
ਦੋ ਦਿਨਾਂ ਤੋਂ ਜਾਰੀ ਆਪ੍ਰੇਸ਼ਨ ਦੌਰਾਨ ਨੌਪੋਰਾ ਇਲਾਕੇ 'ਚ ਇਕ ਘਰ 'ਚ ਅਤਿਵਾਦੀਆਂ ਦੇ ਲੁਕੇ ਹੋਣ ਦੀ ਮਿਲੀ ਸੀ ਸੂਚਨਾ
Jammu-Kashmir: ਸ੍ਰੀਨਗਰ - ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਨੇ ਉੱਤਰੀ ਕਸ਼ਮੀਰ ਦੇ ਸੋਪੋਰ 'ਚ ਦੋ ਅਤਿਵਾਦੀਆਂ ਨੂੰ ਮਾਰ ਗਿਰਾਇਆ, ਜਿੱਥੇ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਆਪਰੇਸ਼ਨ ਸ਼ੁਰੂ ਕੀਤਾ ਸੀ। ਅਤਿਵਾਦੀਆਂ ਨਾਲ ਮੁਕਾਬਲੇ 'ਚ ਦੋ ਜਵਾਨ ਜ਼ਖਮੀ ਹੋ ਗਏ ਹਨ। ਇਸ ਦੌਰਾਨ ਇੱਕ ਨਾਗਰਿਕ ਦੇ ਮੋਢੇ ਵਿਚ ਗੋਲੀ ਲੱਗੀ। ਉਸ ਨੂੰ ਜ਼ਿਲ੍ਹਾ ਹਸਪਤਾਲ ਭੇਜਿਆ ਗਿਆ, ਜਿੱਥੋਂ ਉਸ ਨੂੰ ਸ੍ਰੀਨਗਰ ਰੈਫਰ ਕਰ ਦਿੱਤਾ ਗਿਆ।
ਨੌਪੋਰਾ ਇਲਾਕੇ 'ਚ ਇਕ ਘਰ 'ਚ ਅਤਿਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਸੁਰੱਖਿਆ ਬਲਾਂ ਨੇ ਉੱਥੇ ਘੇਰਾਬੰਦੀ ਕਰ ਲਈ। ਅਤਿਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ ਅਤੇ ਉੱਥੇ ਮੁੱਠਭੇੜ ਸ਼ੁਰੂ ਹੋ ਗਈ। ਵੀਰਵਾਰ ਰਾਤ ਨੂੰ ਹਨੇਰਾ ਹੋਣ 'ਤੇ ਕਾਰਵਾਈ ਨੂੰ ਰੋਕ ਦਿੱਤਾ ਗਿਆ। ਅੱਜ ਸਵੇਰੇ ਫਿਰ ਗੋਲੀਬਾਰੀ ਸ਼ੁਰੂ ਹੋ ਗਈ, ਜਿਸ ਵਿਚ ਦੋ ਅਤਿਵਾਦੀ ਮਾਰੇ ਗਏ।
ਕਰੀਬ ਪੰਜ ਮਹੀਨੇ ਪਹਿਲਾਂ 17 ਨਵੰਬਰ ਨੂੰ ਕੁਲਗਾਮ ਦੇ ਇੱਕ ਘਰ ਵਿਚ ਲੁਕੇ ਪੰਜ ਅਤਿਵਾਦੀ ਮਾਰੇ ਗਏ ਸਨ। ਇਨ੍ਹਾਂ ਵਿਚੋਂ ਇੱਕ ਨਾਬਾਲਗ ਸੀ। ਇਕ ਦਿਨ ਪਹਿਲਾਂ ਮਿਲੀ ਸੂਚਨਾ ਦੇ ਆਧਾਰ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਸੀ। ਇਸ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ।