ਮਾਸਕ ਨਾ ਲਾਉਣ 'ਤੇ ਨੌਜਵਾਨ ਦੇ ਹੱਥਾਂ-ਪੈਰਾਂ 'ਚ ਠੋਕੇ ਕਿੱਲ, ਕੀਤੀ ਜਾਂਚ ਤਾਂ ਖੁੱਲ੍ਹਿਆ ਵੱਡਾ ਰਾਜ
Published : May 26, 2021, 7:11 pm IST
Updated : May 26, 2021, 7:11 pm IST
SHARE ARTICLE
File Photo
File Photo

ਬਿਨਾਂ ਮਾਸਕ ਘੁੰਮਣ ਵਾਲੇ ਲੋਕਾਂ 'ਤੇ ਪੁਲਿਸ ਸਖ਼ਤ ਕਾਰਵਾਈ ਕਰ ਰਹੀ ਹੈ

ਬਰੇਲੀ : ਕੋਰੋਨਾ ਸੰਕ੍ਰਮਣ ਦੇ ਬਚਾਅ ਲਈ ਪਿਛਲੇ ਦਿਨਾਂ 'ਤੋਂ ਯੂਪੀ 'ਚ ਲਾਕਡਾਊਨ ਲੱਗਾ ਹੋਇਆ ਹੈ ਪਰ ਬਿਨਾਂ ਮਾਸਕ ਘੁੰਮਣ ਵਾਲੇ ਲੋਕਾਂ 'ਤੇ ਪੁਲਿਸ ਸਖ਼ਤ ਕਾਰਵਾਈ ਕਰ ਰਹੀ ਹੈ। ਬਰੇਲੀ 'ਚ ਮਾਸਕ ਨਾ ਲਾਉਣ 'ਤੇ ਸਖ਼ਤ ਕਾਰਵਾਈ ਕਰਨ ਦਾ ਇਕ ਮਾਮਲਾ ਸਾਹਮਣੇ ਆਇਆ ਹੈ। ਜਿਸ 'ਚ ਮਹਿਲਾ ਦਾ ਦੋਸ਼ ਹੈ ਕਿ ਉਸ ਦੇ ਬੇਟੇ ਨੂੰ ਪੁਲਿਸ ਦੇ ਤਿੰਨ ਸਿਪਾਹੀ ਮਾਸਕ ਨਾ ਲਾਉਣ 'ਤੇ ਥਾਣੇ ਲੈ ਗਏ। ਉਥੋਂ ਉਸ ਨੂੰ ਗਾਇਬ ਕਰ ਦਿੱਤਾ ਗਿਆ। ਤਲਾਸ਼ਣ 'ਤੇ ਬੇਟਾ ਮਿਲਿਆ ਤਾਂ ਉਹ ਮਰਨ ਦੀ ਹਾਲਤ 'ਚ ਸੀ। ਉਸ ਦੇ ਹੱਥਾਂ ਤੇ ਪੈਰਾਂ 'ਚ ਕਿੱਲ ਠੋਕੇ ਹੋਏ ਸੀ। ਮਹਿਲਾ ਨੇ ਐਸਐਸਪੀ ਨੂੰ ਸ਼ਿਕਾਇਤ ਕੀਤੀ।

ਜਦੋਂ ਇਸ ਦੀ ਜਾਣਕਾਰੀ ਦੁਬਾਰਾ ਚੌਕੀ ਪੁਲਿਸ ਨੂੰ ਦਿੱਤੀ ਗਈ ਤਾਂ ਉਹ ਉਲਟਾ ਪੀੜਤ ਨੂੰ ਹੀ ਜੇਲ੍ਹ ਭੇਜਣ ਦੀ ਗੱਲ ਕਹਿ ਰਹੇ ਸੀ। ਜਿਸ ਨੂੰ ਲੈ ਕੇ ਪੀੜਤ ਦੀ ਮਾਂ ਨੇ ਸੀਨੀਅਰ ਪੁਲਿਸ ਅਧਿਕਾਰੀ ਕੋਲ ਗੁਹਾਰ ਲਾਈ ਹੈ। ਐਸਐਸਪੀ ਨੇ ਮਾਮਲੇ ਦੀ ਜਾਂਚ ਕੀਤੀ ਤਾਂ ਪਤਾ ਚੱਲਿਆ ਕਿ ਨੌਜਵਾਨ ਨੇ ਆਪ ਹੀ ਸਾਰਾ ਡਰਾਮਾ ਰਚ ਲਿਆ ਤੇ ਸਿਪਾਹੀਆਂ 'ਤੇ ਦੋਸ਼ ਲਾ ਦਿੱਤਾ ਹੈ। ਮਾਮਲੇ ਦੀ ਜਾਂਚ ਕਰਵਾਈ ਜਾ ਰਹੀ ਹੈ। ਨੌਜਵਾਨ ਦੀ ਮਾਂ ਦਾ ਕਹਿਣਾ ਹੈ ਕਿ ਪੁਲਿਸ ਦੇ ਆਲਾ ਅਧਿਕਾਰੀ ਆਪਣੇ ਕਰਮਚਾਰੀਆਂ ਨੂੰ ਬਚਾਉਣ ਲਈ ਉਨ੍ਹਾਂ ਦੇ ਬੇਟੇ 'ਤੇ ਹੀ ਦੋਸ਼ ਲਾ ਰਹੇ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement