
ਬਰਨਾਲਾ ਰੇਲਵੇ ਸਟੇਸ਼ਨ ਤੋਂ ਬਠਿੰਡਾ ਤੋਂ ਦਿੱਲੀ ਜਾ ਰਹੀ ਇਕ ਰੇਲਗੱਡੀ ਰੋਕੀ
ਚੰਡੀਗੜ੍ਹ: ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸੂਬੇ ਦੇ ਹਰ ਵਰਗ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ। ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤਕ ਮੁਕੰਮਲ ਬੰਦ ਦਾ ਸੱਦਾ ਦਿਤਾ ਗਿਆ ਹੈ। ਸਾਰੀਆਂ ਦੁਕਾਨਾਂ, ਸ਼ਾਪਿੰਗ ਮਾਲ ਅਤੇ ਸੰਸਥਾਵਾਂ ਬੰਦ ਰਹਿਣਗੀਆਂ, ਸੜਕਾਂ ਅਤੇ ਰੇਲਾਂ ਜਾਮ ਰਹਿਣਗੀਆਂ, ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸਾਰੀਆਂ ਸੇਵਾਵਾਂ ਬੰਦ ਰਹਿਣਗੀਆਂ।
Bharat Bandh
ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀ, ਮੁਲਾਜ਼ਮ, ਟਰਾਂਸਪੋਰਟਰ, ਵਪਾਰੀ, ਆੜ੍ਹਤੀਆਂ, ਦੁਕਾਨਦਾਰ ਹਰ ਵਰਗ ਦੇ ਲੋਕਾਂ ਨੂੰ ਬੰਦ ਦੌਰਾਨ ਕਿਸਾਨ-ਧਰਨਿਆਂ ’ਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦਾ ਸੱਦਾ ਦਿਤਾ ਹੈ ।
Bharat Band
32 ਕਿਸਾਨ-ਜਥੇਬੰਦੀਆਂ ਵਲੋਂ ਭਾਜਪਾ ਨਾਲ ਸਬੰਧਤ ਆਗੂਆਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅਤੇ ਅੰਬਾਨੀ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਸਮੇਤ 68 ਥਾਵਾਂ ’ਤੇ ਧਰਨੇ ਦਿਨ-ਰਾਤ ਜਾਰੀ ਹਨ। ਬੰਦ ਦੌਰਾਨ ਜਥੇਬੰਦੀਆਂ ਵਲੋਂ ਕਰੀਬ 120 ਥਾਵਾਂ ’ਤੇ ਧਰਨੇ ਲਾਏ ਜਾਣਗੇ।
Bharat Band
ਭਾਰਤ ਬੰਦ ਦੀ ਪ੍ਰੀਕ੍ਰਿਆ ਮਾਨਸਾ ਸ਼ਹਿਰ ਵਿੱਚ ਹੋਈ ਸ਼ੁਰੂ ,ਲਗਿਆ ਜਾਮ
ਸੰਯੁਕਤ ਮੋਰਚੇ ਦੇ ਸੱਦੇ ਤੇ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਕਿਸਾਨ ਜਥੇਬੰਦੀਆਂ ਨੇ ਮਾਨਸਾ ਵਿਚ ਰੋਡ ਜਾਮ ਕੀਤਾ। ਅੱਜ ਭਾਰਤ ਬੰਦ ਦੇ ਸੱਦੇ ਤੇ ਬਾਰਾਂ ਘੰਟੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਵੱਖ ਵੱਖ ਜਗ੍ਹਾਵਾਂ ਉੱਤੇ ਮੋਰਚੇ ਲਗਾ ਲਏ ਗਏ ਹਨ।
Bharat Band
ਭਾਰਤ ਬੰਦ ਨੂੰ ਲੈ ਕੇ ਬਰਨਾਲਾ ਵਿਖੇ ਸਵੇਰੇ ਛੇ ਵਜੇ ਤੋਂ ਕਿਸਾਨ ਰੇਲਵੇ ਟਰੈਕ ਤੇ ਡਟੇ
ਸਵੇਰੇ ਛੇ ਵਜੇ ਹੀ ਵੱਡੀ ਗਿਣਤੀ ਵਿੱਚ ਕਿਸਾਨ ਰੇਲਵੇ ਟਰੈਕਾਂ ਅਤੇ ਸੜਕਾਂ ਤੇ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਸੰਯੁਕਤ ਕਿਸਾਨ ਮੋਰਚਾ ਵੱਲੋਂ ਭਾਰਤ ਬੰਦ ਕਾਰਨ ਅੱਜ ਕਿਸਾਨਾਂ ਨੇ ਅੱਜ ਸਵੇਰੇ 6:00 ਵਜੇ ਤੋਂ ਸ਼ਾਮ 6 ਵਜੇ ਤੱਕ ਬਰਨਾਲਾ ਵਿੱਚ ਰੇਲਵੇ ਦੇ ਸਾਰੇ ਟ੍ਰੈਕ ਕੀਤੇ ਜਾਮ ਹਨ।
Bharat Band
ਕਿਸਾਨਾਂ ਨੇ ਬਰਨਾਲਾ ਰੇਲਵੇ ਸਟੇਸ਼ਨ ਤੋਂ ਬਠਿੰਡਾ ਤੋਂ ਦਿੱਲੀ ਜਾ ਰਹੀ ਇਕ ਰੇਲਗੱਡੀ ਰੋਕੀ। ਕਿਸਾਨਾਂ ਨੇ ਦੱਸਿਆ ਕਿ ਅੱਜ ਉਹ ਬਰਨਾਲਾ ਤੋਂ ਬਠਿੰਡਾ, ਬਠਿੰਡਾ, ਚੰਡੀਗੜ੍ਹ, ਮਾਨਸਾ, ਫਰੀਦਕੋਟ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਸਵੇਰੇ 6:00 ਵਜੇ ਤੋਂ ਸ਼ਾਮ 6 ਵਜੇ ਤੱਕ ਜਾਮ ਕਰਨਗੇ।