Cyclone Yaas: ਬੰਗਾਲ ਵਿਚ ਭਾਰੀ ਤਬਾਹੀ, CM ਨੇ ਕਿਹਾ, 'ਇਕ ਕਰੋੜ ਲੋਕ ਹੋਏ ਪ੍ਰਭਾਵਿਤ'
Published : May 26, 2021, 5:19 pm IST
Updated : May 26, 2021, 5:19 pm IST
SHARE ARTICLE
1 crore people affected by Cyclone Yaas
1 crore people affected by Cyclone Yaas

ਪ੍ਰਭਾਵਿਤ ਇਲਾਕਿਆਂ ਦਾ ਹਵਾਈ ਦੌਰਾ ਕਰਨਗੇ ਮਮਤਾ ਬੈਨਰਜੀ

ਕੋਲਕਾਤਾ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦੱਸਿਆ ਕਿ ਚੱਕਰਵਾਤੀ ਤੂਫਾਨ ‘ਯਾਸ’ ਕਾਰਨ ਹੋਏ ਨੁਕਸਾਨ ਨਾਲ ਘੱਟੋ ਘੱਟ ਇਕ ਕਰੋੜ ਲੋਕ ਪ੍ਰਭਾਵਿਤ ਹੋਏ ਅਤੇ ਇਸ ਦੇ ਨਾਲ ਹੀ ਕਰੀਬ 3 ਲੱਖ ਮਕਾਨਾਂ ਨੂੰ ਨੁਕਸਾਨ ਪਹੁੰਚਿਆ ਹੈ। ਮਮਤਾ ਬੈਨਰਜੀ ਨੇ ਦੱਸਿਆ ਕਿ ਮੱਛੀਆਂ ਫੜਨ ਲਈ ਗਏ ਇਕ ਵਿਅਕਤੀ ਦੀ ਮੌਤ ਹੋ ਗਈ।

Cyclone yaasCyclone yaas

ਉਹਨਾਂ ਨੇ ਲੋਕਾਂ ਨੂੰ ਸੁਚੇਤ ਕੀਤਾ ਕਿ ਤੂਫਾਨ ਕਾਰਨ ਸਮੁੰਦਰ ਵਿਚ ਉੱਚੀਆਂ ਲਹਿਰਾਂ ਉੱਠਦੀਆਂ ਰਹਿਣਗੀਆਂ। ਮਮਤਾ ਬੈਨਰਜੀ ਨੇ ਦਾਅਵਾ ਕੀਤਾ ਕਿ ਬੰਗਾਲ ਚੱਕਰਵਾਤ ਨਾਲ ‘ਸਭ ਤੋਂ ਜ਼ਿਆਦਾ ਪ੍ਰਭਾਵਿਤ’ ਹੋਇਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਸ਼ ਦੌਰਾਨ 15,04,506 ਲੋਕਾਂ ਨੂੰ ਸੁਰੱਖਿਅਤ ਸਥਾਨਾਂ ਉੱਤੇ ਪਹੁੰਚਾਇਆ ਗਿਆ।

Mamata BanerjeeMamata Banerjee

ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਉਹ ਮੈਦਨੀਪੁਰ, ਦੱਖਣੀ 24 ਪਰਗਨਾ ਅਤੇ ਉੱਤਰ 24 ਪਰਗਨਾ ਜ਼ਿਲ੍ਹਿਆਂ ਵਿਚ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨਗੇ। ਮਮਤਾ ਬੈਨਰਜੀ ਨੇ ਦੱਸਿਆ ਕਿ ਨੁਕਸਾਨ ਸਬੰਧੀ ਪੂਰੀ ਜਾਣਕਾਰੀ ਮਿਲਣ ਵਿਚ ਘੱਟੋ ਘੱਟ 72 ਘੰਟਿਆਂ ਦਾ ਸਮਾਂ ਲੱਗੇਗਾ।

Cyclone YaasCyclone Yaas

ਦੱਸ ਦਈਏ ਕਿ ਚੱਕਰਵਾਤੀ ਤੂਫਾਨ ਯਾਸ ਦੇ ਓਡੀਸ਼ਾ ਅਤੇ ਪੱਛਮੀ ਬੰਗਾਲ ਦੇ ਤੱਟੀ ਇਲਾਕਿਆਂ ਨਾਲ ਟਕਰਾਉਣ ਤੋਂ ਬਾਅਦ ਦੋਵੇਂ ਸੂਬਿਆਂ ਵਿਚ ਭਾਰੀ ਨੁਕਸਾਨ ਹੋਇਆ ਹੈ। ਇਸ ਦੌਰਾਨ 130-140 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲੀਆਂ।  

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement