ਗੁਮਰਾਹਕੁੰਨ ਇਸ਼ਤਿਹਾਰਾਂ ਵਿਰੁਧ ਸ਼ਿਕਾਇਤ ਨਿਵਾਰਣ ਪ੍ਰਣਾਲੀ ਸਥਾਪਤ ਕੀਤੀ ਜਾਵੇ : ਸੁਪਰੀਮ ਕੋਰਟ
Published : Mar 26, 2025, 10:43 pm IST
Updated : Mar 26, 2025, 10:43 pm IST
SHARE ARTICLE
Supreme Court
Supreme Court

ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਜਾਰੀ ਕੀਤੇ ਹੁਕਮ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁਧਵਾਰ ਨੂੰ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਗੁਮਰਾਹਕੁੰਨ ਇਸ਼ਤਿਹਾਰਾਂ ਵਿਰੁਧ ਸ਼ਿਕਾਇਤ ਨਿਵਾਰਣ ਪ੍ਰਣਾਲੀ ਬਣਾਉਣ ਦੇ ਹੁਕਮ ਦਿਤੇ ਹਨ, ਜੋ ਸਮਾਜ ਨੂੰ ਵੱਡਾ ਨੁਕਸਾਨ ਪਹੁੰਚਾ ਸਕਦੇ ਹਨ। ਜਸਟਿਸ ਅਭੈ ਐਸ. ਓਕਾ ਅਤੇ ਜਸਟਿਸ ਉਜਲ ਭੁਈਆਂ ਦੇ ਬੈਂਚ ਨੇ ਕਿਹਾ ਕਿ ਸੂਬਾ ਸਰਕਾਰਾਂ ਨੂੰ ਡਰੱਗਜ਼ ਐਂਡ ਮੈਜਿਕ ਰੈਮੇਡੀਜ਼ ਐਕਟ 1954 ਦੇ ਤਹਿਤ ਪਾਬੰਦੀਸ਼ੁਦਾ ਇਤਰਾਜ਼ਯੋਗ ਇਸ਼ਤਿਹਾਰਾਂ ਬਾਰੇ ਸ਼ਿਕਾਇਤਾਂ ਦਰਜ ਕਰਵਾਉਣ ਲਈ ਲੋਕਾਂ ਲਈ ਅਜਿਹੀ ਪ੍ਰਣਾਲੀ ਬਣਾਉਣੀ ਚਾਹੀਦੀ ਹੈ। 

ਬੈਂਚ ਨੇ ਕਿਹਾ, ‘‘ਅਸੀਂ ਸੂਬਾ ਸਰਕਾਰਾਂ ਨੂੰ ਹੁਕਮ ਦਿੰਦੇ ਹਾਂ ਕਿ ਉਹ ਅੱਜ ਤੋਂ ਦੋ ਮਹੀਨਿਆਂ ਦੇ ਅੰਦਰ ਸ਼ਿਕਾਇਤ ਨਿਵਾਰਣ ਪ੍ਰਣਾਲੀ ਤਿਆਰ ਕਰਨ ਅਤੇ ਲਗਾਤਾਰ ਅੰਤਰਾਲਾਂ ’ਤੇ ਉਪਲਬਧਤਾ ਦਾ ਢੁਕਵਾਂ ਪ੍ਰਚਾਰ ਕਰਨ।’’ ਸੁਪਰੀਮ ਕੋਰਟ ਨੇ ਸੂਬਿਆਂ ਨੂੰ ਹੁਕਮ ਦਿਤੇ ਕਿ ਉਹ 1954 ਦੇ ਐਕਟ ਦੀਆਂ ਧਾਰਾਵਾਂ ਨੂੰ ਲਾਗੂ ਕਰਨ ਬਾਰੇ ਪੁਲਿਸ ਮਸ਼ੀਨਰੀ ਨੂੰ ਸੰਵੇਦਨਸ਼ੀਲ ਬਣਾਉਣ। 

ਗੁਮਰਾਹਕੁੰਨ ਇਸ਼ਤਿਹਾਰਾਂ ’ਤੇ ਰੋਕ ਲਗਾਉਂਦੇ ਹੋਏ ਸੁਪਰੀਮ ਕੋਰਟ ਨੇ 7 ਮਈ, 2024 ਨੂੰ ਹੁਕਮ ਦਿਤਾ ਸੀ ਕਿ ਇਸ਼ਤਿਹਾਰ ਜਾਰੀ ਕਰਨ ਦੀ ਇਜਾਜ਼ਤ ਦੇਣ ਤੋਂ ਪਹਿਲਾਂ ਕੇਬਲ ਟੈਲੀਵਿਜ਼ਨ ਨੈੱਟਵਰਕ ਨਿਯਮ, 1994 ਦੀ ਤਰਜ਼ ’ਤੇ ਇਸ਼ਤਿਹਾਰਦਾਤਾਵਾਂ ਤੋਂ ਸਵੈ-ਘੋਸ਼ਣਾ ਪੱਤਰ ਲਿਆ ਜਾਵੇ। 

ਗੁਮਰਾਹਕੁੰਨ ਇਸ਼ਤਿਹਾਰਾਂ ਦਾ ਮੁੱਦਾ ਉਦੋਂ ਉੱਠਿਆ ਸੀ ਜਦੋਂ ਸੁਪਰੀਮ ਕੋਰਟ 2022 ’ਚ ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ, ਜਿਸ ’ਚ ਪਤੰਜਲੀ ਅਤੇ ਯੋਗ ਗੁਰੂ ਰਾਮਦੇਵ ਵਲੋਂ ਕੋਵਿਡ ਟੀਕਾਕਰਨ ਮੁਹਿੰਮ ਅਤੇ ਆਧੁਨਿਕ ਦਵਾਈ ਪ੍ਰਣਾਲੀਆਂ ਵਿਰੁਧ ਬਦਨਾਮ ਕਰਨ ਦੀ ਮੁਹਿੰਮ ਚਲਾਉਣ ਦਾ ਦੋਸ਼ ਲਾਇਆ ਗਿਆ ਸੀ।

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement