ਮਾਂ ਨਾਲ ਸੜਕ 'ਤੇ ਜਾ ਰਹੇ 3 ਸਾਲਾ ਬੱਚੇ ਨੂੰ ਤੇਜ਼ ਰਫ਼ਤਾਰ ਕਾਰ ਨੇ ਕੁਚਲਿਆ, ਮੌਤ

By : GAGANDEEP

Published : May 26, 2023, 4:00 pm IST
Updated : May 26, 2023, 4:00 pm IST
SHARE ARTICLE
photo
photo

ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਧਾਰਾ 279, 304ਏ ਤਹਿਤ ਕੇਸ ਦਰਜ ਕਰਕੇ ਜਾਂਚ ਕੀਤੀ ਸ਼ੁਰੂ

 

ਅੰਬਾਲਾ ਕੈਂਟ: ਹਰਿਆਣਾ ਦੇ ਅੰਬਾਲਾ ਕੈਂਟ 'ਚ ਵਾਹਨ ਦੀ ਲਪੇਟ 'ਚ ਆਉਣ ਨਾਲ 3 ਸਾਲ ਦੇ ਬੱਚੇ ਦੀ ਮੌਤ ਹੋ ਗਈ। ਇਹ ਹਾਦਸਾ ਵੀਰਵਾਰ ਸ਼ਾਮ ਨੂੰ 6.30 ਵਜੇ ਆਰਮੀ ਖੇਤਰ 'ਚ ਟੈਂਕ ਪੁਲ ਨੇੜੇ ਵਾਪਰਿਆ। ਬੱਚਾ ਆਪਣੀ ਮਾਂ ਨਾਲ ਸਾਈਕਲ 'ਤੇ ਜਾ ਰਿਹਾ ਸੀ। ਪੁਲਿਸ ਨੇ ਲਾਪਰਵਾਹੀ ਵਰਤਣ ਵਾਲੇ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ।

ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਚਾਹਲ ਦੀ ਜ਼ਮਾਨਤ ਅਰਜ਼ੀ ਖਾਰਜ

ਬਿਹਾਰ ਦੇ ਪਿੰਡ ਬੈਗਰਾਂ (ਜ਼ਿਲ੍ਹਾ ਮਧੂਬਨੀ) ਦੀ ਵਸਨੀਕ ਕਵਿਤਾ ਨੇ ਦਸਿਆ ਕਿ ਉਹ ਅਪਣੇ ਪਰਿਵਾਰ ਸਮੇਤ ਅੰਬਾਲਾ ਕੈਂਟ ਆਰਮੀ ਖੇਤਰ ਵਿਚ ਸਵੀਮਿੰਗ ਪੂਲ ਨੇੜੇ ਕੋਠੀ ਨੰਬਰ-36 ਵਿਚ ਪਿਛਲੇ 5 ਸਾਲਾਂ ਤੋਂ ਕਿਰਾਏ ’ਤੇ ਰਹਿ ਰਹੀ ਹੈ। ਔਰਤ ਨੇ ਦਸਿਆ ਕਿ ਵੀਰਵਾਰ ਸ਼ਾਮ 6.30 ਵਜੇ ਉਹ ਤੇ ਉਸ ਦਾ 3 ਸਾਲਾ ਪੁੱਤਰ ਵਰੁਣ ਸਾਈਕਲ 'ਤੇ ਜਾ ਰਹੇ ਸਨ, ਕਿ ਅਚਾਨਕ ਤੇਜ਼ ਰਫਤਾਰ ਵਾਹਨ ਨੇ ਬਿਨਾਂ ਹਾਰਨ ਵਜਾਏ ਸਾਈਕਲ ਨੂੰ ਸਿੱਧੀ ਟੱਕਰ ਮਾਰ ਦਿਤੀ।

ਇਹ ਵੀ ਪੜ੍ਹੋ: ਫਿਰੋਜ਼ਪੁਰ ਕੇਂਦਰੀ ਜੇਲ ਦੇ ਬਾਹਰ ਨਸ਼ੀਲੇ ਪਦਾਰਥ ਸੁੱਟਣ ਵਾਲੇ 2 ਗ੍ਰਿਫ਼ਤਾਰ

ਟੱਕਰ ਹੁੰਦੇ ਹੀ ਮਾਸੂਮ ਦੇ ਨੱਕ 'ਚੋਂ ਖੂਨ ਵਹਿਣ ਲੱਗਾ। ਮਾਂ ਅਪਣੇ ਬੱਚੇ ਨੂੰ ਡਾਕਟਰ ਕੋਲ ਲੈ ਗਈ। ਇਥੋਂ ਡਾਕਟਰ ਨੇ ਬੱਚੇ ਨੂੰ ਅੰਬਾਲਾ ਕੈਂਟ ਸਿਵਲ ਹਸਪਤਾਲ ਰੈਫਰ ਕਰ ਦਿਤਾ। ਜਦੋਂ ਉਹ ਸਿਵਲ ਹਸਪਤਾਲ ਪਹੁੰਚੀ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਪੁਲਿਸ ਨੇ ਵਾਹਨ ਨੰਬਰ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਧਾਰਾ 279, 304ਏ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ।

Location: India, Haryana, Ambala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement