ਬੇਕਾਬੂ ਡੰਪਰ ਨੇ 6 ਲੜਕੀਆਂ ਨੂੰ ਕੁਚਲਿਆ, 2 ਦੀ ਮੌਤ, 2 ਦੀ ਹਾਲਤ ਗੰਭੀਰ
Published : Mar 26, 2023, 4:30 pm IST
Updated : Mar 26, 2023, 4:30 pm IST
SHARE ARTICLE
photo
photo

ਮੁਲਜ਼ਮ ਡੰਪਰ ਚਾਲਕ ਫਰਾਰ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ।

 

 ਛੱਤੀਸਗੜ੍ਹ : ਸਾਰਨਗੜ੍ਹ-ਬਿਲਾਈਗੜ੍ਹ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ 6.30 ਵਜੇ ਇੱਕ ਤੇਜ਼ ਰਫ਼ਤਾਰ ਡੰਪਰ ਨੇ 6 ਮਾਸੂਮ ਲੜਕੀਆਂ ਨੂੰ ਕੁਚਲ ਦਿੱਤਾ। ਹਾਦਸੇ ਵਿੱਚ ਦੋ ਲੜਕੀਆਂ ਦੀ ਮੌਤ ਹੋ ਗਈ। ਜਦਕਿ 2 ਬੱਚਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬਾਕੀ 2 ਲੜਕੀਆਂ ਦੀ ਹਾਲਤ ਵੀ ਅਜਿਹੀ ਹੀ ਹੈ। 

ਜਾਣਕਾਰੀ ਅਨੁਸਾਰ 6 ਲੜਕੀਆਂ ਆਪਣੇ ਪਰਿਵਾਰਾਂ ਨਾਲ ਸਾਰੰਗਗੜ੍ਹ ਦੇ ਪਿੰਡ ਬੱਟੌਪਲੀ ਵਿੱਚ ਇੱਕ ਪਰਿਵਾਰਕ ਸਮਾਗਮ ਲਈ ਆਈਆਂ ਸਨ। ਐਤਵਾਰ ਸਵੇਰੇ ਸਾਰੇ ਨੇੜੇ ਦੇ ਛੱਪੜ 'ਚ ਨਹਾਉਣ ਲਈ ਨਿਕਲੇ ਸਨ। ਉਹ ਨੈਸ਼ਨਲ ਹਾਈਵੇਅ ਰੋਡ 'ਤੇ ਪੈਦਲ ਹੀ ਛੱਪੜ ਵੱਲ ਜਾ ਰਹੇ ਸਨ। ਅਚਾਨਕ ਇਕ ਬੇਕਾਬੂ ਡੰਪਰ ਨੇ ਸਾਰੀਆਂ ਲੜਕੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ।

ਹਾਦਸੇ ਦੀ ਸੂਚਨਾ ਮਿਲਦੇ ਹੀ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ। ਸਾਰੀਆਂ ਜ਼ਖਮੀ ਲੜਕੀਆਂ ਨੂੰ ਸਾਰੰਗਗੜ੍ਹ ਸਿਹਤ ਕੇਂਦਰ ਲਿਜਾਇਆ ਗਿਆ। ਜਿੱਥੇ 2 ਲੜਕੀਆਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦੂਜੇ ਪਾਸੇ 2 ਗੰਭੀਰ ਜ਼ਖਮੀ ਲੜਕੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਰਾਏਗੜ੍ਹ ਮੈਡੀਕਲ ਕਾਲਜ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਬਾਕੀ 2 ਲੜਕੀਆਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਮ੍ਰਿਤਕ ਲੜਕੀਆਂ ਦੇ ਨਾਂ ਕਵਿਤਾ ਸੀਦਾਰ (10 ਸਾਲ) ਅਤੇ ਅੰਜੂ ਸੀਦਾਰ (16 ਸਾਲ) ਹਨ।

ਇੱਥੇ ਇਸ ਘਟਨਾ ਤੋਂ ਗੁੱਸੇ ਵਿੱਚ ਆਏ ਪਿੰਡ ਵਾਸੀਆਂ ਨੇ ਸੜਕ ਜਾਮ ਕਰ ਦਿੱਤੀ ਹੈ। ਪੁਲਿਸ-ਪ੍ਰਸ਼ਾਸਨ ਮੌਕੇ 'ਤੇ ਪਹੁੰਚ ਕੇ ਲੋਕਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਮੁਲਜ਼ਮ ਡੰਪਰ ਚਾਲਕ ਫਰਾਰ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਸਰਪੰਚ ਰੇਖਾ ਚੌਹਾਨ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਚੱਕਾ ਜਾਮ ਕਰ ਦਿੱਤਾ। ਉਹ ਮੁਲਜ਼ਮ ਡਰਾਈਵਰ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ। ਇਸ ਦੇ ਨਾਲ ਹੀ ਲੋਕਾਂ ਨੇ ਮ੍ਰਿਤਕ ਲੜਕੀਆਂ ਦੇ ਪਰਿਵਾਰਾਂ ਨੂੰ ਉਚਿਤ ਮੁਆਵਜ਼ਾ ਦੇਣ ਦੀ ਵੀ ਮੰਗ ਕੀਤੀ ਹੈ।
 

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement