
ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਨੂੰ ਦੱਸਿਆ
ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਸੱਤ ਮਹਿਲਾ ਪਹਿਲਵਾਨਾਂ ਦੁਆਰਾ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ 'ਤੇ ਭਾਰਤੀ ਕੁਸ਼ਤੀ ਸੰਘ (ਡਬਲਯੂਐਫਆਈ) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁਧ ਐਫਆਈਆਰ ਦਰਜ ਕਰਨ ਤੋਂ ਪਹਿਲਾਂ ਮੁਢਲੀ ਜਾਂਚ ਦੀ ਲੋੜ ਹੈ।ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐਸ ਨਰਸਿਮਹਾ ਦੀ ਬੈਂਚ ਨੂੰ ਦਿੱਲੀ ਪੁਲਿਸ ਵਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਜੇਕਰ ਸੁਪਰੀਮ ਕੋਰਟ ਨੂੰ ਲੱਗਦਾ ਹੈ ਕਿ ਸਿੱਧੇ ਤੌਰ 'ਤੇ ਐਫਆਈਆਰ ਦਰਜ ਕੀਤੀ ਜਾਣੀ ਹੈ, ਤਾਂ ਅਜਿਹਾ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ: ਕਤਰ ਦੀ ਜੇਲ੍ਹ 'ਚ 7 ਮਹੀਨਿਆਂ ਤੋਂ ਬੰਦ 8 ਸਾਬਕਾ ਜਲ ਸੈਨਾ ਅਧਿਕਾਰੀ, ਜਾਣੋ ਪੂਰਾ ਮਾਮਲਾ
ਮਹਿਤਾ ਨੇ ਕਿਹਾ, "ਹਾਲਾਂਕਿ, ਪੁਲਿਸ ਨੂੰ ਲੱਗਦਾ ਹੈ ਕਿ ਐਫਆਈਆਰ ਦਰਜ ਕਰਨ ਤੋਂ ਪਹਿਲਾਂ ਕੁਝ ਪਹਿਲੂਆਂ ਦੀ ਮੁਢਲੀ ਜਾਂਚ ਕੀਤੀ ਜਾਣੀ ਚਾਹੀਦੀ ਹੈ।"ਚੀਫ਼ ਜਸਟਿਸ ਨੇ ਕਿਹਾ, “ਸਾਲਿਸਿਟਰ ਤੁਸੀਂ ਜਾਣਦੇ ਹੋ, ਅਸੀਂ ਦੂਜੇ ਪੱਖ ਨੂੰ ਸੁਣੇ ਬਿਨਾਂ ਅਤੇ ਜਦੋਂ ਤੱਕ ਸਾਡੇ ਕੋਲ ਕੁਝ ਤੱਥ ਨਹੀਂ ਹਨ, ਕੁਝ ਨਹੀਂ ਕਰਦੇ”। ਉਨ੍ਹਾਂ ਕਿਹਾ ਕਿ ਤੁਸੀਂ ਜੋ ਵੀ ਗੱਲ ਹੈ, ਸ਼ੁੱਕਰਵਾਰ ਨੂੰ ਅਦਾਲਤ ਦੇ ਸਾਹਮਣੇ ਰੱਖੋ। ਮਹਿਤਾ ਨੇ ਕਿਹਾ ਕਿ ਅਜਿਹਾ ਕੋਈ ਪ੍ਰਭਾਵ ਨਾ ਬਣਾਇਆ ਜਾਵੇ ਕਿ ਅਦਾਲਤ ਵਲੋਂ ਕਹਿਣ ਦੇ ਬਾਵਜੂਦ ਐਫਆਈਆਰ ਦਰਜ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ: SGGS ਕਾਲਜ ਨੇ ਐਨਈਪੀ ਲਈ ਸਿੱਖਿਆ ਦਾ ਰਾਹ ਪੱਧਰਾ ਕਰਨ ਲਈ ਸਮਾਜਕ ਸੰਵੇਦਨਾਵਾਂ 'ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਕੀਤਾ ਆਯੋਜਨ
ਬੈਂਚ ਨੇ ਮਹਿਤਾ ਦੀਆਂ ਦਲੀਲਾਂ ਦਾ ਨੋਟਿਸ ਲੈਂਦਿਆਂ ਕਿਹਾ ਕਿ ਦਿੱਲੀ ਪੁਲਿਸ 28 ਅਪ੍ਰੈਲ ਨੂੰ ਪਹਿਲਵਾਨਾਂ ਦੀ ਪਟੀਸ਼ਨ ਦੀ ਸੁਣਵਾਈ ਦੌਰਾਨ ਐਫਆਈਆਰ ਦਰਜ ਕਰਨ ਬਾਰੇ ਆਪਣੇ ਵਿਚਾਰ ਪੇਸ਼ ਕਰ ਸਕਦੀ ਹੈ। ਪਹਿਲਵਾਨਾਂ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਉਹ ਇਸ ਮਾਮਲੇ 'ਤੇ ਕੁਝ ਵਾਧੂ ਸਮੱਗਰੀ ਦਾਇਰ ਕਰਨਗੇ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸੱਤ ਮਹਿਲਾ ਪਹਿਲਵਾਨਾਂ ਦੀ ਪਟੀਸ਼ਨ 'ਤੇ ਦਿੱਲੀ ਪੁਲਿਸ ਅਤੇ ਹੋਰਾਂ ਨੂੰ ਨੋਟਿਸ ਜਾਰੀ ਕੀਤਾ ਸੀ। ਅਦਾਲਤ ਨੇ ਮਹਿਲਾ ਪਹਿਲਵਾਨਾਂ ਦੁਆਰਾ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਨੂੰ "ਗੰਭੀਰ" ਕਰਾਰ ਦਿੱਤਾ ਸੀ ਅਤੇ ਕਿਹਾ ਸੀ ਕਿ ਇਸ 'ਤੇ ਵਿਚਾਰ ਕੀਤੇ ਜਾਣ ਦੀ ਲੋੜ ਹੈ।
ਇਹ ਵੀ ਪੜ੍ਹੋ: 'ਆਪ' ਦੀ ਸ਼ੈਲੀ ਓਬਰਾਏ ਮੁੜ ਬਣੀ ਦਿੱਲੀ ਦੀ ਮੇਅਰ, ਭਾਜਪਾ ਨੇ ਵਾਪਸ ਲਿਆ ਨਾਂ
ਪਹਿਲਵਾਨਾਂ ਨੇ ਦਾਅਵਾ ਕੀਤਾ ਕਿ ਸਿੰਘ ਅਤੇ ਉਸ ਦੇ ਨੇੜਲੇ ਸਾਥੀਆਂ ਵਲੋਂ ਕਈ ਮੌਕਿਆਂ 'ਤੇ ਜਿਨਸੀ, ਭਾਵਨਾਤਮਕ, ਮਾਨਸਿਕ ਅਤੇ ਸਰੀਰਕ ਤੌਰ 'ਤੇ ਪ੍ਰੇਸ਼ਾਨ ਕੀਤੇ ਜਾਣ ਤੋਂ ਬਾਅਦ ਉਨ੍ਹਾਂ (ਪਹਿਲਵਾਨਾਂ) ਨੇ ਅਜਿਹੇ ਹਰਕਤਾਂ ਵਿਰੁਧ ਆਵਾਜ਼ ਬੁਲੰਦ ਕਰਨ ਦੀ ਹਿੰਮਤ ਜਤਾਈ ਅਤੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਲਈ ਉਹ ਜੰਤਰ-ਮੰਤਰ 'ਤੇ ਧਰਨੇ 'ਤੇ ਬੈਠ ਗਏ।
ਇਹ ਵੀ ਪੜ੍ਹੋ: ਡੇਰਾਬੱਸੀ : ਗੁਰਦਾ ਟਰਾਂਸਪਲਾਂਟ ਮਾਮਲਾ, Indus ਹਸਪਤਾਲ ਦਾ ਕਲੀਨਿਕਲ ਡਾਇਰੈਕਟਰ ਸੁਰਿੰਦਰ ਸਿੰਘ ਬੇਦੀ ਨੂੰ ਕੀਤਾ ਗਿਆ ਨਾਮਜ਼ਦ
ਕਈ ਰਾਸ਼ਟਰੀ ਪੁਰਸਕਾਰ ਜੇਤੂ ਪਹਿਲਵਾਨ ਇੱਥੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਸਰਕਾਰ ਤੋਂ ਸਿੰਘ ਵਿਰੁਧ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਕਮੇਟੀ ਦੀ ਰਿਪੋਰਟ ਨੂੰ ਜਨਤਕ ਕਰਨ ਦੀ ਮੰਗ ਕਰ ਰਹੇ ਹਨ।ਪਹਿਲਵਾਨਾਂ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਜਦੋਂ ਤੱਕ ਸਿੰਘ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ, ਉਹ ਜੰਤਰ-ਮੰਤਰ ਨਹੀਂ ਛੱਡਣਗੇ। ਬ੍ਰਿਜ ਭੂਸ਼ਣ ਸਿੰਘ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਵੀ ਹਨ।