
ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾਰੀ ਅਤੇ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਦਲੇਰ ਮਹਿੰਦੀ ਦਾ ਸਵਾਗਤ ਕੀਤਾ
ਨਵੀਂ ਦਿੱਲੀ : ਪੰਜਾਬੀ ਗਾਇਕ ਦਲੇਰ ਮਹਿੰਦੀ ਭਾਜਪਾ 'ਚ ਸ਼ਾਮਲ ਹੋ ਗਏ ਹਨ। ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾਰੀ ਅਤੇ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਦੀ ਮੌਜੂਦਗੀ 'ਚ ਦਲੇਰ ਮਹਿੰਦੀ ਭਾਜਪਾ 'ਚ ਸ਼ਾਮਲ ਹੋਏ। ਇਸ ਤੋਂ ਪਹਿਲਾਂ ਪੰਜਾਬੀ ਗਾਇਕ ਹੰਸਰਾਜ ਹੰਸ ਨੂੰ ਵੀ ਭਾਜਪਾ ਨੇ ਦਿੱਲੀ ਦੀ ਉੱਤਰ-ਪੱਛਮ ਸੀਟ ਤੋਂ ਮੈਦਾਨ 'ਚ ਉਤਾਰਿਆ ਹੈ।
Singer Daler Mehndi joins Bharatiya Janata Party (BJP) in presence of BJP North West Delhi candidate Hans Raj Hans and Union Minister Vijay Goel. pic.twitter.com/1qeYIS44JG
— ANI (@ANI) 26 April 2019
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬੀ ਗਾਇਕ ਹੰਸਰਾਜ ਹੰਸ ਅਤੇ ਬਾਲੀਵੁਡ ਅਦਾਕਾਰ ਸੰਨੀ ਦਿਓਲ ਵੀ ਭਾਜਪਾ 'ਚ ਸ਼ਾਮਲ ਹੋਏ ਸਨ। ਭਾਜਪਾ ਨੇ ਹੰਸਰਾਜ ਹੰਸ ਨੂੰ ਉੱਤਰ-ਪੱਛਮ ਦਿੱਲੀ ਅਤੇ ਸੰਨੀ ਦਿਓਲ ਨੂੰ ਪੰਜਾਬ ਦੇ ਗੁਰਦਾਸਪੁਰ ਤੋਂ ਟਿਕਟ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬਿਹਾਰ ਦੇ ਪਟਨਾ 'ਚ 18 ਅਗਸਤ 1967 ਨੂੰ ਜਨਮੇ ਦਲੇਰ ਮਹਿੰਦੀ ਨੂੰ ਬਚਪਨ ਤੋਂ ਹੀ ਗੀਤ ਗਾਉਣ ਦਾ ਸ਼ੌਕ ਸੀ। 5 ਸਾਲ ਦੀ ਉਮਰ 'ਚ ਹੀ ਦਲੇਰ ਨੇ ਗੀਤ ਸਿੱਖਣਾ ਸ਼ੁਰੂ ਕਰ ਦਿੱਤਾ ਸੀ। 1995 'ਚ ਦਲੇਰ ਮਹਿੰਦੀ ਨੇ ਆਪਣਾ ਪਹਿਲਾ ਐਲਬਮ ਰਿਕਾਰਡ ਕੀਤਾ। ਇਸ ਐਲਬਮ ਦਾ ਨਾਂ 'ਬੋਲੋ ਤਾ ਰਾ ਰਾ' ਸੀ।
Daler Mehndi
ਇਸ ਐਲਬਮ ਨੇ ਦਲੇਰ ਮਹਿੰਦੀ ਨੂੰ ਪੂਰੀ ਦੁਨੀਆਂ 'ਚ ਪਛਾਣ ਦਿਵਾ ਦਿੱਤੀ। ਦਲੇਰ ਮਹਿੰਦੀ ਅਤੇ ਉਨ੍ਹਾਂ ਦੇ ਭਰਾ ਸ਼ਮਸ਼ੇਰ ਸਿੰਘ ਨੂੰ ਮਨੁੱਖੀ ਤਸਕਰੀ ਦੇ ਕੇਸ 'ਚ 2 ਸਾਲ ਦੀ ਸਜ਼ਾ ਵੀ ਹੋਈ ਹੈ। ਉਨ੍ਹਾਂ ਨੂੰ ਗ਼ੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਵਿਦੇਸ਼ ਭੇਜਣ ਦੇ ਮਾਮਲੇ 'ਚ ਦੋਸ਼ੀ ਪਾਇਆ ਗਿਆ ਸੀ। ਦੋਸ਼ੀ ਸਾਬਤ ਹੋਣ ਮਗਰੋਂ ਦਲੇਰ ਮਹਿੰਦੀ ਨੂੰ ਜਮਾਨਤ ਮਿਲ ਗਈ ਸੀ। ਹਾਲੇ ਵੀ ਉਹ ਜਮਾਨਤ 'ਤੇ ਬਾਹਰ ਹਨ। ਹੰਸਰਾਜ ਹੰਸ ਦੇ ਪੁੱਤਰ ਨਵਰਾਜ ਹੰਸ ਅਤੇ ਦਲੇਰ ਮਹਿੰਦੀ ਦੀ ਧੀ ਅਵਜੀਤ ਕੌਰ ਦਾ ਸਾਲ 2017 'ਚ ਵਿਆਹ ਹੋਇਆ ਸੀ।