ਬੱਚਿਆਂ ਨੂੰ ਸਕੂਲ ਛੱਡਣ ਜਾ ਰਹੀ ਵੈਨ ਨੂੰ ਲੱਗੀ ਭਿਆਨਕ ਅੱਗ, ਬੱਸ 'ਚ ਸਵਾਰ ਸਨ 25 ਬੱਚੇ

By : GAGANDEEP

Published : Apr 26, 2023, 1:53 pm IST
Updated : Apr 26, 2023, 1:54 pm IST
SHARE ARTICLE
photo
photo

ਡਰਾਈਵਰ ਦੀ ਸਮਝਦਾਰੀ ਨਾਲ ਟਲਿਆ ਵੱਡਾ ਹਾਦਸਾ

 

ਸਮਸਤੀਪੁਰ: ਬਿਹਾਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਸਮਸਤੀਪੁਰ 'ਚ ਬੁੱਧਵਾਰ ਸਵੇਰੇ ਚੱਲਦੀ ਸਕੂਲ ਬੱਸ ਨੂੰ ਭਿਆਨਕ ਅੱਗ ਲੱਗ ਗਈ। ਬੱਸ ਸਵੇਰੇ 7 ਵਜੇ ਬੱਚਿਆਂ ਨੂੰ ਸਕੂਲ ਛੱਡਣ ਜਾ ਰਹੀ ਸੀ। ਬੱਸ ਅੰਦਰ 25 ਬੱਚੇ ਮੌਜੂਦ ਸਨ। ਅਚਾਨਕ ਬੱਸ ਨੂੰ ਅੱਗ ਲੱਗ ਗਈ। ਡਰਾਈਵਰ ਨੇ ਜਿਵੇਂ ਹੀ ਦੇਖਿਆ ਕਿ ਬੱਸ ਦੇ ਪਿਛਲੇ ਹਿੱਸੇ ਨੂੰ ਅੱਗ ਲੱਗੀ ਹੋਈ ਸੀ। ਉਸ ਨੇ ਪਹਿਲਾਂ ਬੱਸ ਨੂੰ ਸੜਕ ਦੇ ਕਿਨਾਰੇ ਰੋਕਿਆ।

ਇਹ ਵੀ ਪੜ੍ਹੋ: ਸਾਬਕਾ PM ਮਨਮੋਹਨ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਜਤਾਇਆ ਦੁੱਖ

ਇਸ ਤੋਂ ਬਾਅਦ ਉਸ ਨੇ ਜਲਦੀ ਨਾਲ ਸਾਰੇ ਬੱਚਿਆਂ ਨੂੰ ਬੱਸ ਤੋਂ ਹੇਠਾਂ ਉਤਾਰਿਆ। ਇਸ ਹਾਦਸੇ ਵਿੱਚ ਕੋਈ ਵੀ ਬੱਚਾ ਜ਼ਖਮੀ ਨਹੀਂ ਹੋਇਆ ਹੈ ਪਰ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਥੋੜਾ ਹੋਰ ਸਮਾਂ ਹੁੰਦਾ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਇਹ ਹਾਦਸਾ ਦਲਸਿੰਘਸਰਾਏ ਬਲਾਕ ਦੇ ਬੱਲੋਚੱਕ ਪੈਟਰੋਲ ਪੰਪ ਨੇੜੇ ਵਾਪਰਿਆ।

ਇਹ ਵੀ ਪੜ੍ਹੋ: 'ਆਪ' ਦੀ ਸ਼ੈਲੀ ਓਬਰਾਏ ਮੁੜ ਬਣੀ ਦਿੱਲੀ ਦੀ ਮੇਅਰ, ਭਾਜਪਾ ਨੇ ਵਾਪਸ ਲਿਆ ਨਾਂ

ਚਸ਼ਮਦੀਦ ਸੋਨੂੰ ਕੁਮਾਰ ਨੇ ਦੱਸਿਆ ਕਿ ਡਰਾਈਵਰ ਨੇ ਬੜੀ ਸਾਵਧਾਨੀ ਨਾਲ ਗੱਡੀ ਸੜਕ ਕਿਨਾਰੇ ਰੋਕੀ ਅਤੇ ਸਾਰੇ ਬੱਚਿਆਂ ਨੂੰ ਬਾਹਰ ਕੱਢਿਆ। ਜਦੋਂ ਤੱਕ ਅਸੀਂ ਕੁਝ ਸਮਝ ਸਕੇ, ਉਦੋਂ ਤੱਕ ਸਾਰੀ ਬੱਸ ਸੜ ਕੇ ਸੁਆਹ ਹੋ ਚੁੱਕੀ ਸੀ। ਉਥੇ ਮੌਜੂਦ ਲੋਕਾਂ ਨੇ ਇਸ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਕਾਰ ਪੂਰੀ ਤਰ੍ਹਾਂ ਸੜ ਚੁੱਕੀ ਸੀ।

ਮੌਕੇ 'ਤੇ ਮੌਜੂਦ ਸੋਨੂੰ ਕੁਮਾਰ ਨੇ ਦੱਸਿਆ ਕਿ ਅਚਾਨਕ ਬੱਸ 'ਚੋਂ ਧੂੰਆਂ ਨਿਕਲਣ ਲੱਗਾ। ਡਰਾਈਵਰ ਦੀ ਸਮਝਦਾਰੀ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ। ਉਸ ਨੇ ਤੁਰੰਤ ਕਾਰ ਸਾਈਡ 'ਤੇ ਰੱਖੀ ਅਤੇ ਬੱਚਿਆਂ ਨੂੰ ਉਤਾਰਿਆ। ਇਸ ਤੋਂ ਬਾਅਦ ਸਾਰੇ ਬੱਚੇ ਪੈਦਲ ਹੀ ਰਵਾਨਾ ਹੋ ਗਏ। ਇਸ ਤੋਂ ਬਾਅਦ ਮੌਕੇ 'ਤੇ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ।

Location: India, Bihar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement