ਫ਼ੌਜ ਵਲੋਂ ਉੱਤਰੀ ਕਸ਼ਮੀਰ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਪੰਜ ਅਤਿਵਾਦੀ ਢੇਰ
Published : May 26, 2018, 9:58 am IST
Updated : May 26, 2018, 9:58 am IST
SHARE ARTICLE
security forces firing tangdhar
security forces firing tangdhar

ਜੰਮੂ-ਕਸ਼ਮੀਰ ਵਿਚ ਇਕ ਵਾਰ ਫਿਰ ਤੋਂ ਅਤਿਵਾਦੀਆਂ ਨੇ ਘੁਸਪੈਠ ਦੀ ਨਾਕਾਮ ਕੋਸ਼ਿਸ਼ ਕੀਤੀ। ਅਧਿਕਾਰੀਆਂ ਮੁਤਾਬਕ ਪਾਕਿਸਤਾਨ ਨਾਲ ਲਗਦੀ...

ਸ੍ਰੀਨਗਰ : ਜੰਮੂ-ਕਸ਼ਮੀਰ ਵਿਚ ਇਕ ਵਾਰ ਫਿਰ ਤੋਂ ਅਤਿਵਾਦੀਆਂ ਨੇ ਘੁਸਪੈਠ ਦੀ ਨਾਕਾਮ ਕੋਸ਼ਿਸ਼ ਕੀਤੀ। ਅਧਿਕਾਰੀਆਂ ਮੁਤਾਬਕ ਪਾਕਿਸਤਾਨ ਨਾਲ ਲਗਦੀ ਅਸਲ ਕੰਟਰੋਲ ਰੇਖਾ ਦੇ ਕੋਲੋਂ ਸਨਿਚਰਵਾਰ ਤੜਕੇ ਅਤਿਵਾਦੀਆਂ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ ਪਰ ਭਾਰਤੀ ਸੁਰੱਖਿਆ ਬਲਾਂ ਦੀ ਕਾਰਵਾਈ ਵਿਚ ਪੰਜ ਅਤਿਵਾਦੀ ਉਥੇ ਹੀ ਢੇਰ ਹੋ ਗਏ।

army firingarmy firing

ਰੱਖਿਆ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਕਿਹਾ ਕਿ ਤੰਗਧਾਰ ਵਿਚ ਤੜਕੇ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ਜਿਸ ਨੂੰ ਸੁਰੱਖਿਆ ਬਲਾਂ ਨੇ ਨਾਕਾਮ ਕਰ ਦਿਤਾ।

jammu kashmir armyjammu kashmir army

ਭਾਰਤ ਵਿਚ ਘੁਸਪੈਠ ਦੇ ਸਮੇਂ ਚਾਰ ਅਤਿਵਾਦੀਆਂ ਨੂੰ ਮਾਰ ਸੁੱਟਿਆ ਗਿਆ। ਅਪਰੇਸ਼ਨ ਅਜੇ ਵੀ ਜਾਰੀ ਹੈ। ਹਾਲਾਂਕਿ ਬਾਅਦ ਵਿਚ ਸਮਾਚਾਰ ਏਜੰਸੀ ਨੇ ਇਕ ਹੋਰ ਅਤਿਵਾਦੀ ਮਾਰੇ ਜਾਣ ਦੀ ਖ਼ਬਰ ਦਿਤੀ ਹੈ ਪਰ ਇਸ ਦੀ ਪੁਸ਼ਟੀ ਹੋਣੀ ਅਜੇ ਬਾਕੀ ਹੈ। ਪਵਿੱਤਰ ਮਹੀਨਾ ਰਮਜ਼ਾਨ ਦੇ ਚਲਦਿਆਂ ਕੇਂਦਰ ਸਰਕਾਰ ਵਲੋਂ ਇਕਤਰਫ਼ਾ ਗੋਲੀਬੰਦੀ ਦੇ ਐਲਾਨ ਤੋਂ ਬਾਅਦ ਕੰਟਰੋਲ ਰੇਖਾ ਦੇ ਕੋਲ ਘੁਸਪੈਠ ਦੀ ਇਹ ਪਹਿਲੀ ਘਟਨਾ ਹੈ। 

army firingarmy firing

ਇਸ ਤੋਂ ਪਹਿਲਾਂ ਫ਼ੌਜ ਦੇ ਜਵਾਨਾਂ ਨੇ ਕੁੱਝ ਦਿਨ ਪਹਿਲਾਂ ਹੀ ਸਰਹੱਦ ਦੋ ਕੋਲੋਂ ਕੁੱਝ ਅਤਿਵਾਦੀਆਂ ਨੂੰ ਦੇਖਿਆ ਸੀ ਪਰ ਫਾਈਰਿੰਗ ਤੋਂ ਬਾਅਦ ਉਹ ਅਤਿਵਾਦੀ ਉਥੋਂ ਭੱਜ ਗਏ ਸਨ। ਫ਼ੌਜ ਇਸ ਗੱਲ ਤੋਂ ਇਨਕਾਰ ਨਹੀਂ ਕਰ ਰਹੀ ਹੈ ਕਿ ਆਉਣ ਵਾਲੇ ਦਿਨਾਂ ਵਿਚ ਘੁਸਪੈਠ ਕਰਨ ਦੇ ਇਸ ਤਰ੍ਹਾਂ ਦੇ ਅਤਿਵਾਦੀਆਂ ਦੇ ਯਤਨ ਹੋਰ ਵਧਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement