ਕੋਰੋਨਾ ਵਾਇਰਸ: ਭਾਰਤ ਦੀ ਮਦਦ ਲਈ ਕੈਨੇਡਾ ਵੀ ਆਇਆ ਅੱਗੇ, ਵਿਦੇਸ਼ ਮੰਤਰੀ ਨੇ ਦਿੱਤਾ ਭਰੋਸਾ
Published : Apr 26, 2021, 10:53 am IST
Updated : Apr 26, 2021, 10:53 am IST
SHARE ARTICLE
Canada's foreign minister says ready to assist india
Canada's foreign minister says ready to assist india

ਸਾਡੀ ਸੋਚ ਭਾਰਤ ਦੇ ਲੋਕਾਂ ਨਾਲ ਹੈ ਕਿਉਂਕਿ ਉਹ ਮਹਾਂਮਾਰੀ ਦੀ ਭਿਆਨਕ ਨਵੀਂ ਲਹਿਰ ਦਾ ਸਾਹਮਣਾ ਕਰ ਰਹੇ ਹਨ- ਮਾਰਕ ਗਾਰਨੇਉ

ਨਵੀਂ ਦਿੱਲੀ: ਦੇਸ਼ ਵਿਚ ਬੇਕਾਬੂ ਹੋ ਰਹੇ ਕੋਰੋਨਾ ਵਾਇਰਸ ਦੇ ਚਲਦਿਆਂ ਹਾਲਾਤ ਚਿੰਤਾਜਨਕ ਬਣੇ ਹੋਏ ਹਨ। ਇਸ ਦੌਰਾਨ ਫਰਾਂਸ, ਕੈਨੇਡਾ, ਆਸਟ੍ਰੇਲੀਆ ਅਤੇ ਅਮਰੀਕਾ ਸਮੇਤ ਕਈ ਦੇਸ਼ਾਂ ਨੇ ਭਾਰਤ ਲਈ ਮਦਦ ਦਾ ਹੱਥ ਵਧਾਇਆ ਹੈ। ਹਾਲ ਹੀ ਵਿਚ ਕੈਨੇਡਾ ਦੇ ਵਿਦੇਸ਼ ਮੰਤਰੀ ਨੇ ਕਿਹਾ ਕਿ ਸਾਡੀ ਸੋਚ ਭਾਰਤ ਦੇ ਲੋਕਾਂ ਦੇ ਨਾਲ ਹੈ। ਉਹਨਾਂ ਕਿਹਾ ਕਿ ਕੈਨੇਡਾ ਭਾਰਤ ਦੀ ਮਦਦ ਕਰਨ ਲਈ ਵੀ ਤਿਆਰ ਹੈ।

CoronavirusCoronavirus

ਕੈਨੇਡਾ ਦੇ ਵਿਦੇਸ਼ ਮੰਤਰੀ ਮਾਰਕ ਗਾਰਨੇਉ ਦਾ ਕਹਿਣਾ ਹੈ ਕਿ ਸਾਡੀ ਸੋਚ ਭਾਰਤ ਦੇ ਲੋਕਾਂ ਨਾਲ ਹੈ ਕਿਉਂਕਿ ਉਹ ਮਹਾਂਮਾਰੀ ਦੀ ਭਿਆਨਕ ਨਵੀਂ ਲਹਿਰ ਦਾ ਸਾਹਮਣਾ ਕਰ ਰਹੇ ਹਨ। ਕੈਨੇਡਾ ਭਾਰਤ ਦੀ ਮਦਦ ਕਰਨ ਲਈ ਤਿਆਰ ਹੈ। ਉਹਨਾਂ ਅੱਗੇ ਕਿਹਾ ਕਿ ਕੈਨੇਡਾ ਭਾਰਤੀ ਅਧਿਕਾਰੀਆਂ ਤੱਕ ਇਹ ਨਿਰਧਾਰਿਤ ਕਰਨ ਲਈ ਪਹੁੰਚ ਕਰ ਰਿਹਾ ਹੈ ਕਿ ਇਸ ਸਮੇਂ ਅਸੀਂ ਕਿਸ ਤਰ੍ਹਾਂ ਭਾਰਤ ਦੀ ਮਦਦ ਕਰ ਸਕਦੇ ਹਾਂ।

Marc GarneauMarc Garneau

ਇਸ ਤੋਂ ਪਹਿਲਾਂ ਕੋਰੋਨਾ ਵਾਇਰਸ ਦੇ ਚਲਦਿਆਂ ਭਾਰਤ ਵਿਚ ਪੈਦਾ ਹੋਏ ਹਲਾਤਾਂ ’ਤੇ ਅਮਰੀਕਾ ਨੇ ਚਿੰਤਾ ਜਤਾਈ ਹੈ। ਦਰਅਸਲ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਿਲੰਕੇਨ ਨੇ ਕਿਹਾ ਕਿ ਉਹਨਾਂ ਦੀ ਸਮੁੱਚੀਆਂ ਹਮਦਰਦੀ ਭਾਰਤੀ ਲੋਕਾਂ ਦੇ ਨਾਲ ਹੈ। ਉਹਨਾਂ ਇਹ ਵੀ ਕਿਹਾ ਕਿ ਅਸੀਂ ਭਾਰਤ ਸਰਕਾਰ ਨਾਲ ਮਿਲ ਕੇ ਕੰਮ ਕਰ ਰਹੇ ਹਾਂ। ਦੂਜੇ ਪਾਸੇ ਯੂਐਸ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸਲੀਵਨ ਨੇ ਵੀ ਭਾਰਤ ਪ੍ਰਤੀ ਹਮਦਰਦੀ ਜਤਾਈ ਹੈ ਅਤੇ ਤੇਜ਼ੀ ਨਾਲ ਸਹਾਇਤਾ ਕਰਨ ਦਾ ਭਰੋਸਾ ਦਿੱਤਾ ਹੈ।

CoronavirusCoronavirus

ਦੱਸ ਦਈਏ ਕਿ ਭਾਰਤ ਵਿਚ ਕੋਰੋਨਾ ਦੇ ਮਾਮਲਿਆਂ ’ਚ ਰੋਜ਼ਾਨਾ ਤੇਜ਼ੀ ਨਾਲ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਦੇਸ਼ ਵਿਚ ਹੁਣ ਰੋਜ਼ਾਨਾ 3.50 ਲੱਖ ਤੋਂ ਜ਼ਿਆਦਾ ਨਵੇਂ ਮਾਮਲੇ ਆ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਬੀਤੇ 24 ਘੰਟਿਆਂ ’ਚ ਕੋਰੋਨਾ ਦੇ  3,52,991 ਨਵੇਂ ਮਾਮਲੇ ਸਾਹਮਣੇ ਆਏ ਹਨ। ਉਥੇ ਹੀ 2812 ਮਰੀਜ਼ਾਂ ਦੀ ਮੌਤ ਹੋਣ ਨਾਲ ਮੌਤਾਂ ਦਾ ਅੰਕੜਾ 1,95,123 ਹੋ ਗਿਆ ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement