ਭਾਰਤ ਬੰਦ ਦੇ ਸੱਦੇ ਨੂੰ ਪੱਛਮੀ ਬੰਗਾਲ ਵਿਚ ਮਿਲਿਆ ਰਲਵਾਂ ਮਿਲਵਾਂ ਹੁੰਗਾਰਾ
Published : Mar 26, 2021, 7:53 pm IST
Updated : Mar 26, 2021, 8:44 pm IST
SHARE ARTICLE
farmer protest
farmer protest

ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਕਲਕੱਤਾ ਨਿਵਾਸੀਆਂ ਨੇ ਸਿਰ ਮੱਥੇ ਲਿਆ ਹੈ।

ਕੋਲਕਤਾ,(ਚਰਨਜੀਤ ਸਿੰਘ ਸੁਰਖ਼ਾਬ ) : ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵੱਲੋਂ ਅੱਜ ਭਾਰਤ ਬੰਦ ਦੇ ਸੱਦੇ ਦਿੱਤਾ ਗਿਆ ਸੀ । ਪੰਜਾਬ ਹਰਿਆਣਾ ਵਿਚ ਜ਼ਬਰਦਸਤ ਬੰਦ ਦੇ ਹੁੰਗਾਰੇ ਦੀਆਂ ਖ਼ਬਰਾਂ ਮਿਲੀਆਂ ਹਨ । ਭਾਰਤ ਬੰਦ ਦੇ ਸੱਦੇ ਦੌਰਾਨ ਸਪੋਕਸਮੈਨ ਦੀ ਵਿਸ਼ੇਸ਼ ਟੀਮ ਪੱਛਮੀ ਬੰਗਾਲ ਦੇ ਕਲਕੱਤਾ ਸ਼ਹਿਰ ਵਿੱਚ ਭਾਰਤ ਬੰਦ ਦੇ ਸਮਰਥਨ ਨੂੰ ਕਵਰ ਕਰਨ ਗਈ। ਕਿਸਾਨਾਂ ਵੱਲੋਂ ਭਾਰਤ ਬੰਦ ਦੇ ਸੱਦੇ ਤਹਿਤ ਕਲਕੱਤਾ ਸ਼ਹਿਰ ਦੇ ਆਮ ਲੋਕਾਂ ਨੇ ਕਿਸਾਨੀ ਅੰਦੋਲਨ ਦੇ ਹੱਕ ਵਿਚ ਆਪਣੀਆਂ ਦੁਕਾਨਾਂ ਬੰਦ ਕਰਦਿਆਂ ਕਿਸਾਨੀ ਅੰਦੋਲਨ ਦੀ ਹਿਮਾਇਤ ਕੀਤੀ। PM ModiPM Modi

ਕਲਕੱਤਾ ਨਿਵਾਸੀਆਂ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦੇ ਦਿੱਤੇ ਨੂੰ ਕਲਕੱਤਾ ਨਿਵਾਸੀਆਂ ਨੇ ਸਿਰ ਮੱਥੇ ਲਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨੇ ਕਾਲੇ ਕਾਨੂੰਨਾਂ ਨਾਲ ਦੇਸ਼ ਦੀ ਕਿਸਾਨੀ ਤਬਾਹ ਹੋ ਜਾਵੇਗੀ , ਉਨ੍ਹਾਂ ਕਿਹਾ ਸਰਕਾਰ ਦੇ ਬਣਾਏ ਤਿੰਨੇ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਦੇਸ਼ ਦੀ ਕਿਸਾਨ ਇਕਜੁੱਟ ਹੋ ਚੁੱਕੇ ਹਨ।  

