
ਰਾਹੁਲ ਗਾਂਧੀ ਨੇ ਕਿਹਾ ਸੀ ਕਿ ਇਹ ਚਾਹੇ ਮੈਨੂੰ ਜਿੰਨਾ ਮਰਜ਼ੀ ਦਬਾ ਲੈਣ ਪਰ ਮੈਂ ਹਮੇਸ਼ਾ ਲੋਕਾਂ ਦੀ ਅਵਾਜ਼ ਚੁੱਕਦਾ ਰਹਾਂਗਾ।
ਨਵੀਂ ਦਿੱਲੀ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਲੋਕ ਸਭਾ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਆਪਣੇ ਟਵਿੱਟਰ ਹੈਂਡਲ 'ਚ ਤਬਦੀਲੀ ਕੀਤੀ ਹੈ। ਦਰਅਸਲ ਰਾਹੁਲ ਨੇ ਆਪਣੇ ਟਵਿੱਟਰ ਹੈਂਡਲ ਦੇ ਬਾਇਓ 'ਚ Dis’Qualified MP' ਲਿਖਿਆ ਹੈ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਨੂੰ ਉਨ੍ਹਾਂ ਦੀ 'ਮੋਦੀ ਸਰਨੇਮ' ਟਿੱਪਣੀ 'ਤੇ ਅਪਰਾਧਕ ਮਾਣਹਾਨੀ ਮਾਮਲੇ 'ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਸੰਸਦ ਮੈਂਬਰ ਵਜੋਂ ਅਯੋਗ ਐਲਾਨ ਕਰ ਦਿੱਤਾ ਗਿਆ ਸੀ।
ਉੱਥੇ ਹੀ ਇਸ ਮਾਮਲੇ ਨੂੰ ਲੈ ਕੇ ਕਾਂਗਰਸ ਅੱਜ 'ਸੱਤਿਆਗ੍ਰਹਿ' ਕਰ ਰਹੀ ਹੈ। ਜਿਸ ਕਾਰਨ ਦਿੱਲੀ ਪੁਲਿਸ ਵਲੋਂ ਰਾਜਘਾਟ ਦੇ ਆਸ-ਪਾਸ ਸਾਰੇ ਕਿਤੇ ਧਾਰਾ 144 ਲਗਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਬੀਤੇ ਦਿਨ ਰਾਹੁਲ ਗਾਂਧੀ ਨੇ ਪ੍ਰੈਸ ਕਾਨਫਰੰਸ ਕਰ ਕੇ ਵੀ ਭਾਜਪਾ 'ਤੇ ਸਵਾਲ ਖੜ੍ਹੇ ਕੀਤੇ ਸਨ। ਰਾਹੁਲ ਗਾਂਧੀ ਨੇ ਕਿਹਾ ਸੀ ਕਿ ਇਹ ਚਾਹੇ ਮੈਨੂੰ ਜਿੰਨਾ ਮਰਜ਼ੀ ਦਬਾ ਲੈਣ ਪਰ ਮੈਂ ਹਮੇਸ਼ਾ ਲੋਕਾਂ ਦੀ ਅਵਾਜ਼ ਚੁੱਕਦਾ ਰਹਾਂਗਾ।