ਆਪ੍ਰੇਸ਼ਨ ਕਾਵੇਰੀ: ਸੂਡਾਨ ਤੋਂ ਹੁਣ ਤੱਕ 530 ਭਾਰਤੀਆਂ ਨੂੰ ਕੱਢਿਆ ਗਿਆ
Published : Apr 26, 2023, 2:18 pm IST
Updated : Apr 26, 2023, 2:18 pm IST
SHARE ARTICLE
Operation Kaveri: 530 Indians evacuated from Sudan so far
Operation Kaveri: 530 Indians evacuated from Sudan so far

ਭਾਰਤੀ ਨਾਗਰਿਕਾਂ ਨੂੰ ਸੂਡਾਨ ਤੋਂ ਕੱਢਣ ਮਗਰੋਂ ਸਾਊਦੀ ਅਰਬ ਦੇ ਇਸ ਸ਼ਹਿਰ ਵਿਚ ਲਿਆਂਦਾ ਜਾ ਰਿਹਾ ਹੈ।

 

ਨਵੀਂ ਦਿੱਲੀ: ਭਾਰਤੀ ਹਵਾਈ ਸੈਨਾ ਦੇ ਦੋ ਟਰਾਂਸਪੋਰਟ ਜਹਾਜ਼ਾਂ ਦੁਆਰਾ 250 ਭਾਰਤੀਆਂ ਨੂੰ ਸੂਡਾਨ ਤੋਂ ਬਾਹਰ ਕੱਢਿਆ ਗਿਆ ਹੈ। ਇਸ ਤੋਂ ਪਹਿਲਾਂ 278 ਨਾਗਰਿਕਾਂ ਨੂੰ ਇਸ ਹਿੰਸਾ ਪ੍ਰਭਾਵਿਤ ਅਫਰੀਕੀ ਦੇਸ਼ ਤੋਂ ਜਲ ਸੈਨਾ ਦੇ ਜਹਾਜ਼ ਆਈਐਨਐਸ ਸੁਮੇਧਾ ਰਾਹੀਂ ਬਾਹਰ ਕੱਢਿਆ ਗਿਆ ਸੀ। ਸਰਕਾਰੀ ਅੰਕੜਿਆਂ ਮੁਤਾਬਕ ਹੁਣ ਤੱਕ ਸੂਡਾਨ ਤੋਂ ਕੱਢੇ ਗਏ ਭਾਰਤੀ ਨਾਗਰਿਕਾਂ ਦੀ ਗਿਣਤੀ 530 ਦੇ ਕਰੀਬ ਪਹੁੰਚ ਗਈ ਹੈ।

ਇਹ ਵੀ ਪੜ੍ਹੋ: ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ 'ਤੇ FIR ਤੋਂ ਪਹਿਲਾਂ ਮੁੱਢਲੀ ਜਾਂਚ ਦੀ ਲੋੜ: ਦਿੱਲੀ ਪੁਲਿਸ 

ਭਾਰਤ ਨੇ ਸੂਡਾਨ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਦੀ ਮੁਹਿੰਮ 'ਆਪ੍ਰੇਸ਼ਨ ਕਾਵੇਰੀ' ਦੇ ਹਿੱਸੇ ਵਜੋਂ ਜੇਦਾਹ ਵਿਚ ਇਕ ਆਵਾਜਾਈ ਸਹੂਲਤ ਸਥਾਪਤ ਕੀਤੀ ਹੈ। ਭਾਰਤੀ ਨਾਗਰਿਕਾਂ ਨੂੰ ਸੂਡਾਨ ਤੋਂ ਕੱਢਣ ਮਗਰੋਂ ਸਾਊਦੀ ਅਰਬ ਦੇ ਇਸ ਸ਼ਹਿਰ ਵਿਚ ਲਿਆਂਦਾ ਜਾ ਰਿਹਾ ਹੈ। ਭਾਰਤ ਨੇ ਮੰਗਲਵਾਰ ਨੂੰ ਆਈਐਨਐਸ ਸੁਮੇਧਾ ਰਾਹੀਂ ਹਿੰਸਾ ਪ੍ਰਭਾਵਿਤ ਸੂਡਾਨ ਤੋਂ 278 ਨਾਗਰਿਕਾਂ ਦੇ ਆਪਣੇ ਪਹਿਲੇ ਜੱਥੇ ਨੂੰ ਬਾਹਰ ਕੱਢਿਆ ਅਤੇ ਉੱਥੇ ਫਸੇ ਬਾਕੀ ਭਾਰਤੀਆਂ ਲਈ ਲੋੜੀਂਦੀ ਰਾਹਤ ਸਮੱਗਰੀ ਪਹੁੰਚਾਈ।