photophotoਸ਼ਹਿਰ ਨਿਵਾਸੀਆਂ ਨੇ ਦੱਸਿਆ ਕਿ ਅੱਜ ਸ਼ਹਿਰ ਵਿੱਚ ਵੱਡੀ ਗਿਣਤੀ ਵਿਚ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਕਿਸਾਨੀ ਅੰਦੋਲਨ ਦਾ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਬਾਜ਼ਾਰ ਭੀੜ ਨਾਲ ਭਰੇ ਹੁੰਦੇ ਸਨ ਅੱਜ ਉਹ ਸਾਰੇ ਬਾਜ਼ਾਰਾਂ ਵਿਚ ਬਹੁਤ ਹੀ ਘੱਟ ਰੌਣਕ ਦੇਖਣ ਨੂੰ ਮਿਲ ਰਹੀ ਹੈ । ਉਨ੍ਹਾਂ ਕਿਹਾ ਕਿ ਭਾਰਤ ਬੰਦ ਦੇ ਸੱਦੇ ਕਾਰਨ ਸ਼ਹਿਰ ਨਿਵਾਸੀਆਂ ਵੱਲੋਂ ਕਿਸਾਨੀ ਅੰਦੋਲਨ ਦੀ ਹਮਾਇਤ ਵਿੱਚ ਦੁਕਾਨਾਂ ਬੰਦ ਕੀਤੀਆਂ ਗਈਆਂ ਹਨ।

Mamata BanerjeeMamata Banerjeeਕਲਕੱਤਾ ਸ਼ਹਿਰ ਨਿਵਾਸੀਆਂ ਨੇ ਦੱਸਿਆ ਕਿ ਬੇਸ਼ੱਕ ਇਸ ਭਾਰਤ ਬੰਦ ਦੇ ਸੱਦੇ ਨੂੰ ਰਾਜਨੀਤਕ ਪਾਰਟੀਆਂ ਨੇ  ਉਸ ਤਰ੍ਹਾਂ ਹੁੰਗਾਰਾ ਨਹੀਂ ਦਿੱਤਾ ਪਰ ਆਮ ਲੋਕਾਂ ਵਿੱਚ ਕਿਸਾਨਾਂ ਲਈ ਹਮਦਰਦੀ ਪਈ ਹੈ , ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਦੀ ਆਵਾਜ਼ ਕੇਂਦਰ ਸਰਕਾਰ ਨਹੀਂ ਸੁਣ ਰਹੀ ਹੈ , ਮਜਬੂਰਨ ਕਿਸਾਨ ਆਪਣੀ ਆਵਾਜ਼ ਸਰਕਾਰ ਦੇ ਕੰਨਾਂ ਤੱਕ ਪਹੁੰਚਦੀ ਕਰਨ ਦੇ ਲਈ ਭਾਰਤ ਬੰਦ ਦਾ ਸੱਦਾ ਦਿੱਤਾ ਹੈ । ਜਿਸ ਨੂੰ ਕੋਲਕਾਤਾ ਨਿਵਾਸੀਆਂ ਨੇ ਸਮਰੱਥਾ ਮੁਤਾਬਿਕ ਲਾਗੂ ਕੀਤਾ ਹੈ।

  photophotoਸ਼ਹਿਰ ਨਿਵਾਸੀਆਂ ਨੇ ਦੱਸਿਆ ਕਿ ਸ਼ਹਿਰ ਵਿਚ ਭਾਰਤ ਬੰਦ ਦੇ ਸੱਦੇ ਨੂੰ ਰਲਵਾਂ ਮਿਲਵਾਂ ਹੁੰਗਾਰਾ ਹੈ ਪਰ ਪੱਛਮੀ ਬੰਗਾਲ ਰਾਜ ਦੇ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਕਲਕੱਤਾ ਸ਼ਹਿਰ ਨਿਵਾਸੀਆਂ ਨੇ ਦੱਸਿਆ ਕਿ ਬੇਸ਼ੱਕ ਦੀ ਵਿਧਾਨ ਸਭਾ ਦੀਆਂ ਚੋਣਾਂ ਕਰ ਕੇ ਮਾਹੌਲ ਗਰਮਾਇਆ ਹੋਇਆ ਹੈ ਪਰ ਕਿਸਾਨੀ ਅੰਦੋਲਨ ਲੈ ਕਿ ਪੱਛਮੀ ਬੰਗਾਲ ਰਾਜ ਦੇ ਲੋਕਾਂ ਦੇ ਵਿਚ ਕੇਂਦਰ ਸਰਕਾਰ ਦੇ ਖਿਲਾਫ ਗੁੱਸਾ ਪਾਇਆ ਜਾ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement