
Published : Mar 26, 2021, 6:17 pm IST
Updated : Mar 26, 2021, 6:17 pm IST
SHARE ARTICLE
PM Modi speaks to Kovind's son to enquire about President's health
PM Modi speaks to Kovind's son to enquire about President's health

ਰਾਮਨਾਥ ਕੋਵਿੰਦ ਦੇ ਜਲਦ ਠੀਕ ਹੋਣ ਦੀ ਕੀਤੀ ਕਾਮਨਾ

ਨਵੀਂ ਦਿੱਲੀ-  ਰਾਸ਼ਟਰਪਤੀ ਕੋਵਿੰਦ ਨੂੰ ਸ਼ੁੱਕਰਵਾਰ ਸਵੇਰੇ ਛਾਤੀ 'ਚ ਤਕਲੀਫ਼ ਤੋਂ ਬਾਅਦ ਫ਼ੌਜ ਦੇ ਰਿਸਰਚ ਐਂਡ ਰੈਫੇਰਲ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਇਸ ਦੇ ਨਾਲ ਹੀ ਜਦੋਂ ਪੀਐੱਮ ਮੋਦੀ ਨੂੰ ਇਸ ਬਾਰੇ ਜਾਣਕਾਰੀ ਮਿਲੀ ਤਾਂ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਕੋਵਿੰਦ ਦੇ ਪੁੱਤਰ ਨਾਲ ਫ਼ੋਨ 'ਤੇ ਗੱਲ ਕੀਤੀ ਅਤੇ ਉਨ੍ਹਾਂ ਦੀ ਸਿਹਤ ਸੰਬੰਧੀ ਜਾਣਕਾਰੀ ਲਈ।

File photo

ਪ੍ਰਧਾਨ ਮੰਤਰੀ ਦਫ਼ਤਰ ਵਲੋਂ ਜਾਰੀ ਇਕ ਟਵੀਟ ਅਨੁਸਾਰ ਪੀਐੱਮ ਮੋਦੀ ਨੇ ਕਿਹਾ,''ਰਾਸ਼ਟਰਪਤੀ ਜੀ ਦੇ ਪੁੱਤਰ ਨਾਲ ਗੱਲ ਕੀਤੀ। ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ।'' ਜ਼ਿਕਰਯੋਗ ਹੈ ਕਿ ਮੋਦੀ ਅੱਜ ਸਵੇਰੇ 2 ਦਿਨਾਂ ਬੰਗਲਾਦੇਸ਼ ਯਾਤਰਾ 'ਤੇ ਢਾਕਾ ਪਹੁੰਚੇ। ਉਹ ਬੰਗਬੰਧੂ ਦੇ ਨਾਮ ਨਾਲ ਮਸ਼ਹੂਰ ਸ਼ੇਖ ਮੁਜੀਬੁਰ ਰਹਿਮਾਨ ਦੀ ਜਨਮ ਸ਼ਤਾਬਦੀ 'ਮੁਜੀਬ ਸਾਲ', ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਡਿਪਲੋਮੈਟ ਸੰਬੰਧ ਸਥਾਪਤ ਹੋਣ ਦੇ 50 ਸਾਲ ਪੂਰੇ ਹੋਣ ਅਤੇ ਬੰਗਲਾਦੇਸ਼ ਮੁਕਤੀ ਸੰਗ੍ਰਾਮ ਦੇ 50 ਸਾਲ ਪੂਰੇ ਹੋਣ ਮੌਕੇ ਆਯੋਜਿਤ ਪ੍ਰੋਗਰਾਮਾਂ 'ਚ ਹਿੱਸਾ ਲੈਣ ਉੱਥੇ ਪਹੁੰਚੇ ਹਨ।

PM Modi and Sheikh HasinaPM Modi and Sheikh Hasina

ਕੋਵਿਡ ਮਹਾਂਮਾਰੀ ਸ਼ੁਰੂ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਵਿਦੇਸ਼ ਯਾਤਰਾ ਹੈ। ਪ੍ਰਧਾਨ ਮੰਤਰੀ ਨੇ ਇਸ ਤੋਂ ਪਹਿਲਾਂ ਸਾਲ 2015 'ਚ ਬੰਗਲਾਦੇਸ਼ ਦੀ ਯਾਤਰਾ ਕੀਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement