‘ਸਰਕਾਰ ਕਹਿ ਰਹੀ ਕਿ ਉਹ ਇਕ ਫੋਨ ਦੀ ਦੂਰੀ ’ਤੇ ਹੈ ਪਰ ਸਾਨੂੰ ਚਾਰ ਮਹੀਨਿਆਂ ਤੋਂ ਨੰਬਰ ਨਹੀਂ ਮਿਲਿਆ’
Published : May 26, 2021, 3:32 pm IST
Updated : May 26, 2021, 3:32 pm IST
SHARE ARTICLE
Rakesh Tikait
Rakesh Tikait

ਕੇਂਦਰ ਸਰਕਾਰ ’ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਤੰਜ਼

ਨਵੀਂ ਦਿੱਲੀ: ਕਿਸਾਨੀ ਸੰਘਰਸ਼ ਦੇ ਛੇ ਮਹੀਨੇ ਪੂਰੇ ਹੋਣ ਅਤੇ ਕੇਂਦਰ ਸਰਕਾਰ ਵਲੋਂ ਅਪਣਾਏ ਜਾ ਰਹੇ ਅੜੀਅਲ ਰਵੱਈਏ ਨੂੰ ਲੈ ਕੇ ਕਿਸਾਨਾਂ ਵੱਲੋਂ ਅੱਜ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਾਲੀ ਪੱਗ ਬੰਨ ਕੇ ਖੇਤੀ ਕਾਨੂੰਨਾਂ ਅਤੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ।

Rakesh Tikait kicks off Black Day protestRakesh Tikait kicks off Black Day protest

ਮੀਡੀਆ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਸਰਕਾਰ ਕਹਿ ਰਹੀ ਹੈ ਕਿ ਉਹ ਕਿਸਾਨਾਂ ਤੋਂ ਸਿਰਫ਼ ਇਕ ਫੋਨ ਕਾਲ ਦੀ ਦੂਰੀ ’ਤੇ ਹੈ ਪਰ ਸਾਨੂੰ ਚਾਰ ਮਹੀਨਿਆਂ ਤੋਂ ਕੋਈ ਨੰਬਰ ਹੀ ਨਹੀਂ ਮਿਲਿਆ। ਕਿਸਾਨ ਆਗੂ ਨੇ ਕਿਹਾ ਕਿ ਅਸੀਂ ਫਿਰ ਤੋਂ ਕੇਂਦਰ ਨੂੰ ਗੱਲਬਾਤ ਲਈ ਚਿੱਠੀ ਲਿਖੀ ਹੈ। ਹੁਣ ਜਦੋਂ ਸਰਕਾਰ ਗੱਲ ਕਰੇਗੀ, ਉਦੋਂ ਦੇਖਾਂਗੇ।

Rakesh TikaitRakesh Tikait

ਇਸ ਤੋਂ ਇਲਾਵਾ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਕਿਸੇ ਵੀ ਕੀਮਤ ’ਤੇ ਝੁਕਣ ਵਾਲੇ ਨਹੀਂ। ਇਹ ਅੰਦੋਲਨ ਕਿਸਾਨਾਂ ਨੂੰ ਬਚਾਉਣ ਲਈ ਸ਼ੁਰੂ ਕੀਤਾ ਗਿਆ ਹੈ ਤੇ ਕਿਸਾਨ ਕਾਨੂੰਨ ਰੱਦ ਕਰਵਾ ਕੇ ਹੀ ਇੱਥੋਂ ਜਾਣਗੇ।

Rakesh Tikait kicks off Black Day protestRakesh Tikait kicks off Black Day protest

ਜ਼ਿਕਰਯੋਗ ਹੈ ਕਿ 26 ਨਵੰਬਰ 2020 ਤੋਂ ਸ਼ੁਰੂ ਹੋਏ ਇਸ ਦੇਸ਼-ਵਿਆਪੀ ਅੰਦੋਲਨ ਦੌਰਾਨ ਕਿਸਾਨ ਕੇਂਦਰ-ਸਰਕਾਰ ਦੇ 3 ਖੇਤੀ-ਕਾਨੂੰਨ, ਬਿਜਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਅਤੇ ਐਮ.ਐਸ.ਪੀ ’ਤੇ ਕਾਨੂੰਨ ਬਣਵਾਉਣ ਲਈ ਲਗਾਤਾਰ ਡਟੇ ਹੋਏ ਹਨ। ਇਸ ਦੌਰਾਨ ਖੇਤੀ ਕਾਨੂੰਨ ਰੱਦ ਨਾ ਕੀਤੇ ਜਾਣ ਦੇ ਵਿਰੋਧ ਵਿਚ ਕਿਸਾਨਾਂ ਵੱਲੋਂ ਅੱਜ ਕਾਲਾ ਦਿਵਸ ਮਨਾਉਣ ਦਾ ਸੱਦਾ ਦਿੱਤਾ ਗਿਆ ਹੈ। ਆਮ ਲੋਕਾਂ ਤੋਂ ਇਲਾਵਾ ਸਿਆਸੀ ਪਾਰਟੀਆਂ ਵੀ ਕਿਸਾਨਾਂ ਦੇ ਸੱਦੇ ਦਾ ਸਮਰਥਨ ਕਰ ਰਹੀਆਂ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement