
ਦਰਦ ਦਾ ਕਾਰਨ ਕੀ ਹੈ, ਇਸ ਬਾਰੇ ਜਾਣਕਾਰੀ ਨਹੀਂ ਮਿਲ ਰਹੀ।
ਨਵੀਂ ਦਿੱਲੀ: ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਛਾਤੀ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਹੈ। ਦੱਸ ਦੇਈਏ ਕਿ ਉਹ ਸਵੇਰੇ ਸੈਨਾ ਦਾ ਰਿਸਰਚ ਐਂਡ ਰੈਫਰਲ ਹਸਪਤਾਲ ਵਿਚ ਇਲਾਜ ਕਰਾ ਰਹੇ ਹਨ।
ram nath kovind
ਹਸਪਤਾਲ ਨੇ ਦੱਸਿਆ ਕਿ ਉਨ੍ਹਾਂ ਦੀ ਨਿਯਮਿਤ ਸਿਹਤ ਜਾਂਚ ਕੀਤੀ ਜਾ ਰਹੀ ਹੈ ਅਤੇ ਉਹ ਅਜੇ ਮੈਡੀਕਲ ਨਿਗਰਾਨੀ ਹੇਠ ਹਨ। ਹਾਲਾਂਕਿ ਦਰਦ ਦਾ ਕਾਰਨ ਕੀ ਹੈ, ਇਸ ਬਾਰੇ ਜਾਣਕਾਰੀ ਨਹੀਂ ਮਿਲ ਰਹੀ।