ਖ਼ਬਰਾਂ |

ਤਾਜ਼ਾ |

Arvind Kejriwal News: ED ਦੀ ਹਿਰਾਸਤ ’ਚੋਂ CM ਕੇਜਰੀਵਾਲ ਵਲੋਂ ਦੂਜਾ ਆਦੇਸ਼ ਜਾਰੀ; ਸਿਹਤ ਮੰਤਰਾਲੇ ਨੂੰ ਦਿਤੇ ਹੁਕਮ
Published : Mar 26, 2024, 10:47 am IST
Updated : Mar 26, 2024, 10:47 am IST
SHARE ARTICLE
Delhi CM Arvind Kejriwal issues 2nd order from jail
Delhi CM Arvind Kejriwal issues 2nd order from jail

ਦਿੱਲੀ ਦੇ ਸਾਰੇ ਹਸਪਤਾਲਾਂ ਤੇ ਮੁਹੱਲਾ ਕਲੀਨਿਕਾਂ ਵਿਚ ਮੁਫ਼ਤ ਟੈਸਟ ਅਤੇ ਦਵਾਈਆਂ ਮੁਹੱਈਆ ਕਰਵਾਉਣ ਦੇ ਹੁਕਮ

Arvind Kejriwal News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਸਮੇਂ ਕਥਿਤ ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿਚ ਈਡੀ ਦੀ ਹਿਰਾਸਤ ਵਿਚ ਹਨ। ਹਾਲਾਂਕਿ ਹੁਣ ਤਕ ਉਨ੍ਹਾਂ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਹੀਂ ਦਿਤਾ ਹੈ। 'ਆਪ' ਆਗੂਆਂ ਦਾ ਦਾਅਵਾ ਹੈ ਕਿ ਕੇਜਰੀਵਾਲ ਜੇਲ 'ਚੋਂ ਹੀ ਸਰਕਾਰ ਚਲਾਉਣਗੇ। ਹੁਣ ਉਨ੍ਹਾਂ ਨੇ ਈਡੀ ਦੀ ਹਿਰਾਸਤ ਵਿਚੋਂ ਸਿਹਤ ਵਿਭਾਗ ਲਈ ਹੁਕਮ ਜਾਰੀ ਕੀਤੇ ਹਨ। ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ ਕਿ ਕੇਜਰੀਵਾਲ ਨੇ ਸਿਹਤ ਮੰਤਰਾਲੇ ਨੂੰ ਨਿਰਦੇਸ਼ ਜਾਰੀ ਕੀਤੇ ਹਨ।

ਸੌਰਭ ਭਾਰਦਵਾਜ ਨੇ ਦਸਿਆ ਕਿ ਕੇਜਰੀਵਾਲ ਨੇ ਜੇਲ ਤੋਂ ਹਦਾਇਤਾਂ ਭੇਜੀਆਂ ਹਨ ਅਤੇ ਕਿਹਾ ਹੈ ਕਿ ਉਨ੍ਹਾਂ ਦਾ ਮਨ ਦੁਖੀ ਹੈ ਕਿ ਦਿੱਲੀ ਦੇ ਕਈ ਹਸਪਤਾਲਾਂ ਅਤੇ ਮੁਹੱਲਾ ਕਲੀਨਿਕਾਂ ਵਿਚ ਮੁਫਤ ਦਵਾਈਆਂ ਉਪਲਬਧ ਨਹੀਂ ਹਨ। ਮੁਹੱਲਾ ਕਲੀਨਿਕ ਵਿਚ ਮੁਫ਼ਤ ਟੈਸਟ ਉਪਲਬਧ ਨਹੀਂ ਹਨ। ਕੇਜਰੀਵਾਲ ਨੇ ਕਿਹਾ ਹੈ ਕਿ ਦਿੱਲੀ ਦੇ ਲੋਕਾਂ ਨੂੰ ਉਨ੍ਹਾਂ ਦੇ ਜੇਲ ਜਾਣ ਕਾਰਨ ਕੋਈ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ। ਸੌਰਭ ਭਾਰਦਵਾਜ ਅਨੁਸਾਰ ਕੇਜਰੀਵਾਲ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਜਲਦੀ ਤੋਂ ਜਲਦੀ ਕਦਮ ਚੁੱਕੇ ਜਾਣ ਅਤੇ ਦਵਾਈਆਂ ਅਤੇ ਟੈਸਟ ਸਾਰੇ ਹਸਪਤਾਲਾਂ ਅਤੇ ਮੁਹੱਲਾ ਕਲੀਨਿਕਾਂ ਵਿਚ ਮੁਫਤ ਉਪਲਬਧ ਹੋਣੇ ਚਾਹੀਦੇ ਹਨ।

