
ਰਿਕਟਰ ਪੈਮਾਨੇ 'ਤੇ ਮਾਪੀ ਗਈ 4.2 ਤੀਬਰਤਾ
ਬੀਕਾਨੇਰ : ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਵਿੱਚ ਐਤਵਾਰ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਫਿਲਹਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਭੂਚਾਲ ਦੇ ਕੇਂਦਰ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੁਆਰਾ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਰਾਜਸਥਾਨ ਦੇ ਬੀਕਾਨੇਰ 'ਚ ਸ਼ਨੀਵਾਰ-ਐਤਵਾਰ ਦੇਰ ਰਾਤ ਕਰੀਬ 2:16 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.2 ਮਾਪੀ ਗਈ। ਭੂਚਾਲ ਕਾਰਨ ਹੁਣ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ।