ਮਾਮੂਲੀ ਲੱਛਣਾਂ ਵਾਲੇ ਲੋਕ ਘਰ ’ਚ ਇਕਾਂਤਵਾਸ ਹੋਣ ਦੀ ਹਿਦਾਇਤ ਨੂੰ ਮੰਨਣ - ਸਿਹਤ ਮੰਤਰਾਲਾ 
Published : Apr 26, 2021, 5:15 pm IST
Updated : Apr 26, 2021, 5:15 pm IST
SHARE ARTICLE
Health Minister
Health Minister

ਅਧਿਕਾਰੀ ਮੁਤਾਬਕ ਦੇਸ਼ ’ਚ ਹੁਣ ਤੱਕ 14.19 ਕਰੋੜ ਲੋਕਾਂ ਦਾ ਟੀਕਾਕਰਨ ਹੋ ਚੁੱਕਾ ਹੈ।

ਨਵੀਂ ਦਿੱਲੀ - ਦੇਸ਼ ’ਚ ਜਾਰੀ ਕੋਰੋਨਾ ਵਾਇਰਸ ਦੇ ਕਹਿਰ ਦਰਮਿਆਨ ਸਿਹਤ ਮੰਤਰਾਲੇ ਨੇ ਲੋਕਾਂ ਨੂੰ ਚੌਕਸ ਕੀਤਾ ਹੈ। ਮੰਤਰਾਲੇ ਮੁਤਾਬਕ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਕੋਵਿਡ ਪ੍ਰੋਟੋਕਾਲ ਦਾ 100 ਫ਼ੀਸਦੀ ਪਾਲਣ ਕਰੋ, ਮਾਸਕ ਜ਼ਰੂਰ ਪਹਿਨੋ।  ਮੰਤਰਾਲੇ ਨੇ ਇਹ ਵੀ ਕਿਹਾ ਕਿ ਮਾਮੂਲੀ ਲੱਛਣਾਂ ਵਾਲੇ ਲੋਕ ਘਰਾਂ ’ਚ ਇਕਾਂਤਵਾਸ ਹੋਣ ਦੀ ਹਿਦਾਇਤ ਨੂੰ ਮੰਨਣ। ਲੱਛਣ ਦਿੱਸਣ ਤਾਂ ਟੈਸਟ ਜ਼ਰੂਰ ਕਰਵਾਓ।

Corona Virus Corona Virus

ਸਿਹਤ ਮੰਤਰਾਲੇ ਮੁਤਾਬਕ ਸਾਨੂੰ ਘਰਾਂ ’ਚ ਇਕਾਂਤਵਾਸ ਹੋਏ ਮਰੀਜ਼ਾਂ ਦੀ ਨਿਗਰਾਨੀ ’ਤੇ ਫੋਕਸ ਕਰਨ ਦੀ ਲੋੜ ਹੈ, ਤਾਂ ਕਿ ਕੋਰੋਨਾ ਲਾਗ ’ਤੇ ਠੱਲ੍ਹ ਪਾਈ ਜਾ ਸਕੇ।
ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਕੁਝ ਸੂਬੇ ਹਨ ਜਿੱਥੇ ਸਰਗਰਮ ਕੇਸਾਂ ਦੀ ਗਿਣਤੀ ਵਧੇਰੇ ਬਣੀ ਹੋਈ ਹੈ। ਜਿਸ ’ਚ ਮਹਾਰਾਸ਼ਟਰ, ਕੇਰਲ, ਉੱਤਰ ਪ੍ਰਦੇਸ਼, ਕਰਨਾਟਕ, ਰਾਜਸਥਾਨ, ਛੱਤੀਸਗੜ੍ਹ, ਗੁਜਰਾਤ ਅਤੇ ਤਾਮਿਲਨਾਡੂ ਸ਼ਾਮਲ ਹਨ

ਜਿੱਥੇ ਕੋਰੋਨਾ ਵਾਇਰਸ ਦਾ ਖ਼ਤਰਾ ਵਧੇਰੇ ਹੈ। ਇਨ੍ਹਾਂ ਸੂਬਿਆਂ ’ਚ 1 ਲੱਖ ਤੋਂ ਵਧੇਰੇ ਸਰਗਰਮ ਕੇਸ ਹਨ, ਜੋ ਕਿ ਪਿਛਲੇ ਸਾਲ ਤੋਂ ਜ਼ਿਆਦਾ ਹਨ। ਅਧਿਕਾਰੀ ਮੁਤਾਬਕ ਦੇਸ਼ ’ਚ ਹੁਣ ਤੱਕ 14.19 ਕਰੋੜ ਲੋਕਾਂ ਦਾ ਟੀਕਾਕਰਨ ਹੋ ਚੁੱਕਾ ਹੈ। ਇਸ ਸਮੇਂ 82 ਫ਼ੀਸਦੀ ਕੋਰੋਨਾ ਮਰੀਜ਼ ਠੀਕ ਹੋ ਚੁੱਕੇ ਹਨ। 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement