
ਉੱਤਰ ਪ੍ਰਦੇਸ਼ ਦੇ ਕੁ਼ਸ਼ਨਗਰ ਵਿਚ ਵੀਰਵਾਰ ਨੂੰ ਸਵੇਰੇ ਬੱਸ ਅਤੇ ਟ੍ਰੇਨ ਵਿਚ ਹੋਈ ਭਿਆਨਕ ਟੱਕਰ ਵਿਚ 12 ਸਕੂਲੀ ਬੱਚਿਆਂ ਦੀ ਮੌਤ ਹੋ ਗਈ। ਇਸ ...
ਲਖਨਊ : ਉੱਤਰ ਪ੍ਰਦੇਸ਼ ਦੇ ਕੁ਼ਸ਼ਨਗਰ ਵਿਚ ਵੀਰਵਾਰ ਨੂੰ ਸਵੇਰੇ ਬੱਸ ਅਤੇ ਟ੍ਰੇਨ ਵਿਚ ਹੋਈ ਭਿਆਨਕ ਟੱਕਰ ਵਿਚ 13 ਸਕੂਲੀ ਬੱਚਿਆਂ ਦੀ ਮੌਤ ਹੋ ਗਈ। ਇਸ ਹਾਦਸੇ ਦੇ ਬਾਅਦ ਤੋਂ ਯੋਗੀ ਅਦਿਤਿਆਨਾਥ ਨੇ ਜਾਂਚ ਦੇ ਆਦੇਸ਼ ਦਿਤੇ ਹਨ ਅਤੇ ਮ੍ਰਿਤਕ ਬੱਚਿਆਂ ਦੇ ਪਰਵਾਰਾਂ ਨੂੰ ਦੋ-ਦੋ ਲੱਖ ਰੁਪਏ ਦਾ ਮੁਆਵਾਜ਼ਾ ਦੇਣ ਦਾ ਐਲਾਨ ਕੀਤਾ ਹੈ।
van of school kids collided with train in kushinagar
ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਘਟਨਾ ਸਥਾਨ 'ਤੇ ਪਹੁੰਚ ਘਟਨਾ ਦਾ ਜਾਇਜ਼ਾ ਲਿਆ ਅਤੇ ਪੀੜਤ ਪਰਵਾਰਾਂ ਨਾਲ ਦੁੱਖ ਸਾਂਝਾ ਕੀਤਾ। ਦਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਮਾਨਵ ਰਹਿਤ ਰੇਲਵੇ ਕ੍ਰਾਸਿੰਗ 'ਤੇ ਵਾਪਰਿਆ ਹੈ। ਇਸ ਮਾਮਲੇ ਵਿਚ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੀ ਤਰ੍ਹਾਂ ਦੀ ਮਦਦ ਦੇਣ ਦਾ ਆਦੇਸ਼ ਦਿਤਾ ਹੈ।
van of school kids collided with train in kushinagar
ਜਾਣਕਾਰੀ ਅਨੁਸਾਰ ਇਹ ਹਾਦਸਾ ਸਵੇਰੇ ਕਰੀਬ 7:20 ਵਜੇ ਹੋਇਆ ਅਤੇ ਇਸ ਹਾਦਸੇ ਵਿਚ 13 ਬੱਚਿਆਂ ਦੀ ਮੌਤ ਤੋਂ ਇਲਾਵਾ 8 ਬੱਚੇ ਜ਼ਖ਼ਮੀ ਵੀ ਹੋਏ ਹਨ। ਪੁਲਿਸ ਨੇ ਫਿ਼ਲਹਾਲ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।
van of school kids collided with train in kushinagar
ਇਸ ਦੇ ਨਾਲ ਹੀ ਦਿੱਲੀ ਦੇ ਕੇਸ਼ਵਪੁਰਮ ਇਲਾਕੇ ਵਿਚ ਵੀ ਇਕ ਸਕੂਲ ਵੈਨ ਦਾ ਐਕਸੀਡੈਂਟ ਹੋ ਗਿਆ, ਜਿਸ ਵਿਚ 15-16 ਸਕੂਲੀ ਬੱਚੇ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ ਚਾਰ ਦੀ ਹਾਲਤ ਗੰਭੀਰ ਦਸੀ ਜਾ ਰਹੀ ਹੈ। ਦਸਿਆ ਜਾ ਰਿਹਾ ਹੈ ਕਿ ਹਾਦਸਾ ਤੇਜ਼ ਰਫ਼ਤਾਰ ਟੈਂਪੂ ਅਤੇ ਸਕੂਲ ਵੈਨ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ।