Delhi High Court: ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਨੇ ਆਤਿਸ਼ੀ ਨੂੰ ਜਾਰੀ ਕੀਤਾ ਨੋਟਿਸ

By : PARKASH

Published : Mar 26, 2025, 12:48 pm IST
Updated : Mar 26, 2025, 12:48 pm IST
SHARE ARTICLE
Delhi High Court issues notice to Atishi
Delhi High Court issues notice to Atishi

Delhi High Court issues notice to Atishi: ਚੋਣ ਕਮਿਸ਼ਨ, ਦਿੱਲੀ ਪੁਲਿਸ ਤੇ ਰਿਟਰਨਿੰਗ ਅਫ਼ਸਰ ਨੂੰ ਵੀ ਭੇਜਿਆ ਨੋਟਿਸ 

ਪਟੀਸ਼ਨ ’ਚ ਭ੍ਰਿਸ਼ਟਾਚਾਰ ਦੇ ਲਾਏ ਦੋਸ਼

Delhi High Court issues notice to Atishi: ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ‘ਆਪ’ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੂੰ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਕਥਿਤ ਭ੍ਰਿਸ਼ਟਾਚਾਰ ਦੇ ਆਧਾਰ ’ਤੇ ਉਨ੍ਹਾਂ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਨੋਟਿਸ ਜਾਰੀ ਕੀਤਾ।

ਜਸਟਿਸ ਜੋਤੀ ਸਿੰਘ ਨੇ ਚੋਣ ਕਮਿਸ਼ਨ, ਦਿੱਲੀ ਪੁਲਿਸ ਅਤੇ ਕਾਲਕਾਜੀ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ ਨੂੰ ਵੀ ਨੋਟਿਸ ਜਾਰੀ ਕੀਤੇ ਜਿੱਥੋਂ ਆਤਿਸ਼ੀ ਨੇ ਚੋਣ ਜਿੱਤੀ ਸੀ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 30 ਜੁਲਾਈ ਦੀ ਤਰੀਕ ਤੈਅ ਕੀਤੀ ਹੈ। ਸੁਣਵਾਈ ਦੌਰਾਨ, ਚੋਣ ਕਮਿਸ਼ਨ ਅਤੇ ਰਿਟਰਨਿੰਗ ਅਫ਼ਸਰ ਦੇ ਵਕੀਲ ਨੇ ਪਟੀਸ਼ਨ ਵਿੱਚ ਧਿਰ ਬਣਾਏ ਜਾਣ ’ਤੇ ਇਤਰਾਜ਼ ਜਤਾਇਆ। 

ਕਮਲਜੀਤ ਸਿੰਘ ਦੁੱਗਲ ਅਤੇ ਆਯੂਸ਼ ਰਾਣਾ ਦੀ ਪਟੀਸ਼ਨ ਵਿੱਚ ਆਤਿਸ਼ੀ ਦੀ ਚੋਣ ਨੂੰ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਆਤਿਸ਼ੀ ਅਤੇ ਉਸਦੇ ਚੋਣ ਏਜੰਟ ਚੋਣਾਂ ਦੌਰਾਨ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਸਨ। ਐਡਵੋਕੇਟ ਟੀ. ਸਿੰਘਦੇਵ ਰਾਹੀਂ ਦਾਇਰ ਪਟੀਸ਼ਨ ਵਿੱਚ ਚੋਣ ਨੂੰ ਅਯੋਗ ਘੋਸ਼ਿਤ ਕਰਨ ਦੀ ਮੰਗ ਕੀਤੀ ਗਈ ਹੈ। 

ਆਤਿਸ਼ੀ ਨੇ ਕਾਲਕਾਜੀ ਸੀਟ ’ਤੇ ਭਾਜਪਾ ਉਮੀਦਵਾਰ ਰਮੇਸ਼ ਬਿਧੂਰੀ ਨੂੰ 3,521 ਵੋਟਾਂ ਨਾਲ ਹਰਾਇਆ ਸੀ। ਪਟੀਸ਼ਨਕਰਤਾ ਕਾਲਕਾਜੀ ਇਲਾਕੇ ਦਾ ਵਸਨੀਕ ਹੈ। ਚੋਣਾਂ ਲਈ ਵੋਟਿੰਗ 5 ਫ਼ਰਵਰੀ ਨੂੰ ਹੋਈ ਸੀ ਅਤੇ ਨਤੀਜੇ 8 ਫ਼ਰਵਰੀ ਨੂੰ ਐਲਾਨੇ ਗਏ ਸਨ।

(For more news apart from Atishi Latest News, stay tuned to Rozana Spokesman)

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement