Bihar Wedding Fire News: ਵਿਆਹ 'ਚ ਚਲਾਈ ਆਤਿਸ਼ਬਾਜ਼ੀ ਨਾਲ ਸਾਰੇ ਘਰ ਨੂੰ ਲੱਗੀ ਅੱਗ, ਇਕੋ ਪਰਿਵਾਰ ਦੇ 6 ਲੋਕਾਂ ਦੀ ਮੌਤ

By : GAGANDEEP

Published : Apr 26, 2024, 1:19 pm IST
Updated : Apr 26, 2024, 1:19 pm IST
SHARE ARTICLE
Bihar Darbhanga wedding fire News in punjabi
Bihar Darbhanga wedding fire News in punjabi

Bihar Wedding Fire News: ਘਰ ਦਾ ਸਮਾਨ ਵੀ ਸੜ ਕੇ ਹੋਇਆ ਸਵਾਹ

Bihar Darbhanga Wedding fire News in punjabi :ਬਿਹਾਰ ਦੇ ਦਰਭੰਗਾ ਵਿਚ ਇਕ ਵੱਡਾ ਹਾਦਸਾ ਵਾਪਰਿਆ ਹੈ। ਇਥੇ ਇਕ ਵਿਆਹ ਸਮਾਗਮ ਦੌਰਾਨ ਆਤਿਸ਼ਬਾਜ਼ੀ ਕਾਰਨ ਇੱਕ ਘਰ ਨੂੰ ਅੱਗ ਲੱਗ ਗਈ। ਇਸ ਕਾਰਨ ਇੱਕੋ ਪਰਿਵਾਰ ਦੇ ਛੇ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: Punjab News: ਨਵਜਨਮੀ ਬੱਚੀ ਨਿਆਮਤ ਕੌਰ ਨਾਲ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ

ਜਾਣਕਾਰੀ ਮੁਤਾਬਕ ਇਹ ਘਟਨਾ ਦਰਭੰਗਾ ਜ਼ਿਲ੍ਹੇ ਦੇ ਅਲੀਨਗਰ ਬਲਾਕ ਦੇ ਅੰਟੋਰ ਪਿੰਡ ਦੀ ਹੈ। ਇਥੇ ਪਿੰਡ ਵਿਚ ਇਕ ਵਿਆਹ ਸਮਾਗਮ ਚੱਲ ਰਿਹਾ ਸੀ। ਇਸ ਦੌਰਾਨ ਲੋਕ ਵਿਆਹ ਵਿੱਚ ਆਤਿਸ਼ਬਾਜ਼ੀ ਚਲਾ ਰਹੇ ਸਨ। ਇਸ ਦੌਰਾਨ ਕਿਸੇ ਤਰ੍ਹਾਂ ਪਟਾਕਿਆਂ ਦੀ ਚੰਗਿਆੜੀ ਕਾਰਨ ਘਰ ਨੂੰ ਅੱਗ ਲੱਗ ਗਈ। ਕੁਝ ਹੀ ਸਮੇਂ 'ਚ ਅੱਗ ਇੰਨੀ ਫੈਲ ਗਈ ਕਿ ਉਸ ਨੂੰ ਬੁਝਾਉਣਾ ਮੁਸ਼ਕਿਲ ਹੋ ਗਿਆ।

ਇਹ ਵੀ ਪੜ੍ਹੋ: TarnTaran News : ਤਰਨਤਾਰਨ 'ਚ ਵਾਲੀਬਾਲ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅੱਗ ਘਰ ਵਿੱਚ ਰੱਖੇ ਗੈਸ ਸਿਲੰਡਰ ਤੱਕ ਪਹੁੰਚ ਗਈ ਅਤੇ ਕੁਝ ਸਮੇਂ ਬਾਅਦ ਸਿਲੰਡਰ ਫਟ ਗਿਆ। ਇਸ ਤੋਂ ਬਾਅਦ ਦਰਵਾਜ਼ੇ 'ਤੇ ਰੱਖੇ ਡੀਜ਼ਲ ਦੇ ਡਰੰਮ ਨੂੰ ਵੀ ਅੱਗ ਲੱਗ ਗਈ, ਜਿਸ ਕਾਰਨ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਕੁਝ ਹੀ ਦੇਰ ਵਿੱਚ ਸਾਰੇ ਘਰ ਵਿੱਚ ਅੱਗ ਦੀਆਂ ਲਪਟਾਂ ਉੱਠਣ ਲੱਗੀਆਂ।
ਹਰ ਪਾਸੇ ਰੌਲਾ ਪੈ ਗਿਆ। ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ। ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਇਸ ਦੌਰਾਨ ਆਸਪਾਸ ਦੇ ਇਲਾਕਿਆਂ ਵਿਚ ਦਹਿਸ਼ਤ ਫੈਲ ਗਈ। ਅੱਗ ਦੀਆਂ ਲਪਟਾਂ ਦੂਰ ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਲੋਕਾਂ ਨੇ ਤੁਰੰਤ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿਤੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਘਟਨਾ 'ਚ ਇਕੋ ਪਰਿਵਾਰ ਦੇ 6 ਲੋਕ ਅੱਗ ਦੀ ਲਪੇਟ 'ਚ ਆ ਗਏ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਸ ਮਾਮਲੇ ਸਬੰਧੀ ਡੀਐਮ ਰਾਜੀਵ ਰੋਸ਼ਨ ਨੇ ਦੱਸਿਆ ਕਿ ਟੀਮ ਘਟਨਾ ਦੀ ਜਾਂਚ ਲਈ ਰਵਾਨਾ ਹੋ ਗਈ ਹੈ।

(For more Punjabi news apart from Bihar Darbhanga wedding fire News in punjabi , turned in Abohar, stay tuned to Rozana Spokesman)

Location: India, Bihar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement