AAP Protest News: 'ਆਪ' ਵਲੋਂ ਪ੍ਰਦਰਸ਼ਨ ਦੇ ਸੱਦੇ ਤੋਂ ਬਾਅਦ ਪੁਲਿਸ ਨੇ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਸਖ਼ਤ ਕੀਤੀ ਸੁਰੱਖਿਆ
Published : Mar 26, 2024, 9:42 am IST
Updated : Mar 26, 2024, 9:42 am IST
SHARE ARTICLE
Delhi Police beefs up security amid AAP Protest
Delhi Police beefs up security amid AAP Protest

ਪੁਲਿਸ ਨੇ ਰਾਸ਼ਟਰੀ ਰਾਜਧਾਨੀ ਦੇ ਕਈ ਹੋਰ ਖੇਤਰਾਂ ਵਿਚ ਵੀ ਸੁਰੱਖਿਆ ਸਖ਼ਤ ਕਰ ਦਿਤੀ ਹੈ।

AAP Protest News: ਆਮ ਆਦਮੀ ਪਾਰਟੀ (ਆਪ) ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੇ ਦਿਤੇ ਗਏ ਸੱਦੇ ਤੋਂ ਬਾਅਦ ਪੁਲਿਸ ਨੇ ਸੱਤ, ਲੋਕ ਕਲਿਆਣ ਮਾਰਗ ਦੀ ਸੁਰੱਖਿਆ ਸਖਤ ਕਰ ਦਿਤੀ ਹੈ।

ਪੁਲਿਸ ਨੇ ਰਾਸ਼ਟਰੀ ਰਾਜਧਾਨੀ ਦੇ ਕਈ ਹੋਰ ਖੇਤਰਾਂ ਵਿਚ ਵੀ ਸੁਰੱਖਿਆ ਸਖ਼ਤ ਕਰ ਦਿਤੀ ਹੈ। ਦਿੱਲੀ ਟ੍ਰੈਫਿਕ ਪੁਲਸ ਦੇ ਇਕ ਅਧਿਕਾਰੀ ਨੇ ਦਸਿਆ ਕਿ ਪ੍ਰਦਰਸ਼ਨ ਕਾਰਨ ਨਵੀਂ ਦਿੱਲੀ ਅਤੇ ਮੱਧ ਦਿੱਲੀ ਦੇ ਇਲਾਕਿਆਂ 'ਚ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ।

ਦਿੱਲੀ ਪੁਲਿਸ ਦੇ ਇਕ ਅਧਿਕਾਰੀ ਨੇ ਕਿਹਾ, “ਧਾਰਾ 144 (ਜ਼ਾਬਤਾ ਫੌਜਦਾਰੀ) ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਆਲੇ-ਦੁਆਲੇ ਪਹਿਲਾਂ ਹੀ ਲਾਗੂ ਹੈ ਅਤੇ ਕਿਸੇ ਨੂੰ ਵੀ ਵਿਰੋਧ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ”। ਦਿੱਲੀ ਸਰਕਾਰ ਦੇ ਮੰਤਰੀ ਗੋਪਾਲ ਰਾਏ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਯੋਜਨਾ ਦਾ ਐਲਾਨ ਕੀਤਾ ਸੀ। ਰਾਏ ਨੇ ਇਹ ਵੀ ਕਿਹਾ ਸੀ ਕਿ ਦੇਸ਼ ਵਿਆਪੀ ਪੱਧਰ 'ਤੇ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।

ਇਨਫੋਰਸਮੈਂਟ ਡਾਇਰੈਕਟੋਰੇਟ ਨੇ 21 ਮਾਰਚ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿਚ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਉਹ ਵੀਰਵਾਰ ਤਕ ਏਜੰਸੀ ਦੀ ਹਿਰਾਸਤ ਵਿਚ ਹਨ। ਕੇਂਦਰੀ ਏਜੰਸੀ ਨੇ 'ਆਪ' ਦੇ ਕੌਮੀ ਕਨਵੀਨਰ 'ਤੇ ਸ਼ਰਾਬ ਕਾਰੋਬਾਰੀਆਂ ਤੋਂ ਲਾਭ ਦੇਣ ਦੇ ਬਦਲੇ ਰਿਸ਼ਵਤ ਮੰਗਣ ਦਾ ਦੋਸ਼ ਲਾਇਆ ਹੈ।

 (For more Punjabi news apart from Delhi Police beefs up security amid AAP Protest News, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement