ਗਲਵਾਨ ਘਾਟੀ ਦੇ ਪੰਜ ਸ਼ਹੀਦਾਂ ਦੇ ਜੱਦੀ ਪਿੰਡਾਂ ਦਾ ਕੀਤਾ ਜਾਵੇਗਾ ਵਿਕਾਸ - ਕੈਪਟਨ ਅਮਰਿੰਦਰ ਸਿੰਘ
Published : Mar 26, 2021, 8:16 pm IST
Updated : Mar 26, 2021, 8:42 pm IST
SHARE ARTICLE
CM Punjab
CM Punjab

- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸ਼ਹੀਦਾਂ ਦੇ ਜੱਦੀ ਪਿੰਡਾਂ ਦੇ ਵਿਕਾਸ ਲਈ 25-25 ਲੱਖ ਰੁਪਏ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ।

ਚੰਡੀਗੜ੍ਹ:ਗਲਵਾਨ ਘਾਟੀ ਵਿੱਚ ਮਿਸਾਲੀ ਬਹਾਦਰੀ ਦਿਖਾਉਣ ਵਾਲੇ ਪੰਜਾਬ ਦੇ ਪੰਜ ਸ਼ਹੀਦਾਂ ਦੇ ਸਤਿਕਾਰ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸ਼ਹੀਦਾਂ ਦੇ ਜੱਦੀ ਪਿੰਡਾਂ ਦੇ ਵਿਕਾਸ ਲਈ 25-25 ਲੱਖ ਰੁਪਏ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ। ਸਾਬਕਾ ਸੈਨਿਕਾਂ ਲਈ ਵੱਖ-ਵੱਖ ਭਲਾਈ ਸਕੀਮਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਨਿਮਾਣੀ ਜਿਹੀ ਕੋਸ਼ਿਸ਼ ਹੈ ਕਿ ਗਲਵਾਨ ਘਾਟੀ ਦੇ ਸ਼ਹੀਦਾਂ ਦੇ ਪਿੰਡਾਂ ਦਾ ਵਿਕਾਸ ਕੀਤਾ ਜਾਵੇ।

photophotoਵੇਰਵੇ ਜਾਰੀ ਕਰਦਿਆਂ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਮੁੱਖ ਮੰਤਰੀ ਵੱਲੋਂ 3 ਮੀਡੀਅਮ ਰੈਜੀਮੈਂਟ ਦੇ ਨਾਇਬ ਸੂਬੇਦਾਰ ਮਨਦੀਪ ਸਿੰਘ ਦੇ ਪਿੰਡ ਸੀਲ (ਪਟਿਆਲਾ), 3 ਮੀਡੀਅਮ ਰੈਜੀਮੈਂਟ ਦੇ ਨਾਇਬ ਸੂਬੇਦਾਰ ਸਤਨਾਮ ਸਿੰਘ ਦੇ ਪਿੰਡ ਭੋਜਰਾਜ (ਗੁਰਦਾਸਪੁਰ), 3 ਪੰਜਾਬ ਦੇ ਵੀਰ ਚੱਕਰਾ ਐਵਾਰਡੀ ਸਿਪਾਹੀ ਗੁਰਤੇਜ ਸਿੰਘ ਦੇ ਪਿੰਡ ਬੀਰੇਵਾਲ ਡੋਗਰਾ (ਮਾਨਸਾ), 3 ਪੰਜਾਬ ਦੇ ਸਿਪਾਹੀ ਗੁਰਬਿੰਦਰ ਸਿੰਘ ਦੇ ਪਿੰਡ ਤੋਲੇਵਾਲ (ਸੰਗਰੂਰ) ਅਤੇ 58 ਇੰਜਨੀਅਰ ਰੈਜੀਮੈਂਟ ਦੇ ਲਾਂਸ ਨਾਇਕ ਸਲੀਮ ਖਾਨ ਦੇ ਪਿੰਡ ਮਰਦਾਂਹੇੜੀ (ਪਟਿਆਲਾ) ਦੇ ਵਿਕਾਸ ਲਈ 25-25 ਲੱਖ ਰੁਪਏ ਪ੍ਰਵਾਨ ਕੀਤੇ ਗਏ।

photophotoਇਨ੍ਹਾਂ ਪੰਜ ਪਿੰਡਾਂ ਦੇ ਵਿਕਾਸ ਲਈ 1.25 ਕਰੋੜ ਰੁਪਏ ਮਨਜ਼ੂਰ ਕਰਨ ਤੋਂ ਇਲਾਵਾ ਮੁੱਖ ਮੰਤਰੀ ਨੇ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਐਂਡ ਮਿਊਜ਼ੀਅਮ,ਅੰਮ੍ਰਿਤਸਰ ਲਈ ਵੀ 18 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ। ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਸਾਬਕਾ ਸੈਨਿਕਾਂ, ਜੰਗੀ ਵਿਧਵਾਵਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਰਹਿਣ-ਸਹਿਣ ਦੀ ਸਹੂਲਤ ਲਈ ਮਾਨਸਾ ਤੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਸੈਨਿਕ ਰੈਸਟ ਹਾਊਸਜ਼ ਦੀ ਉਸਾਰੀ ਲਈ 4 ਕਰੋੜ ਰੁਪਏ ਮਨਜ਼ੂਰ ਕੀਤੇ ਗਏ।

                                  photophotoਮੁੱਖ ਮੰਤਰੀ ਨੇ ਫਾਜ਼ਿਲਕਾ ਜ਼ਿਲੇ ਦੇ ਆਸਫਵਾਲਾ ਵਿਖੇ ਵਾਰ ਮੈਮੋਰੀਅਲ ਦੇ ਨਵੀਨੀਕਰਨ ਅਤੇ ਵਿਕਟਰੀ ਟਾਵਰ ਦੀ ਉਸਾਰੀ ਲਈ 39.50 ਲੱਖ ਰੁਪਏ ਜਾਰੀ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ। ਜ਼ਿਕਰਯੋਗ ਹੈ ਕਿ ਇਹ ਮੈਮੋਰੀਅਲ 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਫਾਜ਼ਿਲਕਾ ਖੇਤਰ ਵਿੱਚ ਸ਼ਹਾਦਤ ਪਾਉਣ ਵਾਲੇ ਸੈਨਿਕਾਂ ਦੀ ਸੂਰਮ ਗਾਥਾ ਦੀ ਯਾਦ ਵਿੱਚ ਉਸਾਰਿਆ ਗਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement