
ਪੰਜਾਬ ਦੇ ਵੱਖ-ਵਖ ਸ਼ਹਿਰਾਂ ਵਿਚ ਜਿੱਥੇ ਸਾਰੇ ਬਾਜ਼ਾਰ ਮੁਕੰਮਲ ਰੂਪ ਵਿਚ ਬੰਦ ਰਹੇ ਉਥੇ ਆਵਾਜਾਈ ਵੀ ਠੱਪ ਰਹੀ।
ਮੁਹਾਲੀ- ਕਿਸਾਨ ਸੰਘਰਸ਼ ਕਮੇਟੀ ਵੱਲੋਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਪੰਜਾਬ ਭਰ ਵਿਚ ਭਰਵਾਂ ਹੁੰਗਾਰਾ ਮਿਲਿਆ ਹੈ। ਪੰਜਾਬ ਦੇ ਵੱਖ-ਵਖ ਸ਼ਹਿਰਾਂ ਵਿਚ ਜਿੱਥੇ ਸਾਰੇ ਬਾਜ਼ਾਰ ਮੁਕੰਮਲ ਰੂਪ ਵਿਚ ਬੰਦ ਰਹੇ ਉਥੇ ਆਵਾਜਾਈ ਵੀ ਠੱਪ ਰਹੀ। ਦੁਕਾਨਦਾਰਾਂ ਵੱਲੋਂ ਕਿਸਾਨ ਜਥੇਬੰਦੀਆਂ ਦਾ ਪੂਰਨ ਰੂਪ ਵਿਚ ਸਮਰਥਨ ਕੀਤਾ ਗਿਆ।
farmer protestਫਿਰੋਜ਼ਪੁਰ ਵੀ ਰਿਹਾ ਪੂਰਨ ਤੌਰ ’ਤੇ ਬੰਦ: ਫਿਰੋਜ਼ਪੁਰ- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦੇ ਦਿੱਤੇ ਸੱਦੇ ਤਹਿਤ ਅੱਜ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਵੀ ਮੁਕੰਮਲ ਰੂਪ ਵਿਚ ਬੰਦ ਰਿਹਾ। ਜਿੱਥੇ ਸ਼ਹਿਰ ਦੇ ਸਾਰੇ ਬਾਜ਼ਾਰ ਪੂਰੀ ਤਰਾਂ ਬੰਦ ਸਨ ਉਥੇ ਸੜਕਾਂ ’ਤੇ ਆਵਾਜਾਈ ਵੀ ਨਾਮਾਤਰ ਹੀ ਸੀ।
ਸ੍ਰੀ ਮੁਕਤਸਰ ਸਾਹਿਬ ਵਿਚ ਬੰਦ ਨੂੰ ਭਰਵਾਂ ਹੁੰਗਾਰਾ: ਸ੍ਰੀ ਮੁਕਤਸਰ ਸਾਹਿਬ- ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸ੍ਰੀ ਮੁਕਤਸਰ ਸਾਹਿਬ ਪੂਰਨ ਰੂਪ ਵਿਚ ਬੰਦ ਰਿਹਾ। ਸ਼ਹਿਰ ਵਾਸੀਆਂ ਵੱਲੋਂ ਭਾਰਤ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ। ਸ਼ਹਿਰ ਦੀਆਂ ਸਾਰੀਆਂ ਦੁਕਾਨਾਂ ਮੁਕੰਮਲ ਰੂਪ ਵਿਚ ਬੰਦ ਰਹੀਆਂ ਅਤੇ ਦੁਕਾਨਦਾਰਾਂ ਵਲੋਂ ਕਿਸਾਨ ਸੰਘਰਸ਼ ਨੂੰ ਪੂਰਨ ਹਮਾਇਤ ਦਿੱਤੀ ਗਈ ਹੈ।
farmer protestਫਗਵਾੜਾ ’ਚ ਭਾਰਤ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ: ਫਗਵਾੜਾ- ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦੇ ਸੱਦੇ ਨੂੰ ਫਗਵਾੜਾ ਵਿਚ ਭਰਵਾਂ ਹੁੰਗਾਰਾ ਮਿਲਿਆ। ਭਾਰਤ ਬੰਦ ਦੇ ਸੱਦੇ ਤਹਿਤ ਅੱਜ ਫਗਵਾੜਾ ਦੇ ਬਾਜ਼ਾਰ ਪੂਰੀ ਤਰਾਂ ਬੰਦ ਰਹੇ ਅਤੇ ਸੜਕਾਂ ਉਤੇ ਆਵਾਜਾਈ ਵੀ ਨਾ ਦੇ ਬਰਾਬਰ ਸੀ । ਇਸ ਮੌਕੇ ਕਿਸਾਨ ਆਗੂਆਂ ਨੇ ਸ਼ਹਿਰ ਵਿਚ ਇਕ ਮਾਰਚ ਕੱਢ ਕੇ ਦੁਕਾਨਦਾਰਾਂ ਦਾ ਧਨਵਾਦ ਵੀ ਕੀਤਾ।
ਕਸਬਾ ਬੀਜਾ ਰਿਹਾ ਮੁਕੰਮਲ ਬੰਦ: ਬੀਜਾ- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਭਾਰਤ ਬੰਦ ਦੌਰਾਨ ਕਸਬਾ ਬੀਜਾ ਮੁਕੰਮਲ ਤੌਰ 'ਤੇ ਬੰਦ ਰਿਹਾ। ਇਸ ਮੌਕੇ ਪੂਰੇ ਬਾਜ਼ਾਰ ਦੀਆਂ ਦੁਕਾਨਾਂ ਬੰਦ ਰਹੀਆਂ ਪਰ ਸੜਕਾਂ 'ਤੇ ਆਵਾਜਾਈ ਆਮ ਦਿਨਾਂ ਵਾਂਗ ਹੀ ਨਜ਼ਰ ਆਈ। ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂਆਂ ਵੱਲੋਂ ਕਿਹਾ ਗਿਆ ਉਹ ਦੁਕਾਨਾਂ ਤੇ ਬਾਜ਼ਾਰਾ ਨੂੰ ਧੱਕੇ ਨਾਲ ਬੰਦ ਨਹੀਂ ਕਰਵਾਉਣਗੇ ਉਹ ਸਿਰਫ਼ ਉਹ ਲੋਕਾਂ ਨੂੰ ਬੰਦ ਵਿਚ ਅਪਣਾ ਯੋਗਦਾਨ ਪਾਉਣ ਦੀ ਅਪੀਲ ਕਰਨਗੇ।
farmer protestਕਸਬਾ ਟਾਂਗਰਾ ਰਿਹਾ ਮੁਕੰਮਲ ਬੰਦ: ਟਾਂਗਰਾ- ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਕਸਬਾ ਟਾਂਗਰਾ ਪੂਰੀ ਤਰਾਂ ਬੰਦ ਰਿਹਾ। ਜੀਟੀ ਰੋਡ ਟਾਂਗਰਾ 'ਤੇ ਵੀ ਗੱਡੀਆਂ ਘੱਟ ਹੀ ਨਜ਼ਰ ਆਈਆਂ। ਕਿਸਾਨ ਸੰਘਰਸ਼ ਕਮੇਟੀ ਵੱਲੋਂ ਜੀਟੀ ਰੋਡ ਟਾਂਗਰਾ ਵਿਖੇ ਮੋਦੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਚੱਕਾ ਜਾਮ ਕੀਤਾ ਗਿਆ।
ਅਜਨਾਲਾ ’ਚ ਬਾਰ ਐਸੋਸੀਏਸ਼ਨ ਵੱਲੋਂ ਸਮਰਥਨ: ਅਜਨਾਲਾ- ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਬਾਰ ਐਸੋਸੀਏਸ਼ਨ ਅਜਨਾਲਾ ਨੇ ਸੰਸਥਾ ਦੇ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਝਰ ਦੀ ਅਗਵਾਈ ਵਿਚ ਹੜਤਾਲ ਕਰਕੇ ਅਪਣਾ ਸਮੁੱਚਾ ਕੰਮਕਾਜ ਠੱਪ ਕੀਤਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
farmer protestਨਾਭਾ: ਸਾਰੇ ਬੁਲਾਰਿਆਂ ਨੇ ਤਿੰਨ ਕਾਲੇ ਕਾਨੂੰਨ ਵਾਪਸ ਲਏ ਜਾਣ ਦੀ ਮੰਗ ਕੀਤੀ । ਉਂਕਾਰ ਸਿੰਘ ਅਗੌਲ ਸੂਬਾ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਰਾਜੇ ਵਾਲ ਨੇ ਕਿਹਾ ਕਿ ਮੋਦੀ ਸਰਕਾਰ ਨੇ ਅੱਖਾਂ 'ਤੇ ਪੱਟੀ ਬੰਨ੍ਹ ਰੱਖੀ ਹੈ ਅਤੇ ਲੋਕਾਂ ਦੇ ਇਕੱਠ ਵੀ ਉਸ ਨੂੰ ਨਹੀਂ ਦਿੱਖ ਰਹੇ। ਆਖ਼ਰ ਉਸ ਨੂੰ ਝੁਕਣਾ ਪਵੇਗਾ ਅਤੇ ਕਾਲੇ ਕਾਨੂੰਨ ਵਾਪਸ ਲੈਣੇ ਪੈਣਗੇ। ਪਿੰਡ ਦੋਦਾ ਵਿਖੇ ਭਾਰਤ ਬੰਦ ਦੇ ਸਮਰਥਨ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਗਿੱਦੜਬਾਹਾ ਵੱਲੋਂ ਰੋਸ ਪਰਦਰਸ਼ਨ ਕਰਦੇ ਹੋਏ ਨੌਜਵਾਨ, ਔਰਤਾਂ, ਮਰਦ ਵਰਕਰ ਤੇ ਆਗੂ ਸਹਿਬਾਨ।