
ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸਭ ਤੋਂ ਪਹਿਲਾਂ ਤੇ ਵੱਡਾ ਨਾਮ ਕੌਂਸਲਰ ਹਰਜੀਤ ਸਿੰਘ ਮਿੰਟਾ ਦਾ ਹੈ
ਜ਼ੀਰਕਪੁਰ (ਗੁਰਜੀਤ ਸਿੰਘ ਈਸਾਪੁਰ: ਜ਼ੀਰਕਪੁਰ ਵਿਚ ਕਾਂਗਰਸ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ "ਆਪ" ਦੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਰਹਿਨੁਮਾਈ ਵਿਚ ਪੰਜ ਕੌਂਸਲਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸਭ ਤੋਂ ਪਹਿਲਾਂ ਤੇ ਵੱਡਾ ਨਾਮ ਕੌਂਸਲਰ ਹਰਜੀਤ ਸਿੰਘ ਮਿੰਟਾ ਦਾ ਹੈ, ਹਰਜੀਤ ਸਿੰਘ ਮਿੰਟਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਵੀ ਹਨ।
Five Congress councilors joined Aam Aadmi Party
ਇਸ ਤੋਂ ਇਲਾਵਾ ਕੌਂਸਲਰ ਅਜੀਤਪਾਲ ਸਿੰਘ, ਕੌਂਸਲਰ ਨੇਹਾ ਸ਼ਰਮਾ, ਕੌਂਸਲਰ ਊਸ਼ਾ ਰਾਣਾ, ਕੌਂਸਲਰ ਰੇਨੂੰ ਨਹਿਰੂ ਦੇ ਨਾਮ ਵੀ ਸ਼ਾਮਲ ਹਨ। ਹਲਕਾ ਡੇਰਾਬੱਸੀ ਤੋਂ 'ਆਪ' ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਕੌਂਸਲਰਾਂ ਦਾ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਕੌਂਸਲਰ ਹਰਜੀਤ ਸਿੰਘ ਮਿੰਟਾ ਜ਼ੀਰਕਪੁਰ ਤੋਂ ਕਾਂਗਰਸ ਪਾਰਟੀ ਦੇ ਮਜ਼ਬੂਤ ਆਗੂਆਂ ਵਿਚੋਂ ਇਕ ਸਨ ।
ਬੀਤੇ ਵਰ੍ਹੇ ਹੋਈਆਂ ਨਗਰ ਕੌਂਸਲ ਚੋਣਾਂ ਵਿਚ ਜਿੱਤ ਤੋਂ ਬਾਅਦ ਕੌਂਸਲਰ ਹਰਜੀਤ ਸਿੰਘ ਮਿੰਟਾਂ ਦਾ ਜ਼ੀਰਕਪੁਰ ਨਗਰ ਕੌਂਸਲ ਦਾ ਪ੍ਰਧਾਨ ਬਣਨਾ ਲਗਪਗ ਤੈਅ ਸੀ, ਪ੍ਰੰਤੂ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੇ ਅਪਣੇ ਪੁੱਤਰ ਉਦੇਵੀਰ ਢਿੱਲੋਂ ਨੂੰ ਜ਼ੀਰਕਪੁਰ ਨਗਰ ਕੌਂਸਲ ਦਾ ਪ੍ਰਧਾਨ ਬਣਾ ਦਿੱਤਾ ਸੀ । ਇਸ ਤੋਂ ਬਾਅਦ ਕੌਂਸਲਰ ਹਰਜੀਤ ਮਿੰਟਾ ਦੇ ਸਮਰਥਕਾਂ ਵਿਚ ਨਾਮੋਸ਼ੀ ਛਾ ਗਈ ਸੀ।