ਮੈਂ ਪਾਰਟੀ ਦੇ ਹਰ ਕੰਮ ਵਿਚ ਸਾਥ ਦੇਵਾਂਗਾ ਪਰ ਪ੍ਰਧਾਨਤਾ ਦੇ ਅਹੁਦੇ ’ਤੇ ਨਹੀਂ: ਰਾਹੁਲ ਗਾਂਧੀ
Published : May 26, 2019, 10:25 am IST
Updated : May 26, 2019, 10:35 am IST
SHARE ARTICLE
P Chidambaram broke down on Rahul Gandhi offer to quit
P Chidambaram broke down on Rahul Gandhi offer to quit

ਰਾਹੁਲ ਦੇ ਅਸਤੀਫ਼ੇ ਨੂੰ ਕੀਤਾ ਨਾਮਨਜੂਰ

ਨਵੀਂ ਦਿੱਲੀ: ਲੋਕ ਸਭਾ ਚੋਣਾਂ ਵਿਚ ਖਰਾਬ ਪ੍ਰਦਰਸ਼ਨ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਪਰ ਕਾਂਗਰਸ ਵਰਕਿੰਗ ਕਮੇਟੀ ਨੇ ਇਸ ਨੂੰ ਮਨਜੂਰ ਨਹੀਂ ਕੀਤਾ। ਸੂਤਰਾਂ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਅਸਤੀਫ਼ਾ ਦੇਣ ਦੀ ਜਿਦ ’ਤੇ ਅੜੇ ਰਹੇ। ਪ੍ਰਿਅੰਕਾ ਗਾਂਧੀ ਦਾ ਵੀ ਉਹਨਾਂ ਦੇ ਇਸ ਫ਼ੈਸਲੇ ’ਤੇ ਸਾਥ ਮਿਲਿਆ ਹੈ।

Sonia Gandhi and Rahul Gandhi Sonia Gandhi and Rahul Gandhi

ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਉਹ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਮੇਸ਼ਾ ਕੰਮ ਕਰਦੇ ਰਹਿਣਗੇ ਪਰ ਉਹ ਅਪਣਾ ਅਸਤੀਫ਼ਾ ਵਾਪਸ ਨਹੀਂ ਲੈਣਗੇ। ਪ੍ਰਿਅੰਕਾ ਗਾਂਧੀ ਦਾ ਕਹਿਣਾ ਹੈ ਕਿ ਰਾਹੁਲ ਨੂੰ ਕੁਝ ਸਮਾਂ ਦਿੱਤਾ ਜਾਣਾ ਚਾਹੀਦਾ ਹੈ ਜਿਸ ਨਾਲ ਕੋਈ ਚੰਗਾ  ਵਿਚਾਰ ਕੀਤਾ ਜਾ ਸਕੇ। ਇਸ ਤੋਂ ਇਲਾਵਾ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਵੀ ਰਾਹੁਲ ਨੂੰ ਅਪਣੇ ਫੈਸਲੇ ’ਤੇ ਦੁਬਾਰਾ ਵਿਚਾਰ ਕਰਨ ਨੂੰ ਕਿਹਾ ਹੈ। ਸਾਬਕਾ ਵਿੱਤ ਮੰਤਰੀ ਪੀ ਚਿਤੰਬਰਮ ਬੈਠਕ ਵਿਚ ਹੀ ਰੋ ਪਏ।

CWC meeting live updates Rahul Gandhi congress Sonia Gandhi UPACWC Meeting 

ਰਾਹੁਲ ਗਾਂਧੀ ਦੇ ਅਸਤੀਫ਼ੇ ਦੀ ਜਿੱਦ ਤੋਂ ਬਾਅਦ ਉਹਨਾਂ ਦੀਆਂ ਅੱਖਾਂ ਵਿਚ ਵੀ ਹੰਝੂ ਆ ਗਏ। ਉਹਨਾਂ ਨੇ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨਤਾ ਦਾ ਆਹੁਦਾ ਨਾ ਛੱਡਣ ਲਈ ਕਿਹਾ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਇਸ ਨਾਲ ਦੱਖਣ ਭਾਰਤ ਦੇ ਲੋਕਾਂ ਨੂੰ ਬਹੁਤ ਦੁੱਖ ਲਗੇਗਾ। ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਸੀਡਬਲਯੂਸੀ ਦੀ ਬੈਠਕ ਵਿਚ ਬਤੌਰ ਪ੍ਰਧਾਨਤਾ ਵਿਚ ਕੁਝ ਮੁਸ਼ਕਿਲਾਂ ਦਾ ਜ਼ਿਕਰ ਕੀਤਾ।

CWC held today Rahul Gandhi may resign election resultCWC Meeting

ਉਹਨਾਂ ਨੇ ਕਿਹਾ ਕਿ ਚਿਦੰਬਰਮ ਨੇ ਕਿਹਾ ਸੀ ਕਿ ਜੇਕਰ ਮੇਰੇ ਪੁੱਤਰ ਨੂੰ ਟਿਕਟ ਨਹੀਂ ਮਿਲੀ ਤਾਂ ਉਹ ਪਾਰਟੀ ਛੱਡ ਦੇਣਗੇ। ਕਮਲਨਾਥ ਨੇ ਕਿਹਾ ਕਿ ਮੇਰੇ ਮੁੱਖ ਮੰਤਰੀ ਹੋਣ ਦਾ ਕੋਈ ਫਾਇਦਾ ਨਹੀਂ ਜੇਕਰ ਮੇਰੇ ਪੁੱਤਰ ਨੂੰ ਟਿਕਟ ਹੀ ਨਾ ਮਿਲੇ। ਛਿੰਦਵਾੜਾ ਮੇਰੇ ਪਰਵਾਰ ਦੀ ਸੀਟ ਹੈ ਅਤੇ ਗਹਿਲੋਤ ਸਾਹਿਬ ਹਫ਼ਤੇ ਲਈ ਜੋਧਪੁਰ ਠਹਿਰੇ ਸਨ, ਪਰ ਮੇਰੇ ਪੁੱਤਰ ਨੂੰ ਜਿੱਤਾ ਨਹੀਂ ਸਕਿਆ। ਰਾਹੁਲ ਗਾਂਧੀ ਦੇ ਅਸਤੀਫ਼ੇ ’ਤੇ ਸੋਨੀਆਂ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਇਹ ਰਾਹੁਲ ਦਾ ਅਪਣਾ ਫ਼ੈਸਲਾ ਹੈ।

ਅਜਿਹਾ ਲਗਦਾ ਹੈ ਕਿ ਹੁਣ ਸ਼ਾਇਦ ਹੀ ਉਹ ਅਪਣਾ ਫ਼ੈਸਲਾ ਬਦਲਣ। ਰਾਹੁਲ ਗਾਂਧੀ ਨੇ ਇਸ ਗਲ ’ਤੇ ਜੋਰ ਦਿੱਤਾ ਕਿ ਪ੍ਰਧਾਨਤਾ ਦਾ ਆਹੁਦਾ ਕਿਸੇ ਹੋਰ ਨੂੰ ਸੰਭਾਲਣਾ ਚਾਹੀਦਾ ਹੈ। ਪਰ ਮਿਲੀ ਜਾਣਕਾਰੀ ਮੁਤਾਬਕ ਜਦੋਂ ਪ੍ਰਿਅੰਕਾ ਗਾਂਧੀ ਦਾ ਨਾਮ ਸਾਹਮਣੇ ਆਇਆ ਤਾਂ ਰਾਹੁਲ ਨੇ ਕਿਹਾ ਕਿ ਪ੍ਰਿਅੰਕਾ ਨੂੰ ਇਸ ਮਾਮਲੇ ਤੋਂ ਦੂਰ ਹੀ ਰੱਖੋ। ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪਾਰਟੀ ਦੇ ਹਰ ਕੰਮ ਕਰਾਂਗਾ ਪਰ ਪ੍ਰਧਾਨਤਾ ਦੇ ਅਹੁਦੇ ’ਤੇ ਨਹੀਂ।

ਇਸ ਬੈਠਕ ਵਿਚ ਸੋਨੀਆਂ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੀ ਸ਼ਾਮਲ ਸਨ। ਹਾਲਾਂਕਿ  ਕਮੇਟੀ ਦੀ ਬੈਠਕ ਵਿਚ ਮੌਜੂਦ ਮੈਂਬਰਾਂ ਨੇ ਸਾਫ਼ ਕਰ ਦਿੱਤਾ ਹੈ ਕਿ ਉਹਨਾਂ ਨੇ ਰਾਹੁਲ ਗਾਂਧੀ ਦੇ ਅਸਤੀਫ਼ੇ ਨੂੰ ਅਸਵੀਕਾਰ ਕਰ ਦਿੱਤਾ ਹੈ। ਕਾਂਗਰਸ ਬੁਲਾਰਾ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਅਜਿਹੇ ਮੁਸ਼ਕਲ ਹਲਾਤਾਂ ਵਿਚ ਉਹਨਾਂ ਨੂੰ ਰਾਹੁਲ ਦੀ ਲੀਡਰਸ਼ਿਪ ਦੀ ਜ਼ਰੂਰਤ ਹੈ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement