
ਭਾਰਤ ਦੀ ਨਵੀਂ ਸਰਕਾਰ ਨਾਲ ਅਸੀਂ ਗਲਬਾਤ ਕਰਨ ਨੂੰ ਤਿਆਰ ਹਾਂ: ਸ਼ਾਹ ਮਹਿਮੂਦ ਕੁਰੈਸ਼ੀ
ਨਵੀਂ ਦਿੱਲੀ: ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਉਹਨਾਂ ਦਾ ਦੇਸ਼ ਭਾਰਤ ਦੀ ਨਵੀਂ ਸਰਕਾਰ ਨਾਲ ਸਾਰੇ ਮੁੱਦਿਆਂ ’ਤੇ ਗਲਬਾਤ ਕਰਨ ਨੂੰ ਤਿਆਰ ਹੈ। ਸਰਕਾਰੀ ਰੇਡੀਉ ਪਾਕਿਸਤਾਨ ਦੀ ਖ਼ਬਰ ਅਨੁਸਾਰ ਕੁਰੈਸ਼ੀ ਨੇ ਸ਼ਨੀਵਾਰ ਰਾਤ ਮੁਲਤਾਨ ਵਿਚ ਇਕ ਇਫਤਾਰ ਪਾਰਟੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੋਵਾਂ ਨੂੰ ਖੇਤਰਾਂ ਦੀ ਸ਼ਾਂਤੀ ਕਾਇਮ ਰੱਖਣ ਲਈ ਗਲਬਾਤ ਕਰਕੇ ਮੁੱਦਿਆਂ ਨੂੰ ਸੁਲਝਾਉਣਾ ਚਾਹੀਦਾ ਹੈ।
Imran Khan
ਇਸ ਤੋਂ ਦੋ ਦਿਨ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਵੱਡੇ ਬਹੁਮਤ ਨਾਲ ਲੋਕ ਸਭਾ ਚੋਣਾਂ ਵਿਚ ਜਿੱਤ ਹਾਸਲ ਕੀਤੀ ਹੈ ਅਤੇ ਨਰਿੰਦਰ ਮੋਦੀ ਦੂਜੀ ਵਾਰ ਪ੍ਰਧਾਨ ਮੰਤਰੀ ਆਹੁਦੇ ਦੀ ਸਹੁੰ ਚੁੱਕਣ ਜਾ ਰਹੇ ਹਨ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵੀਰਵਾਰ ਨੂੰ ਮੋਦੀ ਦੀ ਜਿੱਤ ’ਤੇ ਉਹਨਾਂ ਨੂੰ ਵਧਾਈ ਦਿੱਤੀ ਸੀ ਅਤੇ ਖੇਤਰ ਵਿਚ ਸ਼ਾਂਤੀ ਅਤੇ ਖੁਸ਼ਹਾਲੀ ਲਈ ਮਿਲ ਕੇ ਕੰਮ ਕਰਨ ਦੀ ਇੱਛ ਪ੍ਰਗਟ ਕੀਤੀ ਸੀ।
BJP
ਖਾਨ ਨੇ ਅੰਗਰੇਜ਼ੀ ਅਤੇ ਉਰਦੂ ਵਿਚ ਟਵੀਟ ਵੀ ਕੀਤਾ ਸੀ, ਮੈਂ ਭਾਜਪਾ ਅਤੇ ਸਹਿਯੋਗੀ ਦਲਾਂ ਦੀ ਜਿੱਤ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੰਦਾ ਹਾਂ। ਦੱਖਣ ਏਸ਼ੀਆ ਵਿਚ ਸ਼ਾਂਤੀ, ਪ੍ਰਗਤੀ ਅਤੇ ਖੁਸ਼ਹਾਲੀ ਲਈ ਉਹਨਾਂ ਨਾਲ ਕੰਮ ਕਰਨ ਨੂੰ ਲੈ ਕੇ ਆਸ਼ਾਵਾਦੀ ਹਾਂ। ਇਮਰਾਨ ਖ਼ਾਨ ਨੇ ਕਿਹਾ ਸੀ ਕਿ ਉਹਨਾਂ ਨੂੰ ਵਿਸ਼ਵਾਸ ਹੈ ਕਿ ਜੇਕਰ ਆਮ ਚੋਣਾਂ ਵਿਚ ਮੋਦੀ ਜਿੱਤਦੇ ਹਨ ਤਾਂ ਭਾਰਤ ਨਾਲ ਸ਼ਾਂਤੀ ਨਾਲ ਗੱਲ ਕਰਨ ਅਤੇ ਕਸ਼ਮੀਰ ਮੁੱਦੇ ਦੇ ਹੱਲ ਲਈ ਬਿਹਤਰ ਮੌਕਾ ਮਿਲ ਸਕਦਾ ਹੈ।
ਭਾਰਤ ਵਿਚ ਆਮ ਚੋਣਾਂ ਦੇ ਨਤੀਜੇ ਪਾਕਿਸਤਾਨ ਲਈ ਬਹੁਤ ਮਹੱਤਵਪੂਰਨ ਹਨ ਕਿਉਂਕਿ ਨਵੀਂ ਦਿੱਲੀ ਵਿਚ ਨਵੀਂ ਸਰਕਾਰ ਭਾਰਤ-ਪਾਕਿ ਦੇ ਭਵਿੱਖ ਦੀ ਦਿਸ਼ਾ ’ਤੇ ਵਿਚਾਰ ਕਰੇਗੀ। ਪੁਲਵਾਮਾ ਅਤਿਵਾਦੀ ਹਮਲੇ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧਾਂ ਵਿਚ ਦਰਾੜ ਹੋਰ ਵਧ ਗਈ ਸੀ। ਚੋਣ ਨਤੀਤਿਆਂ ਦੇ ਐਲਾਨ ਤੋਂ ਇਕ ਦਿਨ ਪਹਿਲਾ ਹੀ ਕੁਰੈਸ਼ੀ ਅਤੇ..
..ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਬੁੱਧਵਾਰ ਨੂੰ ਕਿਰਗਿਸਤਾਨ ਦੇ ਬਿਸ਼ਕੈਕ ਵਿਚ ਸ਼ੰਘਾਈ ਸਹਿਯੋਗ ਸੰਗਠਨ ਪਰਿਸ਼ਦ ਦੇ ਵਿਦੇਸ਼ ਮੰਤਰੀਆਂ ਦੀ ਬੈਠਕ ਵਿਚ ਇਕ ਦੂਜੇ ਦਾ ਹਾਲਚਾਲ ਪੁਛਿਆ ਸੀ। ਕੁਰੈਸ਼ੀ ਨੇ ਸਵਰਾਜ ਨੂੰ ਗਲਬਾਤ ਰਾਹੀਂ ਸਾਰੇ ਮੁੱਦਿਆਂ ਦੇ ਹੱਲ ਦੀ ਪਾਕਿਸਤਾਨ ਦੀ ਇੱਛਾ ਦਾ ਸੰਬੋਧਨ ਕੀਤਾ ਸੀ।