
ਕੇਂਦਰੀ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਸਤੰਬਰ ਤੱਕ ਵਧਾਈ 'ਗ਼ਰੀਬ ਕਲਿਆਣ ਅੰਨ ਯੋਜਨਾ' ਦੀ ਮਿਆਦ
ਨਵੀਂ ਦਿੱਲੀ : ਯੂਪੀ ਦੀ ਯੋਗੀ ਸਰਕਾਰ ਤੋਂ ਬਾਅਦ ਹੁਣ ਕੇਂਦਰੀ ਕੈਬਨਿਟ ਨੇ ਵੀ ਵੱਡਾ ਫ਼ੈਸਲਾ ਲਿਆ ਹੈ। ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਨੂੰ 6 ਮਹੀਨੇ ਵਧਾਉਣ ਦਾ ਫ਼ੈਸਲਾ ਕੀਤਾ ਹੈ।
PM Modi
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਯੂਪੀ ਵਿੱਚ ਯੋਗੀ ਆਦਿਤਿਆਨਾਥ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਦੇ ਦੂਜੇ ਦਿਨ ਮੁਫ਼ਤ ਰਾਸ਼ਨ ਸਕੀਮ ਨੂੰ 3 ਮਹੀਨਿਆਂ ਲਈ ਵਧਾ ਦਿੱਤਾ ਹੈ। ਪਹਿਲਾਂ ਇਹ ਸਕੀਮ ਮਾਰਚ 2022 ਤੱਕ ਸੀ ਪਰ ਯੋਗੀ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਵਿੱਚ ਇਸ ਯੋਜਨਾ ਨੂੰ 3 ਮਹੀਨਿਆਂ ਲਈ ਵਧਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ।
Narendra Modi
ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਮਾਰਚ 2020 ਵਿੱਚ ਕੋਰੋਨਾ ਮਹਾਂਮਾਰੀ ਦੇ ਕਾਰਨ ਦੇਸ਼ ਵਿੱਚ ਲੌਕਡਾਊਨ ਦੌਰਾਨ ਸ਼ੁਰੂ ਕੀਤੀ ਗਈ ਸੀ। ਸ਼ੁਰੂ ਵਿੱਚ ਇਹ ਸਕੀਮ ਅਪ੍ਰੈਲ ਤੋਂ ਜੂਨ 2020 ਤੱਕ ਸੀ। ਫਿਰ ਇਸ ਨੂੰ ਨਵੰਬਰ 2021 ਤੱਕ ਵਧਾਇਆ ਗਿਆ ਅਤੇ ਲਾਗੂ ਕੀਤਾ ਗਿਆ। ਗ਼ਰੀਬ ਕਲਿਆਣ ਅੰਨ ਯੋਜਨਾ ਦੇ ਤਹਿਤ 80 ਕਰੋੜ ਲੋਕਾਂ ਨੂੰ ਹਰ ਮਹੀਨੇ 5 ਕਿਲੋ ਕਣਕ ਜਾਂ ਚੌਲ ਦੇ ਨਾਲ ਇੱਕ ਕਿਲੋ ਛੋਲੇ ਦਿੱਤੇ ਜਾਂਦੇ ਹਨ। ਲੋਕ ਇਹ ਅਨਾਜ ਰਾਸ਼ਨ ਦੀਆਂ ਦੁਕਾਨਾਂ ਰਾਹੀਂ ਪ੍ਰਾਪਤ ਕਰਦੇ ਹਨ।