ਸੌਰਭ ਭਾਰਦਵਾਜ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਗ੍ਰਿਫ਼ਤਾਰ ਹੋ ਜਾਂਦਾ ਹੈ ਤਾਂ ਉਹ ਸੋਚਦਾ ਹੈ ਕਿ ਵਕੀਲ ਕੌਣ ਹੋਵੇਗਾ, ਕੀ ਬਹਿਸ ਹੋਵੇਗੀ ਪਰ ਕੇਜਰੀਵਾਲ ਅਜਿਹੀ ਮਿੱਟੀ ਦੇ ਬਣੇ ਹਨ ਕਿ ਗ੍ਰਿਫ਼ਤਾਰ ਹੋਣ ਤੋਂ ਬਾਅਦ ਉਹ ਪੂਰੀ ਤਰ੍ਹਾਂ ਦਿੱਲੀ ਦੇ ਲੋਕਾਂ ਬਾਰੇ ਸੋਚਦੇ ਹਨ। ਦਿੱਲੀ ਦੇ ਗਰੀਬ ਪੂਰੀ ਤਰ੍ਹਾਂ ਸਰਕਾਰੀ ਹਸਪਤਾਲ ਅਤੇ ਮੁਹੱਲਾ ਕਲੀਨਿਕਾਂ ਉਤੇ ਨਿਰਭਰ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦਾ ਸਿਹਤ ਮੰਤਰਾਲਾ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਜਲਦ ਕਾਰਵਾਈ ਕਰੇਗਾ।

ਇਸ ਤੋਂ ਪਹਿਲਾਂ 24 ਮਾਰਚ ਨੂੰ ਕੇਜਰੀਵਾਲ ਨੇ ਜਲ ਮੰਤਰਾਲੇ ਦੇ ਨਾਂਅ 'ਤੇ ਪਹਿਲਾ ਸਰਕਾਰੀ ਆਦੇਸ਼ ਜਾਰੀ ਕੀਤਾ ਸੀ। ਉਨ੍ਹਾਂ ਨੇ ਜਲ ਮੰਤਰੀ ਆਤਿਸ਼ੀ ਨੂੰ ਆਦੇਸ਼ ਦਿਤਾ ਸੀ ਕਿ ਦਿੱਲੀ ਵਿਚ ਜਿਥੇ ਵੀ ਪਾਣੀ ਦੀ ਕਮੀ ਹੈ, ਉਥੇ ਟੈਂਕਰਾਂ ਦਾ ਪ੍ਰਬੰਧ ਕੀਤਾ ਜਾਵੇ। ਅਦਾਲਤ 'ਚ ਪੇਸ਼ੀ ਸਮੇਂ ਉਨ੍ਹਾਂ ਕਿਹਾ ਸੀ ਕਿ ਉਹ ਅਸਤੀਫਾ ਨਹੀਂ ਦੇਣਗੇ ਅਤੇ ਜੇ ਲੋੜ ਪਈ ਤਾਂ ਜੇਲ 'ਚੋਂ ਹੀ ਸਰਕਾਰ ਚਲਾਉਣਗੇ।

(For more Punjabi news apart from Delhi CM Arvind Kejriwal issues 2nd order from jail, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement