
'ਇਸ ਬਜਟ ਵਿੱਚ ਦਿੱਲੀ ਦੇ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ'
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ‘ਰੁਜ਼ਗਾਰ ਬਜਟ’ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਕਰੇਗਾ। ਕੇਜਰੀਵਾਲ ਨੇ ਕਿਹਾ ਕਿ ਬਜਟ ਵਿੱਚ ਦਿੱਲੀ ਦੇ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ।
Arvind Kejriwal
ਕੇਜਰੀਵਾਲ ਨੇ ਟਵੀਟ ਕੀਤਾ, "ਦਿੱਲੀ ਲਈ "ਰੁਜ਼ਗਾਰ ਬਜਟ" ਪੇਸ਼ ਕਰਨ 'ਤੇ ਉਪ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਮਨੀਸ਼ ਸਿਸੋਦੀਆ ਜੀ ਨੂੰ ਬਹੁਤ-ਬਹੁਤ ਵਧਾਈਆਂ। ਇਹ ਬਜਟ ਨੌਜਵਾਨਾਂ ਲਈ ਵੱਡੇ ਪੱਧਰ 'ਤੇ ਰੁਜ਼ਗਾਰ ਪੈਦਾ ਕਰੇਗਾ। ਇਸ ਬਜਟ ਵਿੱਚ ਦਿੱਲੀ ਦੇ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ।
Manish Sisodia
ਲਗਾਤਾਰ ਅੱਠਵੇਂ ਸਾਲ ਦਾ ਬਜਟ ਪੇਸ਼ ਕਰਦੇ ਹੋਏ ਸਿਸੋਦੀਆ ਨੇ ਕਿਹਾ ਕਿ ਸਰਕਾਰ ਦਿੱਲੀ ਵਿੱਚ 20 ਲੱਖ ਨੌਕਰੀਆਂ ਪੈਦਾ ਕਰਨ ਲਈ ਅਗਲੇ ਪੰਜ ਸਾਲਾਂ ਵਿੱਚ 4,500 ਕਰੋੜ ਰੁਪਏ ਖਰਚ ਕਰੇਗੀ। ਉਨ੍ਹਾਂ ਨੇ ਸ਼ਨੀਵਾਰ ਨੂੰ ਵਿਧਾਨ ਸਭਾ 'ਚ ਵਿੱਤੀ ਸਾਲ 2022-23 ਲਈ 75,800 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ, ਜੋ ਪਿਛਲੇ ਸਾਲ ਦੇ ਮੁਕਾਬਲੇ 9.86 ਫ਼ੀਸਦੀ ਜ਼ਿਆਦਾ ਹੈ। ਵਿੱਤੀ ਸਾਲ 2021-22 ਲਈ ਬਜਟ ਦਾ ਆਕਾਰ 69,000 ਕਰੋੜ ਰੁਪਏ ਸੀ।