ਇਹ ਵੀ ਪੜ੍ਹੋ: 'ਮਨੀ ਕੀ ਬਾਤ' ਪ੍ਰੋਗਰਾਮ ਸੰਚਾਰ ਦਾ ਮਹੱਤਵਪੂਰਨ ਮਾਧਿਅਮ ਹੈ ਜਿਸ ਰਾਹੀਂ PM ਆਮ ਜਨਤਾ ਨਾਲ ਜੁੜਦੇ ਹਨ: ਆਮਿਰ ਖ਼ਾਨ

ਘੰਟਿਆਂ ਬਾਅਦ, ਭਾਰਤੀ ਹਵਾਈ ਸੈਨਾ ਦਾ ਇਕ C130J ਟ੍ਰਾਂਸਪੋਰਟ ਜਹਾਜ਼ ਹੋਰ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਪੋਰਟ ਸੂਡਾਨ 'ਤੇ ਪਹੁੰਚਿਆ। ਇਸ ਤੋਂ ਬਾਅਦ, ਇਕ ਹੋਰ C130J ਜਹਾਜ਼ ਦੁਆਰਾ ਨਾਗਰਿਕਾਂ ਨੂੰ ਬਾਹਰ ਕੱਢਿਆ ਗਿਆ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਨੁਸਾਰ ਪਹਿਲੇ ਸੀ130ਜੇ ਜਹਾਜ਼ ਰਾਹੀਂ 121 ਅਤੇ ਦੂਜੇ ਜਹਾਜ਼ ਰਾਹੀਂ 135 ਨਾਗਰਿਕਾਂ ਨੂੰ ਬਾਹਰ ਕੱਢਿਆ ਗਿਆ।

ਇਹ ਵੀ ਪੜ੍ਹੋ: ਬੱਚਿਆਂ ਨੂੰ ਸਕੂਲ ਛੱਡਣ ਜਾ ਰਹੀ ਵੈਨ ਨੂੰ ਲੱਗੀ ਭਿਆਨਕ ਅੱਗ, ਬੱਸ 'ਚ ਸਵਾਰ ਸਨ 25 ਬੱਚੇ  

ਭਾਰਤ ਨੇ ਸੂਡਾਨ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਦੀ ਸਹੂਲਤ ਲਈ ਸਾਊਦੀ ਅਰਬ ਦੇ ਸ਼ਹਿਰ ਜੇਦਾਹ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਜ਼ਿਕਰਯੋਗ ਹੈ ਕਿ ਸੂਡਾਨ ਤੋਂ ਕਰੀਬ 3000 ਭਾਰਤੀਆਂ ਨੂੰ ਕੱਢਣ ਲਈ ਮੁਹਿੰਮ ਚਲਾਈ ਗਈ ਹੈ। ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਨਿਕਾਸੀ ਮੁਹਿੰਮ ਦੀ ਨਿਗਰਾਨੀ ਕਰਨ ਲਈ ਜੇਦਾਹ ਪਹੁੰਚ ਗਏ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਦੱਸਿਆ ਕਿ ਭਾਰਤੀ ਜਲ ਸੈਨਾ ਦਾ ਇਕ ਹੋਰ ਜਹਾਜ਼ ਆਈਐਨਐਸ ਤੇਗ ਸੂਡਾਨ ਤੋਂ ਨਿਕਾਸੀ ਮੁਹਿੰਮ ਵਿਚ ਸ਼ਾਮਲ ਹੋ ਗਿਆ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement