
19 ਹੋਏ ਜ਼ਖਮੀ
ਇਸਲਾਮਾਬਾਦ— ਪਾਕਿਸਤਾਨ ਦੇ ਪੂਰਬੀ ਪੰਜਾਬ ਸੂਬੇ ਵਿਚ ਇਕ ਹਾਦਸਾ ਵਾਪਰ ਗਿਆ। ਇਥੇ ਟੋਬਾ ਟੇਕ ਸਿੰਘ ਜ਼ਿਲ੍ਹੇ 'ਚ ਯਾਤਰੀ ਵੈਨ ਅਤੇ ਇੱਕ ਮਿੰਨੀ ਟਰੱਕ ਦੀ ਟੱਕਰ ਹੋ ਗਈ। ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ। ਜਦਕਿ 19 ਲੋਕ ਗੰਭੀਰ ਜ਼ਖਮੀ ਹੋ ਗਏ। ਸੂਚਨਾ ਮਿਲਦੇ ਹੀ ਪੁਲਿਸ ਅਤੇ ਬਚਾਅ ਟੀਮਾਂ ਨੂੰ ਤੁਰੰਤ ਹਾਦਸੇ ਵਾਲੀ ਥਾਂ 'ਤੇ ਭੇਜਿਆ ਗਿਆ।
ਇਹ ਵੀ ਪੜ੍ਹੋ: ਫਾਜ਼ਿਲਕਾ 'ਚ BSF ਦੇ ਜਵਾਨ ਨੇ ਕੀਤੀ ਖ਼ੁਦਕੁਸ਼ੀ, ਪਤਨੀ ਨਾਲ ਅਦਾਲਤ 'ਚ ਚੱਲ ਰਿਹਾ ਸੀ ਕੇਸ
ਹਾਦਸੇ ਤੋਂ ਬਾਅਦ ਦੋਵੇਂ ਵਾਹਨਾਂ ਨੂੰ ਅੱਗ ਲੱਗ ਗਈ। ਇਸ ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ ਅਤੇ 19 ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ। ਬੁਰੀ ਤਰ੍ਹਾਂ ਝੁਲਸਣ ਕਾਰਨ ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਨੇ ਦੱਸਿਆ ਕਿ ਦੋਵੇਂ ਵਾਹਨਾਂ ਦੀ ਟੱਕਰ ਤੋਂ ਬਾਅਦ ਇਨ੍ਹਾਂ 'ਚ ਫਿੱਟ ਗੈਸ ਸਿਲੰਡਰ ਫਟ ਗਿਆ ਅਤੇ ਵਾਹਨਾਂ ਨੂੰ ਅੱਗ ਲੱਗ ਗਈ।
ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਖੰਭੇ ਨਾਲ ਟਕਰਾਈ ਸਵਾਰੀਆਂ ਨਾਲ ਭਰੀ ਬੱਸ, ਮਚ ਗਿਆ ਚੀਕ ਚਿਹਾੜਾ