ਲਗਾਤਾਰ ਚੌਥੇ ਦਿਨ 3.52 ਲੱਖ ਤੋਂ ਵਧ ਕੋਰੋਨਾ ਦੇ ਨਵੇਂ ਮਾਮਲੇ ਆਏ , 2812 ਮੌਤਾਂ
Published : Apr 26, 2021, 10:21 am IST
Updated : Apr 26, 2021, 10:59 am IST
SHARE ARTICLE
corona case
corona case

ਦੇਸ਼ ਵਿਚ 14,19,11,223 ਲੋਕਾਂ ਨੂੰ ਲਗਾਈ ਜਾ ਚੁੱਕੀ ਹੈ ਵੈਕਸ਼ੀਨੇਸ਼ਨ

ਨਵੀਂ ਦਿੱਲੀ: ਕੋਰੋਨਾ ਦੇ ਮਾਮਲਿਆਂ ’ਚ ਰੋਜ਼ਾਨਾ ਤੇਜ਼ੀ ਨਾਲ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਦੇਸ਼ ’ਚ ਹੁਣ ਰੋਜ਼ਾਨਾ 3.52 ਲੱਖ ਤੋਂ ਜ਼ਿਆਦਾ ਨਵੇਂ ਮਾਮਲੇ ਆ ਰਹੇ ਹਨ। 

 

 

ਕੇਂਦਰੀ ਸਿਹਤ ਮੰਤਰਾਲੇ ਮੁਤਾਬਕ, ਬੀਤੇ 24 ਘੰਟਿਆਂ ’ਚ ਕੋਰੋਨਾ ਦੇ  3,52,991 ਨਵੇਂ ਮਾਮਲੇ ਸਾਹਮਣੇ ਆਏ ਹਨ। ਉਥੇ ਹੀ 2812 ਮਰੀਜ਼ਾਂ ਦੀਆਂ ਮੌਤਾਂ ਹੋਣ ਨਾਲ ਮੌਤਾਂ ਦਾ ਅੰਕੜਾ 1,95,123 ਹੋ ਗਿਆ । 

corona casecorona case

 ਸੱਭ ਤੋਂ ਜ਼ਿਆਦਾ ਮਾਮਲੇ ਮਹਾਰਾਸ਼ਟਰ ਤੋਂ ਸਾਹਮਣੇ ਆਏ ਹਨ। ਇਸ ਤੋਂ ਬਾਅਦ ਉੱਤਰ-ਪ੍ਰਦੇਸ਼, ਕਰਨਾਟਕ, ਕੇਰਲ ਅਤੇ ਦਿੱਲੀ ਦੇ ਮਾਮਲੇ ਹਨ। ਇਸ ਤੋਂ ਪਹਿਲਾਂ ਐਤਵਾਰ ਨੂੰ  ਦੇਸ਼ ’ਚ ਕੋਰੋਨਾ ਦੇ ਰੀਕਾਰਡ 3,49,691 ਮਾਮਲੇ ਸਾਹਮਣੇ ਆਏ ਸਨ ਜਦਕਿ 2767  ਮਰੀਜ਼ਾਂ ਦੀ ਮੌਤ ਹੋ ਗਈ ਸੀ।  ਦੇਸ਼  ਵਿਚ  ਵੈਕਸ਼ੀਨੇਸ਼ਨ ਦਾ ਕੰਮ ਵੀ ਤੇਜ਼ੀ ਨਾਲ ਚੱਲ਼ ਰਿਹਾ ਹੈ।  ਦੇਸ਼ ਵਿਚ 14,19,11,223 ਲੋਕਾਂ ਨੂੰ ਵੈਕਸ਼ੀਨੇਸ਼ਨ ਲਗਾਈ ਜਾ ਚੁੱਕੀ ਹੈ।

 ਪੰਜਾਬ ਅੰਦਰ ਕੋਰੋਨਾ ਦਾ ਕਹਿਰ ਪੰਜਾਬ ਅੰਦਰ ਵੀ ਕੋਰੋਨਾ  ਦੀ ਰਫਤਾਰ ਰੁਕਣ ਦਾ ਨਾਮ ਨਹੀਂ ਲੈ ਰਹੀ। ਹਾਲਾਤ ਦਿਨੋਂ ਦਿਨ ਵਿਗੜਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ 76 ਹੋਰ ਲੋਕਾਂ ਦੀ ਮੌਤਾਂ ਹੋਈਆਂ ਹਨ। ਜਦਕਿ 7,014 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ ਦੀ ਗਿਣਤੀ 48,154 ਹੋ ਗਈ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement