
ਦੇਸ਼ ਅੰਦਰ ਸੋਮਵਾਰ ਨੂੰ ਲਗਾਤਾਰ ਚੌਥੇ ਦਿਨ, ਇਕ ਦਿਨ 'ਚ ਕੋਰੋਨਾ ਵਾਇਰਸ ਦੇ ਸੱਭ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ
ਨਵੀਂ ਦਿੱਲੀ, 25 ਮਈ: ਦੇਸ਼ ਅੰਦਰ ਸੋਮਵਾਰ ਨੂੰ ਲਗਾਤਾਰ ਚੌਥੇ ਦਿਨ, ਇਕ ਦਿਨ 'ਚ ਕੋਰੋਨਾ ਵਾਇਰਸ ਦੇ ਸੱਭ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ। ਪਿਛਲੇ 24 ਘੰਟਿਆਂ 'ਚ 6977 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਲਾਗ ਦੇ ਕੁਲ ਮਾਮਲੇ 1,38,845 ਹੋ ਗਏ ਹਨ ਜਦਕਿ ਮ੍ਰਿਤਕਾਂ ਦੀ ਗਿਣਤੀ 4021 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਮੁਤਾਬਕ ਸੋਮਵਾਰ ਸਵੇਰੇ ਅੱਠ ਵਜੇ ਤਕ ਪਿਛਲੇ 24 ਘੰਟਿਆਂ ਚ 154 ਲੋਕਾਂ ਦੀ ਮੌਤ ਹੋ ਗਈ।
File photo
ਮੰਤਰਾਲੇ ਨੇ ਦਸਿਆ ਕਿ ਦੇਸ਼ ਅੰਦਰ 77,103 ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਪੀੜਤ ਹਨ ਜਦਕਿ 57,720 ਲੋਕ ਸਿਹਤਮੰਦ ਹੋ ਚੁੱਕੇ ਹਨ ਅਤੇ ਇਕ ਮਰੀਜ਼ ਵਿਦੇਸ਼ ਚਲਾ ਗਿਆ ਹੈ। (ਪੀਟੀਆਈ)